girāhaगिराह
ਦੇਖੋ, ਗਿਰਹ. "ਪਰੰਦਏ ਨ ਗਿਰਾਹ ਜਰ." (ਵਾਰ ਮਾਝ ਮਃ ੧) ਪੰਛੀਆਂ ਦੇ ਪੱਲੇ ਧਨ ਨਹੀਂ ਹੈ। ੨. ਗ੍ਰਾਸ. ਬੁਰਕੀ. ਲੁਕਮਾ। ੩. ਰੋਜ਼ੀ. ਨਿੱਤ ਦਾ ਭੋਜਨ. "ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ." (ਵਾਰ ਮਾਝ ਮਃ ੧)
देखो, गिरह. "परंदए न गिराह जर." (वार माझ मः १) पंछीआं दे पॱले धन नहीं है। २. ग्रास. बुरकी. लुकमा। ३. रोज़ी. निॱत दा भोजन. "जिउ जिउ सचे भावै तिउ तिउ देइ गिराह." (वार माझ मः १)
ਸੰ. गृह ਗ੍ਰਿਹ. ਸੰਗ੍ਯਾ- ਘਰ. ਰਹਿਣ ਦਾ ਅਸਥਾਨ.। ੨. ਗ੍ਰਿਹਸਥਾਸ਼੍ਰਮ. "ਵਿਚੇ ਗਿਰਹ ਉਦਾਸ." (ਵਾਰ ਸਾਰ ਮਃ ੪) ੩. ਫ਼ਾ. [گرہ] ਗੱਠ. ਗ੍ਰੰਥਿ. "ਗਿਰਹਾ ਸੇਤੀ ਮਾਲੁ ਧਨੁ." (ਜਪੁ)#"ਮੋਹਮਗਨ ਲਪਟਿਓ ਭ੍ਰਮਗਿਰਹ." (ਰਾਮ ਮਃ ੫) ੪. ਤਿੰਨ ਉਂਗਲ ਪ੍ਰਮਾਣ (ਗਜ਼ ਦਾ ਸੋਲਵਾਂ ਹਿੱਸਾ) ੫. ਦੇਖੋ, ਗ੍ਰਹ....
ਦੇਖੋ, ਗਿਰਹ. "ਪਰੰਦਏ ਨ ਗਿਰਾਹ ਜਰ." (ਵਾਰ ਮਾਝ ਮਃ ੧) ਪੰਛੀਆਂ ਦੇ ਪੱਲੇ ਧਨ ਨਹੀਂ ਹੈ। ੨. ਗ੍ਰਾਸ. ਬੁਰਕੀ. ਲੁਕਮਾ। ੩. ਰੋਜ਼ੀ. ਨਿੱਤ ਦਾ ਭੋਜਨ. "ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ." (ਵਾਰ ਮਾਝ ਮਃ ੧)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਸੰਗ੍ਯਾ- ਬੁਰਕੀ. ਲੁਕਮਾ। ੨. ਭਾਵ- ਅਹਾਰ. "ਗ੍ਰਾਸ ਦੇਹੁ ਪਰ ਬਾਸ ਨ ਦੇਉ." (ਗੁਪ੍ਰਸੂ) "ਸਾਸ ਗ੍ਰਾਸ ਕੋ ਦਾਤੋ ਠਾਕੁਰ." (ਗਉ ਕਬੀਰ)...
ਸੰਗ੍ਯਾ- ਗ੍ਰਾਸ. ਲੁਕਮਾ. ਗ੍ਰਾਹੀ. ਸੰ. ਬ੍ਰਿਗਲ (बृगल. )...
ਅ਼. [لُقمہ] ਸੰਗ੍ਯਾ- ਗ੍ਰਾਸ. ਬੁਰਕੀ....
ਫ਼ਾ. [روزی] ਰੋਜ਼ੀ. ਸੰਗ੍ਯਾ- ਨਿੱਤ ਦਾ ਭੋਜਨ. "ਰੋਖ ਰੂਹਾਨ ਕੀ ਰੋਜੀ ਨ ਟਾਰੈ." (ਅਕਾਲ)...
ਦੇਖੋ, ਨਿਤ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਸੰਗ੍ਯਾ- ਜੀਵ। ੨. ਮਨ. "ਜਿਉ ਮੋਹਿਓ ਉਨੀ ਮੋਹਨੀ ਬਾਲਾ." (ਗਉ ਮਃ ੫) ੩. ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਉ ਹੋਵੈ ਸਾਹਿਬ ਸਿਉ ਮੇਲੁ." (ਸੋਹਿਲਾ) "ਜਿਉ ਆਇਆ ਤਿਉ ਜਾਵਹਿ ਬਉਰੇ." (ਰਾਮ ਅਃ ਮਃ ੧)...
ਰੁਚੇ. ਪਸੰਦ ਆਵੇ. "ਜੋ ਤੁਧੁ ਭਾਵੈ ਸਾਈ ਭਲੀ ਕਾਰੁ." (ਜਪੁ) ੨. ਭਾਉਂਦਾ. "ਜੀਉ ਭਾਵੈ ਅੰਨੁ ਨ ਪਾਣੀ." (ਗਉ ਛੰਤ ਮਃ ੩) ੩. ਵ੍ਯ- ਭਾਵੇਂ. ਚਾਹੋਂ, ਖ਼੍ਵਾਹ. "ਜੋ ਦੇਨਾ ਸੋ ਦੇਰਹਿਓ, ਭਾਵੈ ਤਹ ਤਹ ਜਾਹਿ." (ਬਾਵਨ)...
ਕ੍ਰਿ. ਵਿ- ਤਿਉਂ. ਤਿਵੇਂ. ਤੈਸੇ. ਵੈਸੇ. ਉਸ ਤਰਾਂ. "ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ." (ਵਾਰ ਗੂਜ ੨. ਮਃ ੫)...
ਦੇਕੇ. "ਦੇਇ ਅਹਾਰੁ ਅਗਨਿ ਮਹਿ ਰਾਖੈ." (ਆਸਾ ਧੰਨਾ) ੨. ਦਿੰਦਾ ਹੈ. "ਤਿਨਾ ਭੀ ਰੋਜੀ ਦੇਇ." (ਵਾਰ ਰਾਮ ੧. ਮਃ ੨) ੩. ਦੇਵੀ. ਦੇਈ. "ਦੇਇਵਿਚਿਤ੍ਰ ਪਾਂਚ ਨ੍ਰਿਪ ਮਾਰੇ." (ਚਰਿਤ੍ਰ ੫੨) ਵਿਚਿਤ੍ਰਦੇਵੀ ਨੇ ਪੰਜ ਰਾਜੇ ਮਾਰੇ। ੪. ਦੇਖੋ, ਦੇਯ....