girāuगिराउ
ਸੰਗ੍ਯਾ- ਡਿਗਣ ਦੀ ਕ੍ਰਿਯਾ. ਪਤਨ। ੨. ਗ੍ਰਾਮ. ਪਿੰਡ "ਓਨਾ ਘਰ ਨ ਗਿਰਾਉ." (ਸ੍ਰੀ ਅਃ ਮਃ ੩) "ਵੁਨਾ ਘੁਘਿ ਗਿਰਾਉ ਜੀਉ." (ਸ੍ਰੀ ਮਃ ੫. ਪੈਪਾਇ)
संग्या- डिगण दी क्रिया. पतन। २. ग्राम. पिंड "ओना घर न गिराउ." (स्री अः मः ३) "वुना घुघि गिराउ जीउ." (स्री मः ५. पैपाइ)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. पत ਧਾ ਡਿਗਣਾ, ਹੇਠ ਨੂੰ ਆਉਣਾ। ੨. ਸੰਗ੍ਯਾ- ਡਿਗਣ ਦਾ ਭਾਵ. ਗਿਰਨਾ. "ਜਿਉ ਦੀਪ ਪਤਨ ਪਤੰਗ." (ਬਿਲਾ ਅਃ ਮਃ ੫) "ਜੋ ਨਿੰਦੈ, ਤਿਸ ਕਾ ਪਤਨ ਹੋਇ." (ਗੌਂਡ ਮਃ ੫) ੩. ਅਧੋ ਗਤਿ. ਜ਼ਵਾਲ। ੪. ਪਾਪ। ੫. ਨਾਸ਼. ਮ੍ਰਿਤ੍ਯੁ....
ਸੰ. ਸੰਗ੍ਯਾ- ਗਾਂਵ. ਪਿੰਡ. "ਗ੍ਰਾਮ ਗ੍ਰਾਮ ਨਗਰ ਸਭ ਫਿਰਿਆ." (ਨਟ ਅਃ ਮਃ ੪) ੨. ਸਮੂਹ. ਸਮੁਦਾਯ। ੩. ਰਾਗ ਦੀ ਸਰਗਮ ਦੀ ਇਸਥਿਤੀ ਦਾ ਮੂਲਰੂਪ ਸ੍ਵਰ (ਸੁਰ). ਸੰਗੀਤਸ਼ਾਸਤ੍ਰ ਵਿੱਚ ਸੜਜ, ਮਧ੍ਯਮ ਅਤੇ ਗਾਂਧਾਰ ਤਿੰਨ ਗ੍ਰਾਮ ਲਿਖੇ ਹਨ, ਜਿਨ੍ਹਾਂ ਦੇ ਦੂਜੇ ਨਾਉ, 'ਨੰਦ੍ਯਾਵਰਤ' 'ਸੁਭਦ੍ਰ' ਅਤੇ 'ਜੀਮੂਤ' ਹਨ. ਸੜਜ ਨੂੰ ਮੁੱਖ ਰੱਖਕੇ ਜੇ ਬਾਕੀ ਸੁਰਾਂ ਦਾ ਫੈਲਾਉ ਕਰੀਏ ਤਦ ਸੜਜ ਗ੍ਰਾਮ ਹੈ, ਐਸੇ ਹੀ ਮੱਧ ਅਤੇ ਗਾਂਧਾਰ ਨੂੰ ਜਾਣੋ. ਕਈਆਂ ਦੇ ਮਤ ਵਿੱਚ ਗਾਂਧਾਰ ਦੀ ਥਾਂ ਪੰਚਮ ਤੀਸਰਾ ਗ੍ਰਾਮ ਹੈ.#ਕਈ ਸੰਗੀਤਗ੍ਰੰਥਾਂ ਵਿੱਚ 'ਮੰਦ੍ਰ' ਗ੍ਰਾਮ ਸੜਜ ਹੈ, ਮਧ੍ਯਮ 'ਮਧ੍ਯ' ਗ੍ਰਾਮ ਹੈ, ਨਿਸਾਦ 'ਤਾਰ' ਗ੍ਰਾਮ ਹੈ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਕ੍ਰਿ ਵਿ- ਓਤਨਾ. ਉਸ ਕਦਰ। ੨. ਸਰਵ- ਉਨ੍ਹਾਂ ਨੂੰ ਉਨ੍ਹਾਂ ਤਾਂਈ। ੩. ਉਨ੍ਹਾਂ ਨੇ। ੪. ਉਨ੍ਹਾਂ ਦੇ. "ਓਨਾ ਅੰਦਰਿ ਨਾਮੁ ਨਿਧਾਨੁ ਹੈ." (ਸ੍ਰੀ ਮਃ ੧) "ਪਿਆਰਾ ਰਬੁ ਓਨਾਹਾ ਜੋਗਈ." (ਵਾਰ ਰਾਮ ੨. ਮਃ ੫)...
ਸੰਗ੍ਯਾ- ਡਿਗਣ ਦੀ ਕ੍ਰਿਯਾ. ਪਤਨ। ੨. ਗ੍ਰਾਮ. ਪਿੰਡ "ਓਨਾ ਘਰ ਨ ਗਿਰਾਉ." (ਸ੍ਰੀ ਅਃ ਮਃ ੩) "ਵੁਨਾ ਘੁਘਿ ਗਿਰਾਉ ਜੀਉ." (ਸ੍ਰੀ ਮਃ ੫. ਪੈਪਾਇ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਘੁਘ....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...