gidhhāगिधा
ਵਿ- ਲੋਭੀ ਹੋਇਆ. ਇੱਛਾਵਾਨ ਹੋਇਆ. ਲਲਚਾਇਆ. ਸੰ. गृध् ਗ੍ਰਿਧ ਧਾਤੁ ਦਾ ਅਰਥ ਹੈ ਚਾਹਣਾ- ਲੋਭ ਕਰਣਾ. ਇਸੇ ਤੋਂ ਗਿਧਾ ਅਥਵਾ ਗ੍ਰਿਧ ਹੈ. "ਸੂਰਿਆਂ ਦੇ ਤਨ ਲਾਈਆਂ ਗੋਸਤ ਗਿਧੀਆਂ." (ਚੰਡੀ ੩) ੨. ਸਿੰਧੀ. ਖ਼ਰੀਦਿਆ. ਮੁੱਲ ਲੀਤਾ। ੩. ਸੰ. ਗੀਤ- ਤਾਲ. ਗਾਉਣ ਵੇਲੇ ਹੱਥ ਦੀ ਤਾੜੀ ਨਾਲ ਦਿੱਤਾ ਤਾਲ। ੪. ਗਿਤ- ਧ੍ਵਾਨ. ਅਨੁ- ਗਿਤ ਗਿਤ ਧੁਨਿ.
वि- लोभी होइआ. इॱछावान होइआ. ललचाइआ. सं. गृध् ग्रिध धातु दा अरथ है चाहणा- लोभ करणा. इसे तों गिधा अथवा ग्रिध है. "सूरिआं दे तन लाईआं गोसत गिधीआं." (चंडी ३) २. सिंधी. ख़रीदिआ. मुॱल लीता। ३. सं. गीत- ताल. गाउण वेले हॱथ दी ताड़ी नाल दिॱता ताल। ४. गित- ध्वान. अनु- गित गित धुनि.
लोभिन्. ਵਿ- ਲਾਲਚੀ. "ਲੋਭੀ ਕਾ ਵੇਸਾਹੁ ਨ ਕੀਜੈ." (ਸਵਾ ਮਃ ੩)...
ਸੰ. गृध्. ਧਾ- ਚਾਹਣਾ, ਇੱਛਾ ਕਰਨਾ, ਲਲਚਾਉਣਾ....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰਗ੍ਯਾ- ਲਾਲਚ. ਦੂਸਰੇ ਦਾ ਪਦਾਰਥ ਲੈਣ ਦੀ ਇੱਛਾ. ਦੇਖੋ, ਲੁਭ ਧਾ. "ਲੋਭ ਲਹਰਿ ਸਭੁ ਸੁਆਨੁ ਹਲਕ ਹੈ." (ਨਟ ਅਃ ਮਃ ੪)...
ਕ੍ਰਿ- ਕਿਸੇ ਕਾਰਜ ਦੇ ਕਰਣ ਦੀ ਕ੍ਰਿਯਾ। ੨. ਵਿ- ਕਰਣੀਯ. ਕਰਣ ਯੋਗ੍ਯ. "ਜੋ ਕਿਛੁ ਕਰਣਾ ਸੋ ਕਰ ਰਹਿਆ." (ਵਾਰ ਆਸਾ) ੩. ਸੰਗ੍ਯਾ- ਕਾਰਜ. "ਤੁਧ ਆਪੇ ਕਾਰਣ ਆਪੇ ਕਰਣਾ." (ਵਡ ਮਃ ੫) ੪. ਕਾਰਣ. ਸਬਬ. "ਆਪੇ ਹੀ ਕਰਣਾ ਕੀਓ." (ਵਾਰ ਆਸਾ) ੫. ਕਰੁਣਾ. ਕ੍ਰਿਪਾ. "ਕਤੰਚ ਕਰਣਾ ਨ ਉਪਰਜਤੇ." (ਸਹਸ ਮਃ ੫)...
ਵਿ- ਲੋਭੀ ਹੋਇਆ. ਇੱਛਾਵਾਨ ਹੋਇਆ. ਲਲਚਾਇਆ. ਸੰ. गृध् ਗ੍ਰਿਧ ਧਾਤੁ ਦਾ ਅਰਥ ਹੈ ਚਾਹਣਾ- ਲੋਭ ਕਰਣਾ. ਇਸੇ ਤੋਂ ਗਿਧਾ ਅਥਵਾ ਗ੍ਰਿਧ ਹੈ. "ਸੂਰਿਆਂ ਦੇ ਤਨ ਲਾਈਆਂ ਗੋਸਤ ਗਿਧੀਆਂ." (ਚੰਡੀ ੩) ੨. ਸਿੰਧੀ. ਖ਼ਰੀਦਿਆ. ਮੁੱਲ ਲੀਤਾ। ੩. ਸੰ. ਗੀਤ- ਤਾਲ. ਗਾਉਣ ਵੇਲੇ ਹੱਥ ਦੀ ਤਾੜੀ ਨਾਲ ਦਿੱਤਾ ਤਾਲ। ੪. ਗਿਤ- ਧ੍ਵਾਨ. ਅਨੁ- ਗਿਤ ਗਿਤ ਧੁਨਿ....
ਵ੍ਯ- ਯਾ. ਵਾ. ਕਿੰਵਾ. ਜਾਂ....
ਫ਼ਾ. [گوشت] ਗੋਸ਼੍ਤ। ਸੰਗ੍ਯਾ- ਮਾਸ. "ਭੂਤਾਂ ਇੱਲਾਂ ਕਾਗੀਂ ਗੋਸਤ ਭੱਖਿਆ." (ਚੰਡੀ ੩)...
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਲੀਆ. ਲੀਏ. "ਕਰਿ ਕਿਰਪਾ ਅਪੁਨੇ ਕਰਿਲੀਤ." (ਟੋਡੀ ਮਃ ੫) ਆਪਣੇ ਕਰ ਲੀਤੇ. "ਲੀਤੜਾ ਲਬਿ ਰੰਗਾਏ." (ਤਿਲੰ ਮਃ ੧) "ਦਾਨੁ ਸਭਨੀ ਹੈ ਲੀਤਾ." (ਵਡ ਛੰਤ ਮਃ ੫)...
ਸੰ. ਸੰਗ੍ਯਾ- ਗਾਉਣ ਯੋਗ੍ਯ ਛੰਦ ਅਥਵਾ ਵਾਕ. "ਗਿਆਨ ਵਿਹੂਣਾ ਗਾਵੈ ਗੀਤ." (ਵਾਰ ਸਾਰ ਮਃ ੧) ੨. ਵਡਾਈ. ਯਸ਼। ੩. ਉਹ, ਜਿਸ ਦਾ ਯਸ਼ ਗਾਇਆ ਜਾਵੇ....
ਸੰ. ਸੰਗ੍ਯਾ- ਹਥੇਲੀ. ਹੱਥ ਦਾ ਤਲ। ੨. ਸੰਗੀਤ ਅਨੁਸਾਰ ਸਮੇਂ ਅਤੇ ਲੈ ਦੀ ਵੰਡ ਕਰਨ ਲਈ ਤਾਲੀ ਦੀ ਧੁਨਿ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ਸੰਗੀਤਸ਼ਾਸਤ੍ਰ ਵਿੱਚ ਲਿਖਿਆ ਹੈ ਕਿ ਸ਼ਿਵ ਦੀ ਤਾਂਡਵ ਨ੍ਰਿਤ੍ਯ ਤੋਂ 'ਤਾ' ਅਤੇ ਪਾਰਵਤੀ ਦੀ ਲਾਸ੍ਯ ਨ੍ਰਿਤ੍ਯ ਤੋਂ "ਲ" ਲੈਕੇ 'ਤਾਲ' ਸ਼ਬਦ ਬਣਿਆ ਹੈ. ਦੇਖੋ, ਸੰਗੀਤਗ੍ਰੰਥਾਂ ਵਿੱਚ ਤਾਲਾਂ ਦੇ ਅਨੇਕ ਭੇਦ। ੩. ਝਾਂਜ. ਛੈਣੇ. "ਭਗਤਿ ਕਰਤ ਮੇਰੇ ਤਾਲ ਛਿਨਾਏ." (ਭੈਰ ਨਾਮਦੇਵ) "ਰਬਾਬ ਪਖਾਵਜ ਤਾਲ ਘੁੰਘਰੂ." (ਆਸਾ ਮਃ ੫) ੪. ਹਾਥੀ ਦੇ ਕੰਨਾਂ ਦੇ ਹਿੱਲਣ ਤੋਂ ਹੋਈ ਧੁਨਿ। ੫. ਇੱਕ ਗਿੱਠ ਦੀ ਲੰਬਾਈ ਗਜ਼ ਦਾ ਚੌਥਾ ਭਾਗ। ੬. ਤਾਲਾ. ਜਿੰਦਾ (ਜੰਦ੍ਰਾ). ੭. ਤਲਵਾਰ ਦੀ ਮੁੱਠ. ਕ਼ਬਜਾ। ੮. ਤਾਲ ਬਿਰਛ. Borassus Flabelliformis. "ਤਾਲ ਤਮਾਲ ਕਦੰਬਨ ਜਾਲ." (ਗੁਪ੍ਰਸੂ) ੯. ਤਲਾਉ. ਸਰ. "ਧਰਤਿ ਸੁਹਾਵੀ ਤਾਲ ਸੁਹਾਵਾ." (ਸੂਹੀ ਛੰਤ ਮਃ ੫) ੧੦. ਦੇਖੋ, ਤਾਲਿ ਅਤੇ ਤਾਲੁ। ੧੧. ਹਰਿਤਾਲ....
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਸੰਗ੍ਯਾ- ਤਾਲ. ਤਾਲੀ. ਦੋਹਾਂ ਹੱਥਾਂ ਦੇ ਵਜਾਉਣ ਦੀ ਕ੍ਰਿਯਾ। ੨. ਆਸਨ. ਚੌਕੜੀ. ਚਪਲੀ। ੩. ਸਮਾਧਿ. "ਨਿਜਘਰਿ ਤਾੜੀ ਲਾਵਣਿਆ." (ਮਾਝ ਅਃ ਮਃ ੩) "ਨਿਰਭੈ ਤਾੜੀ ਲਾਈ." (ਸੋਰ ਮਃ ੫) ੪. ਤਲਵਾਰ ਦੇ ਕ਼ਬਜੇ ਪੁਰ ਹੱਥ ਨੂੰ ਬਚਾਉਣ ਲਈ ਓਟ। ੫. ਸੰ. ਤਾੜ ਦੀ ਸ਼ਰਾਬ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਅੰਨ. ਅਨਾਜ. "ਅਨੁ ਧਨੁ ਬਹੁਤਾ ਊਪਜੈ." (ਸਵਾ ਮਃ ੩) ੨. ਸੰ. ਉਪ. ਇਹ ਜਦ ਸ਼ਬਦਾਂ ਦੇ ਮੁੱਢ ਲਗਦਾ ਹੈ, ਤਦ ਪਿੱਛੇ, ਤੁੱਲ, ਸਾਥ, ਹਰਇੱਕ (ਪ੍ਰਤ੍ਯੇਕ), ਬਾਰੰਬਾਰ ਆਦਿ ਅਰਥ ਜਣਾਉਂਦਾ ਹੈ, ਜਿਵੇਂ- ਅਨੁਗਾਮੀ ਅਨੁਦਿਨ ਅਨੁਰੂਪ ਆਦਿ। ੩. ਦੇਖੋ, ਅਣੁ....
ਸੰਗ੍ਯਾ- ਦੇਖੋ, ਧੁਨੀ। ੨. ਸੰ. ਧ੍ਵਨਿ. ਸ਼ਬਦ. ਨਾਦ. "ਧੁਨਿ ਵਾਜੇ ਅਨਹਦ ਘੋਰਾ." (ਰਾਮ ਮਃ ੧) ੩. ਸ੍ਵਰਾਂ ਦਾ ਆਲਾਪ. "ਬਹੁ ਗੁਨਿ ਧੁਨਿ, ਮੁਨਿ ਜਨ ਖਟਬੇਤੇ." (ਆਸਾ ਮਃ ੫) ਸੰਗੀਤ ਵਿਦ੍ਯਾ ਦੇ ਗੁਣੀ ਅਤੇ ਖਟਸ਼ਾਸਤ੍ਰਵੇੱਤਾ ਮੁਨਿਜਨ....