girahuगिरहु
ਸੰ. गृह ਗ੍ਰਿਹ. ਸੰਗ੍ਯਾ- ਘਰ. "ਏਕ ਗਿਰਹੁ ਦਸ ਦੁਆਰ ਹੈਂ ਜਾਕੇ." (ਬਿਲਾ ਅਃ ਮਃ ੪) ੨. ਵਿ- ਗ੍ਰਿਹਸਥੀ. ਗ੍ਰਿਹੀ. "ਇਸ ਭੇਖੈ ਥਾਵਹੁ ਗਿਰਹੁ ਭਲਾ, ਜਿਥਹੁ ਕੋ ਵਰਸਾਇ." (ਵਾਰ ਵਡ ਮਃ ੩)
सं. गृह ग्रिह. संग्या- घर."एक गिरहु दस दुआर हैं जाके." (बिला अः मः ४) २. वि- ग्रिहसथी. ग्रिही. "इस भेखै थावहु गिरहु भला, जिथहु को वरसाइ." (वार वड मः ३)
ਸੰ. गृह ਸੰਗ੍ਯਾ- ਘਰ. "ਗ੍ਰਿਹ ਬਨ ਸਮਸਰ." (ਆਸਾ ਮਃ ੧) ੨. ਕੁਟੁੰਬ. ਕੁੰਬਾ. ਪਰਿਵਾਰ. "ਵਿਚੇ ਗ੍ਰਿਹ ਗੁਰਬਚਨਿ ਉਦਾਸੀ." (ਵਾਰ ਗੂਜ ੧. ਮਃ ੩) ਦੇਖੋ, ਨਵਗ੍ਰਹ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. गृह ਗ੍ਰਿਹ. ਸੰਗ੍ਯਾ- ਘਰ. "ਏਕ ਗਿਰਹੁ ਦਸ ਦੁਆਰ ਹੈਂ ਜਾਕੇ." (ਬਿਲਾ ਅਃ ਮਃ ੪) ੨. ਵਿ- ਗ੍ਰਿਹਸਥੀ. ਗ੍ਰਿਹੀ. "ਇਸ ਭੇਖੈ ਥਾਵਹੁ ਗਿਰਹੁ ਭਲਾ, ਜਿਥਹੁ ਕੋ ਵਰਸਾਇ." (ਵਾਰ ਵਡ ਮਃ ੩)...
ਸੰ. ਦ੍ਵਾਰ. ਸੰਗ੍ਯਾ- ਦਰਵਾਜ਼ਾ. ਦਰ. "ਦੁਆਰਹਿ ਦੁਆਰਿ ਸੁਆਨ ਜਿਉ ਡੋਲਤ." (ਆਸਾ ਮਃ ੯) ੨. ਇੰਦ੍ਰੀਆਂ ਦੇ ਗੋਲਕ. "ਨਉ ਦੁਆਰੇ ਪ੍ਰਗਟ ਕੀਏ ਦਸਵਾ ਗੁਪਤ ਰਖਾਇਆ." (ਅਨੰਦੁ)...
ਵ੍ਯ- ਪ੍ਰਸ਼ਨ ਸ਼ੋਕ ਅਤੇ ਅਚਰਜ ਬੋਧਕ। ੨. ਹੈ ਦਾ ਬਹੁ ਵਚਨ. ਹਨ. ਹੈਨ....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਦੇਖੋ, ਗ੍ਰਿਸਤ. ਗ੍ਰਿਹਸਥਆਸ਼੍ਰਮ ਅਤੇ ਗ੍ਰਿਹਸਥਾਸ਼ਰਮ ਧਾਰਨ ਵਾਲਾ ਪੁਰਖ. "ਗ੍ਰਸਤਨ ਮੇ ਤੂੰ ਬਡੋ ਗ੍ਰਿਹਸਤੀ." (ਗੂਜ ਅਃ ਮਃ ੫)...
ਸੰ. गृहिन ਗ੍ਰਿਹਸਥੀ. ਘਰਬਾਰੀ. "ਜੋਗੀ ਗ੍ਰਿਹੀ ਪੰਡਿਤ ਭੇਖਧਾਰੀ." (ਭੈਰ ਮਃ ੩) ੨. ਗ੍ਰਿਹਹੀ. ਘਰ ਹੀ. "ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ." (ਗਉ ਅਃ ਮਃ ੩)...
ਪ੍ਰਤ੍ਯ- ਸੇ. ਤੋਂ. "ਸਭ ਤੁਝਹੀ ਥਾਵਹੁ ਮੰਗਦੇ." (ਧਨਾ ਮਃ ੪) ੨. ਸ੍ਥਾਨ ਤੋਂ. ਸ੍ਥਾਨ ਸੇ. "ਕਿਦੂ ਥਾਵਹੁ ਹਮ ਆਏ?" (ਗਉ ਮਃ ੧)...
ਵਿ- ਭਦ੍ਰਲ. ਸ਼੍ਰੇਸ੍ਟ. "ਸਤਿਗੁਰੂ ਭਲਾ ਭਾਇਆ." (ਅਨੰਦੁ) ੨. ਦੇਖੋ, ਭਾਲਾ. "ਭਲਾ ਜੈਸੇ ਭੂਖਨ." (ਚਰਿਤ੍ਰ ੨੦੯) ਤੀਰ ਦੀ ਨੋਕ ਵਾਂਙ ਗਹਿਣੇ ਚੁਭਦੇ ਹਨ। ੩. ਦੇਖੋ, ਭੱਲਾ। ੪. ਦਾਨ. ਭੇਟਾ. ਦੇਖੋ, ਭਲ ਧਾ. "ਮਨਮੁਖਾਂ ਦੇ ਸਿਰਿ ਜੋਰਾ ਅਮਰੁ ਹੈ, ਨਿਤ ਦੇਵਹਿ ਭਲਾ." (ਮਃ ੪. ਵਾਰ ਗਉ ੧)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....