gāhuगाहु
ਦੇਖੋ, ਗਾਹ। ੨. ਗਾਇਨ ਕਰ. ਦੇਖੋ, ਗਾਹਨ ੨. "ਮਿਲਿ ਸਾਧੂ ਗੁਣ ਗਾਹੁ." (ਮਾਝ ਬਾਰਹਮਾਹਾ)
देखो, गाह। २. गाइन कर. देखो, गाहन २. "मिलि साधू गुण गाहु." (माझ बारहमाहा)
ਸੰ. गाह् ਧਾ- ਨਸ੍ਟ ਕਰਨਾ, ਤੋੜਨਾ, ਹਿਲਾਉਣਾ, ਹੇਠ ਉੱਪਰ ਕਰਨਾ, ਸਨਾਨ ਕਰਨਾ। ੨. ਸੰਗ੍ਯਾ- ਗਾਹਣ ਦੀ ਕ੍ਰਿਯਾ. "ਲਾਟੂ ਮਧਾਣੀਆਂ ਅਨਗਾਹ." (ਵਾਰ ਆਸਾ) ੩. ਗ੍ਰਹਣ. ਅੰਗੀਕਾਰ. "ਅਖਰੀ ਗਿਆਨੁ ਗੀਤ ਗੁਣਗਾਹ." (ਜਪੁ) ੪. ਸੰ. ਗਾਹ. ਗੰਭੀਰਤਾ. ਡੂੰਘਿਆਈ। ੫. ਫ਼ਾ. [گاہ] ਜਗਾ. ਥਾਂ....
ਸੰ. ਗਾ੍ਯਨ. ਸ੍ਵਰ ਦਾ ਆਲਾਪ. ਗਾਉਣਾ. "ਗੁਨਗੋਬਿੰਦ ਗਾਇਓ ਨਹੀ." (ਸਃ ਮਃ ੯). ੨. ਗਾਯਕ. ਗਵੈਯਾ. "ਗਾਵਹਿ ਗਾਇਨ ਪ੍ਰਾਤ." (ਮਾ. ਸੰਗੀਤ)...
ਦੇਖੋ, ਗਾਹਣ ਅਤੇ ਗਾਹਣਾ. "ਬਿਨੁ ਕਣ ਖਲਹਾਨੁ ਕੈਸੇ ਗਾਹਨ ਪਾਇਆ?" (ਡੈਰ ਮਃ ੫) "ਬਿਖੈਦਲ ਸੰਤਨ ਤੁਮਰੈ ਗਾਹਿਓ." (ਕਾਨ ਮਃ ੫) ਡੂੰਘੀ ਖੋਜ ਨਾਲ ਵਿਚਾਰਨਾ. "ਨਾਨਕ ਗੁਣ ਗਾਹਿ." (ਗਉ ਮਃ ੫) "ਨਾਨਕ ਹਰਿਗੁਨ ਗਾਹਿ." (ਆਸਾ ਮਃ ੫)...
ਮਿਲਕੇ. ਮਿਲਾਪ ਕਰਕੇ. "ਮਿਲਿ ਸਤਿਗੁਰੁ ਨਿਸਤਾਰਾ." (ਮਾਰੂ ਮਃ ੫) "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫)...
ਦੇਖੋ, ਸਾਧੁ. "ਸਾਧੂ ਸੰਗਿ ਉਧਾਰੁ ਭਏ ਨਿਕਾਣਿਆ." (ਮਃ ੫. ਵਾਰ ਮਲਾ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜਵਾਈ, ਬੀਬੀ ਬੀਰੋ ਜੀ ਦਾ ਪਤਿ. ਦੇਖੋ, ਬੀਰੋ ਬੀਬੀ। ੩. ਸਾਦੇ ਦਾ ਪੁਤ੍ਰ ਅਤੇ ਭਾਈ ਰੂਪਚੰਦ ਜੀ ਦਾ ਪਿਤਾ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਦੇਖੋ, ਗਾਹ। ੨. ਗਾਇਨ ਕਰ. ਦੇਖੋ, ਗਾਹਨ ੨. "ਮਿਲਿ ਸਾਧੂ ਗੁਣ ਗਾਹੁ." (ਮਾਝ ਬਾਰਹਮਾਹਾ)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....