girahaगिरह
ਸੰ. गृह ਗ੍ਰਿਹ. ਸੰਗ੍ਯਾ- ਘਰ. ਰਹਿਣ ਦਾ ਅਸਥਾਨ.। ੨. ਗ੍ਰਿਹਸਥਾਸ਼੍ਰਮ. "ਵਿਚੇ ਗਿਰਹ ਉਦਾਸ." (ਵਾਰ ਸਾਰ ਮਃ ੪) ੩. ਫ਼ਾ. [گرہ] ਗੱਠ. ਗ੍ਰੰਥਿ. "ਗਿਰਹਾ ਸੇਤੀ ਮਾਲੁ ਧਨੁ." (ਜਪੁ)#"ਮੋਹਮਗਨ ਲਪਟਿਓ ਭ੍ਰਮਗਿਰਹ." (ਰਾਮ ਮਃ ੫) ੪. ਤਿੰਨ ਉਂਗਲ ਪ੍ਰਮਾਣ (ਗਜ਼ ਦਾ ਸੋਲਵਾਂ ਹਿੱਸਾ) ੫. ਦੇਖੋ, ਗ੍ਰਹ.
सं. गृह ग्रिह. संग्या- घर. रहिण दा असथान.। २. ग्रिहसथाश्रम. "विचे गिरह उदास." (वार सार मः ४) ३. फ़ा. [گرہ] गॱठ. ग्रंथि. "गिरहा सेती मालु धनु." (जपु)#"मोहमगन लपटिओ भ्रमगिरह." (राम मः ५) ४. तिंन उंगल प्रमाण (गज़ दा सोलवां हिॱसा) ५. देखो, ग्रह.
ਸੰ. गृह ਸੰਗ੍ਯਾ- ਘਰ. "ਗ੍ਰਿਹ ਬਨ ਸਮਸਰ." (ਆਸਾ ਮਃ ੧) ੨. ਕੁਟੁੰਬ. ਕੁੰਬਾ. ਪਰਿਵਾਰ. "ਵਿਚੇ ਗ੍ਰਿਹ ਗੁਰਬਚਨਿ ਉਦਾਸੀ." (ਵਾਰ ਗੂਜ ੧. ਮਃ ੩) ਦੇਖੋ, ਨਵਗ੍ਰਹ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਬੀਚ ਮੇਂ ਹੀ. ਅੰਦਰ ਹੀ. "ਵਿਚੇ ਗ੍ਰਿਹ ਸਦਾ ਰਹੈ ਉਦਾਸੀ." (ਮਾਰੂ ਸੋਲਹੇ ਮਃ ੪)...
ਸੰ. गृह ਗ੍ਰਿਹ. ਸੰਗ੍ਯਾ- ਘਰ. ਰਹਿਣ ਦਾ ਅਸਥਾਨ.। ੨. ਗ੍ਰਿਹਸਥਾਸ਼੍ਰਮ. "ਵਿਚੇ ਗਿਰਹ ਉਦਾਸ." (ਵਾਰ ਸਾਰ ਮਃ ੪) ੩. ਫ਼ਾ. [گرہ] ਗੱਠ. ਗ੍ਰੰਥਿ. "ਗਿਰਹਾ ਸੇਤੀ ਮਾਲੁ ਧਨੁ." (ਜਪੁ)#"ਮੋਹਮਗਨ ਲਪਟਿਓ ਭ੍ਰਮਗਿਰਹ." (ਰਾਮ ਮਃ ੫) ੪. ਤਿੰਨ ਉਂਗਲ ਪ੍ਰਮਾਣ (ਗਜ਼ ਦਾ ਸੋਲਵਾਂ ਹਿੱਸਾ) ੫. ਦੇਖੋ, ਗ੍ਰਹ....
ਸੰ. उदास्- ਕਿਨਾਰੇ ਬੈਠਨਾ. ਪਾਸਦੀਂ ਗੁਜ਼ਰਨਾ। ੨. ਸੰ. उदासीन- ਉਦਾਸੀਨ. ਵਿ- ਵਿਰਕਤ. ਉਪਰਾਮ। ੩. ਮੋਹ ਰਹਿਤ। ੪. ਵੈਰਾਗਵਾਨ. "ਘਰ ਹੀ ਮਾਹਿ ਉਦਾਸ." (ਸ੍ਰੀ ਮਃ ੩) ੫. ਸੰਗ੍ਯਾ- ਉਦਾਸੀਨਪਨ. ਸੰਨ੍ਯਾਸ. ਤ੍ਯਾਗ. "ਗਿਰਸਤ ਮਹਿ ਚਿੰਤ, ਉਦਾਸ ਅਹੰਕਾਰ." (ਆਸਾ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰ. ਗ੍ਰੰਥਿ. ਸੰਗ੍ਯਾ- ਗੱਠ. ਗਿਰਹ। ੨. ਜੋੜ....
ਸੰ. ग्रन्थि ਸੰਗ੍ਯਾ- ਗੱਠ. ਗਾਂਠ। ੨. ਗਠੜੀ। ੩. ਸ਼ਰੀਰ ਦੇ ਜੋੜਾਂ ਦੀ ਗਿਲਟੀ। ੪. ਇੱਕ ਰੋਗ, ਜਿਸ ਨਾਲ ਜੋੜਾਂ ਵਿੱਚ ਦਰਦ ਅਤੇ ਸੋਜ ਹੁੰਦੀ ਹੈ. ਦੇਖੋ, ਗਠੀਆ। ੫. ਕੁਟਿਲਤਾ। ੬. ਮਾਯਾ- ਜਾਲ....
ਦੇਖੋ, ਗਿਰਹ ੨, ਅਤੇ ਗਿਰਿਹਾ....
ਸਹਿਤ. ਸਾਥ. ਨਾਲ. "ਸੇਤੀ ਖਸਮ ਸਮਾਇ." (ਵਾਰ ਆਸਾ ਮਃ ੨) "ਮਨੁ ਮੇਰਾ ਦਿਆਲੁ ਸੇਤੀ ਥਿਰੁ ਨ ਰਹੈ." (ਆਸਾ ਮਃ ੧) ੨. ਸੇ. ਤੋਂ....
ਦੇਖੋ, ਮਾਲ. "ਮਾਲੁ ਧਨੁ ਜੋਰਿਆ." (ਸੂਹੀ ਕਬੀਰ) ੨. ਮੈਲ ਲਈ ਭੀ ਮਾਲੁ ਸ਼ਬਦ ਹੈ. ਦੇਖੋ, ਮਾਨਾ ੨....
ਵਿ- ਧਨ੍ਯ. ਪੁਨ੍ਯਵਾਨ। ੨. ਸਲਾਹੁਣ ਲਾਇਕ਼. ਪ੍ਰਸ਼ੰਸਾ ਯੋਗ੍ਯ. "ਧਨੁ ਵਾਪਾਰੀ ਨਾਨਕਾ ਜਿਨਾ ਨਾਮਧਨ ਖਟਿਆ." (ਵਾਰ ਗੂਜ ੧. ਮਃ ੩) "ਧਨੁ ਗੁਰਮੁਖਿ ਸੋ ਪਰਵਾਣ ਹੈ." (ਸ੍ਰੀ ਮਃ ੩) ੩. ਸੰ. ਧਨ. ਸੰਗ੍ਯਾ- ਦੌਲਤ. "ਧਨੁ ਸੰਚਿ ਹਰਿ ਹਰਿ ਨਾਮੁ ਵਖਰੁ." (ਤੁਖਾ ਛੰਤ ਮਃ ੧) ੪. ਸੰ. ਕਮਾਣ. ਧਨੁਖ. ਚਾਪ. "ਧਰ ਧਨੁ ਕਰ ਮਹਿ ਸਰ ਬਰਖਾਏ." (ਨਾਪ੍ਰ) ੫. ਜ੍ਯੋਤਿਸ ਅਨੁਸਾਰ ਨੌਮੀ ਰਾਸ਼ੀ। ੬. ਦੇਖੋ, ਧਨ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਸੰਗ੍ਯਾ- ਭ੍ਰਮਗ੍ਰੰਥਿ. ਅਵਿਦ੍ਯਾ ਦੀ ਗੱਠ. "ਮੋਹ ਮਗਨ ਲਪਟਿਓ ਭ੍ਰਮਗਿਰਹ." (ਰਾਮ ਮਃ ੫)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਵਿ- ਤੀਨ. ਤ੍ਰਯ (ਤ੍ਰੈ)....
ਸੰ. उङ्गलि- ਅੰਗੁਲਿ. ਦੇਖੋ, ਅੰਗੁਲਿ....
ਸੰਗ੍ਯਾ- ਪ੍ਰ- ਮਾਣ. ਤੋਲ. ਵਜ਼ਨ. ਦੇਖੋ, ਤੋਲ। ੨. ਮਾਪ. ਮਿਣਤੀ. ਦੇਖੋ, ਮਿਣਤੀ। ੩. ਕਾਰਣ. ਹੇਤੁ. ਸਬਬ। ੪. ਮਰਯਾਦਾ। ੫. ਗਿਆਨੇਂਦ੍ਰਿਯ। ੩. ਤਰਾਜ਼ੂ. ਤੁਲਾ। ੭. ਦੂਰੀ. ਫਾਸਿਲਾ। ੮. ਬ੍ਰਹਮ. ਕਰਤਾਰ। ੯. ਸਤ੍ਯਵਕਤਾ ਪੁਰਖ। ੧੦. ਪ੍ਰਾਮਾਣਿਕ ਧਰਮਗ੍ਰੰਥ। ੧੧. ਪ੍ਰਮਾ (ਯਥਾਰਥ) ਗਿਆਨ ਦਾ ਸਾਧਨ ਰੂਪ ਸਬੂਤ.#ਮਤਭੇਦ ਕਰਕੇ ਪ੍ਰਮਾਣਾਂ ਦੀ ਗਿਣਤੀ ਵੱਧ ਘੱਟ ਹੈ, ਪਰ ਕਾਵ੍ਯਗ੍ਰੰਥਾਂ ਵਿੱਚ ਅੱਠ ਪ੍ਰਮਾਣ ਮੰਨੇ ਹਨ- ਪ੍ਰਤ੍ਯਕ੍ਸ਼੍, ਅਨੁਮਾਨ, ਉਪਮਾਨ, ਸ਼ਬਦ, ਅਰਥਾਪੱਤਿ, ਅਨੁਪਲਬਧਿ, ਸੰਭਵ ਅਤੇ ਐਤਿਹ੍ਯ.#(ੳ) ਅੰਤਹਕਰਣ ਦੇ ਸੰਯੋਗ ਨਾਲ ਨੇਤ੍ਰਾਦਿਕ ਗਿਆਨ ਇੰਦ੍ਰੀਆਂ ਦ੍ਵਾਰਾ ਹੋਇਆ ਗਿਆਨ 'ਪ੍ਰਤ੍ਯਕ' ਹੈ.#ਇੰਦ੍ਰਿਯ ਅਰੁ ਮਨ ਯੇ ਜਹਾਂ#ਵਿਸਯ ਆਪਨੋ ਪਾਇ,#ਗ੍ਯਾਨ ਕਰੇਂ ਪ੍ਰਤ੍ਯਕ੍ਸ਼੍ ਤਹਿਂ#ਕਹਿ ਗੁਲਾਬ ਕਵਿਰਾਇ.#(ਲਲਿਤ ਕੌਮੁਦੀ)#ਉਦਾਹਰਣ-#ਕੁਦਰਤਿ ਦਿਸੈ ਕੁਦਰਤਿ ਸੁਣੀਐ#ਕੁਦਰਤਿ ਭਉ ਸੁਖਸਾਰ,#ਕੁਦਰਤਿ ਪਾਤਾਲੀ ਆਕਾਸੀ#ਕੁਦਰਤਿ ਸਰਬ ਆਕਾਰ.#(ਵਾਰ ਆਸਾ ਮਃ ੧)#ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠ.#(ਵਾਰ ਰਾਮ ੨. ਮਃ ੫)#ਸੰਤਨ ਕੀ ਸੁਣਿ ਸਾਚੀ ਸਾਖੀ,#ਸੋ ਬੋਲਹਿ ਜੋ ਪੇਖਹਿ ਆਖੀ.#(ਰਾਮ ਮਃ ੫)#(ਅ) ਕਾਰਣ ਦ੍ਵਾਰਾ ਕਾਰਯ ਦਾ ਗਿਆਨ "ਅਨੁਮਾਨ" ਪ੍ਰਮਾਣ ਹੈ.#ਕਾਰਣ ਕੇ ਜਾਨੇ ਜਹਾਂ ਕਾਰਯ ਜਾਨ੍ਯੋਜਾਇ,#ਹੈ ਅਨੁਮਾਨ ਅਲੰਕ੍ਰਿਤੀ ਕਵਿ ਗੁਲਾਬ ਕੇ ਭਾਇ.#(ਲਲਿਤ ਕੌਮੁਦੀ)#ਉਦਾਹਰਣ-#ਧੂਮ ਤੇ ਆਗ ਰਹੈ ਨ ਦੁਰੀ ਜਿਮ,#ਤ੍ਯੋਂ ਛਲ ਤੇ ਤੁਮ ਕੋ ਲਖਪਾਯੋ.#(ਕ੍ਰਿਸਨਾਵ)#(ੲ) ਕਿਸੇ ਪ੍ਰਸਿੱਧ ਵਸਤੂ ਨੂੰ ਜਾਣਕੇ ਉਸ ਦੇ ਤੁਲ੍ਯ ਕਿਸੇ ਅਣਦੇਖੀ ਵਸਤੂ ਨੂੰ ਜਾਣਨਾ "ਉਪਮਾਨ" ਪ੍ਰਮਾਣ ਹੈ.#ਉਪਮਾ ਕੀ ਸਾਦ੍ਰਿਸ਼੍ਯ ਤੇਂ ਬਿਨ ਦੇਖ੍ਯੋ ਉਪਮੇਯ,#ਜਾਨਪਰੈ ਉਪਮਾਨ ਸੋ ਅਲੰਕਾਰ ਹੈ ਗੋਯ.#(ਲਲਿਤ ਕੌਮੁਦੀ)#ਉਦਾਹਰਣ-#ਗਾਂ ਜੇਹਾ ਰੋਝ, ਬਘਿਆੜ ਹੁੰਦਾ ਕੁੱਤੇ ਜੇਹਾ,#ਬਿੱਲੀ ਜਿਹਾ ਬਾਘ ਇੱਲ ਜੇਹਾ ਹੁੰਦਾ ਬਾਜ ਹੈ.#(ਸ)ਧਰਮਗ੍ਰੰਥ ਅਥਵਾ ਲੋਕਪ੍ਰਮਾਣ ਵਾਕ੍ਯ "ਸ਼ਬਦ ਪ੍ਰਮਾਣ" ਹੈ.#ਜਹਾਂ ਸ਼ਾਸਤ੍ਰ ਅਰ ਲੋਕ ਕੋ ਬਚਨ ਪ੍ਰਮਾਣ ਬਖਾਨ,#ਸੋਊ ਸ਼ਬਦ ਪ੍ਰਮਾਣ ਹੈ ਭਾਖਤ ਸੁਕਵਿ ਸੁਜਾਨ.#(ਲਲਿਤ ਕੌਮੁਦੀ)#ਉਦਾਹਰਣ-#ਸੁਣਿਆ ਮੰਨਿਆ ਮਨਿ ਕੀਤਾ ਭਾਉ,#ਅੰਤਰਗਤਿ ਤੀਰਥਿ ਮਲਿ ਨਾਉ.#ਜਿਨੀ ਨਾਮੁ ਧਿਆਇਆ ਗਏ, ਮਸਕਤਿ ਘਾਲਿ,#ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ.#(ਜਪੁ)#ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ!#ਹਰਿ ਕਰਤਾ ਆਪਿ ਮੁਹਹੁ ਕਢਾਏ.#(ਵਾਰ ਗਉ ੧. ਮਃ ੪)#(ਹ) ਇੱਕ ਬਾਤ ਵ੍ਯਰਥ ਹੋਈ ਆਪਣੀ ਸਿੱਧੀ ਲਈ ਦੂਜੀ ਦੀ ਕਲਪਣਾ ਕਰਾਵੇ, ਇਹ "ਅਰਥਾਪੱਤਿ" ਪ੍ਰਮਾਣ ਹੈ.#ਜਹਾਂ ਵ੍ਯਰ੍ਥ ਭੇ ਅਰਥ ਕੋ ਔਰ ਜੋਗ ਸੇ ਥਾਪ,#ਅਰਥਾਪੱਤਿ ਅਲੰਕ੍ਰਿਤੀ ਭਾਖਤ ਸੁਕਵਿ ਸਦਾਪ,#(ਲਲਿਤ ਕੌਮੁਦੀ)#ਉਦਾਹਰਣ-#ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ,#ਤਿਸ ਦਾ ਨਫਰੁ ਕਿਥਹੁ ਰਜਿ ਖਾਏ?#ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ,#ਅਣਹੋਂਦੀ ਕਿਥਹੁ ਪਾਏ?#(ਵਾਰ ਗਉ ੧. ਮਃ ੪)#(ਕ) ਕਿਸੇ ਪ੍ਰਮਾਣ ਦ੍ਵਾਰਾ ਜਿੱਥੇ ਵਸ੍ਤੁ ਪ੍ਰਤੀਤ ਨਾ ਹੋਵੇ, ਇਹ "ਅਨੁਪਲਬਧਿ" ਹੈ.#ਜਾਨ ਪਰੈ ਨਹਿ ਵਸ੍ਤੁ ਕਛੁ ਅਨੁਪਲਬਧਿ ਹੈ ਸੋਯ.#(ਲਲਿਤ ਕੌਮੁਦੀ)#ਉਦਾਹਰਣ-#ਨਾਰਾਇਣ ਨਿੰਦਸਿ ਕਾਇ ਭੂਲੀ ਗਾਵਾਰੀ।#ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ, ×××#ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ,#ਤਾਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ.#(ਧਨਾ ਤ੍ਰਿਲੋਚਨ)#ਸਾਤੋ ਅਕਾਸ ਸਾਤੋ ਪਤਾਰ,#ਬਿਥਰ੍ਯੋ ਅਦ੍ਰਿਸਟ ਜਿਹ ਕਰਮਜਾਰ.#(ਅਕਾਲ)#(ਖ) ਜਿਸ ਥਾਂ ਕਿਸੇ ਗੱਲ ਦਾ ਹੋਣਾ ਮੁਮਕਿਨ ਠਹਿਰਾਇਆ ਜਾਵੇ ਇਹ "ਸੰਭਵ" ਪ੍ਰਮਾਣ ਹੈ.#ਜਹਿ ਸੰਭਵ ਹਨਐ ਵਸ੍ਤੁ ਕੋ, ਸੰਭਵ ਨਾਮ ਸੁ ਹੋਯ.#(ਲਲਿਤ ਕੌਮੁਦੀ)#ਉਦਾਹਰਣ-#ਚਾਰ ਜਨੇ ਚਾਰਹੁ ਦਿਸ਼ਾ ਤੇ ਚਾਰ ਕੋਨੇ ਗਹਿ,#ਮੇਰੁ ਕੋ ਹਲਾਯਕੈ ਉਖਾਰੈਂ, ਤੋ ਉਖਰਜਾਯ.#(ਠਾਕੁਰ ਕਵਿ)#(ਗ) ਜਿਸ ਕਥਨ ਦੇ ਵਕਤਾ ਦਾ ਪਤਾ ਨਹੀਂ, ਪਰ ਪਰੰਪਰਾ ਗੱਲ ਚੱਲੀ ਆਉਂਦੀ ਹੈ, ਏਹ "ਐਤਿਹ੍ਯ" ਪ੍ਰਮਾਣ ਹੈ.#ਪਰੰਪਰਾ ਕਹਨਾਵਤ ਜੋਈ,#ਤਿਹ ਏਤਿਹ੍ਯ ਕਹਿਤ ਸਬਕੋਈ.#(ਸਰਬ ਗੰਜਨੀ)#ਉਦਾਹਰਣ-#ਭਗਤ ਹੇਤਿ ਮਾਰਿਓ ਹਰਨਾਖਸੁ#ਨਰਸਿੰਘ ਰੂਪ ਹੋਇ ਦੇਹ ਧਰਿਓ,#ਨਾਮਾ ਕਹੈ ਭਗਤਿ ਬਸਿ ਕੇਸਵ#ਅਜਹੂੰ ਬਲਿਕੇ ਦੁਆਰ ਖਰੋ.#(ਮਾਰੂ ਨਾਮਦੇਵ)#ਨ੍ਰਿਪਕੰਨਿਆ ਕੇ ਕਾਰਨੈ ਇਕ ਭਇਆ ਭੇਖਧਾਰੀ,#ਕਾਮਾਰਥੀ ਸੁਆਰਥੀ ਵਾਕੀ ਪੈਜ ਸਵਾਰੀ.#(ਬਿਲਾ ਸਧਨਾ)#੧੨ ਵਿ- ਤੁੱਲ. ਸਮਾਨ. "ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ." (ਸਵੈਯੇ ਮਃ ੪. ਕੇ) ਗੁਰੂ ਅਮਰਦਾਸ ਜੀ ਦੇ ਤੁਲ੍ਯ ਹੀ ਆਪ ਨੂੰ ਵਿਧਾਤਾ ਨੇ ਰਚਿਆ ਹੈ। ੧੩. ਵ੍ਯ- ਤੀਕ. ਤੋੜੀ. ਪਰਯੰਤ....
ਸੰ. ਸੰਗ੍ਯਾ- ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. "ਹਿੰਸਾ ਤਉ ਮਨ ਤੇ ਨਹੀ ਛੂਟੀ." (ਸਾਰ ਪਰਮਾਨੰਦ) ੨. ਦੁਖਾਉਣ ਦਾ ਭਾਵ....
ਸੰ. ग्रह् ਧਾ- ਅੰਗੀਕਾਰ ਕਰਨਾ, ਲੈਣਾ, ਪਕੜਨਾ (ਫੜਨਾ), ਅਟਕਾਉਣਾ, ਏਕਤ੍ਰ ਕਰਨਾ। ੨. ਸੰਗ੍ਯਾ- ਗ੍ਰਹਣ (ਗਰਿਫਤ) ਸ਼ਕਤਿ ਰੱਖਣ ਵਾਲੇ ਸੂਰਜ ਆਦਿਕ ਪਿੰਡ. ਅਰਥਵਿਚਾਰ ਨਾਲ ਚਾਹੋ ਬੇਅੰਤ ਗ੍ਰਹ ਹਨ, ਪਰ ਹਿੰਦੂਮਤ ਦੇ ਜ੍ਯੋਤਿਸੀਆਂ ਨੇ ਨੌ ਗ੍ਰਹ ਮੰਨੇ ਹਨ, ਜਿਨ੍ਹਾਂ ਦੀ ਪੂਜਾ ਵਿਆਹ ਯਗ੍ਯ ਆਦਿਕ ਕਰਮਾਂ ਦੇ ਆਰੰਭ ਵਿੱਚ ਕਰਦੇ ਹਨ. ਦੇਖੋ, ਨਵਗ੍ਰਹ। ੩. ਹਠ. ਜਿਦ। ੪. ਉੱਦਮ। ੫. ਗ੍ਯਾਨ। ੬. ਨੌ ਸੰਖ੍ਯਾ ਬੋਧਕ, ਕ੍ਯੋਂਕਿ ਗ੍ਰਹ ਨੌ ਮੰਨੇ ਹਨ. "ਸੂਨ ਸੂਨ ਗ੍ਰਹ ਆਤਮਾ ਸੰਮਤ ਆਦਿ ਪਛਾਨ." (ਗੁਪ੍ਰਸੂ) ਅਰਥਾਤ ਸੰਮਤ ੧੯੦੦। ੭. ਕ੍ਰਿਪਾ। ੮. ਦੇਖੋ, ਗ੍ਰਿਹ....