gīraगीर
ਫ਼ਾ. [گیِر] ਪ੍ਰਤ੍ਯ. ਧਾਰਨ ਵਾਲਾ. ਲੈਣ ਵਾਲਾ. ਇਸ ਦੀ ਵਰਤੋਂ ਸ਼ਬਦਾਂ ਦੇ ਅੰਤ ਹੁੰਦੀ ਹੈ, ਜਿਵੇਂ- ਦਾਮਨਗੀਰ, ਜਹਾਂਗੀਰ ਆਦਿ. "ਕਸ ਨੇਸ ਦਸਤੰਗੀਰ." (ਤਿਲੰ ਮਃ ੧) ੨. ਸੰ. ਸੰਗ੍ਯਾ- ਵਾਣੀ. ਬੋਲੀ.
फ़ा. [گیِر] प्रत्य. धारन वाला. लैण वाला. इस दी वरतों शबदां दे अंत हुंदी है, जिवें- दामनगीर, जहांगीर आदि. "कस नेस दसतंगीर." (तिलं मः १) २. सं. संग्या- वाणी. बोली.
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਰਤਾਉ ਵਿੱਚ ਲਿਆਉਣ ਦਾ ਭਾਵ (use). ੨. ਲੈਣ ਦੇਣ ਆਦਿ ਦਾ ਪਰਸਪਰ ਵਿਹਾਰ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....
ਫ਼ਾ. [دامنگیر] ਵਿ- ਪੱਲਾ ਫੜਨ ਵਾਲਾ। ੨. ਕਿਸੇ ਦੇ ਲੜ ਲੱਗਕੇ ਗੁਜ਼ਾਰਾ ਕਰਨ ਵਾਲਾ। ੩. ਮੁੱਦਈ਼, ਜੋ ਪੱਲਾ ਫੜਕੇ ਅ਼ਦਾਲਤ ਵੱਲ ਖਿਚਦਾ ਹੈ....
ਫ਼ਾ. [جہانگیِر] ਵਿ- ਜਹਾਨ ਨੂੰ ਫ਼ਤੇ ਕਰਨ ਵਾਲਾ. ਸੰਸਾਰ ਨੂੰ ਕ਼ਬਜੇ ਵਿੱਚ ਲੈਣ ਵਾਲਾ।੨. ਸੰਗ੍ਯਾ- ਅਕਬਰ ਦਾ ਪੁਤ੍ਰ ਸਲੀਮ, ਜੋ ਬਿਹਾਰੀਮੱਲ ਕਛਵਾਹੇ ਦੀ ਕੰਨ੍ਯਾ ਮਰੀਅਮ ਜ਼ਮਾਨੀ ਦੇ ਉਦਰ ਤੋਂ ਸਿਕਰੀ ਦੇ ਮਕਾਮ ੩੧ ਅਗਸ੍ਤ ਸਨ ੧੫੬੯ (ਸੰਮਤ ੧੬੨੭) ਨੂੰ ਪੈਦਾ ਹੋਇਆ. ਇਹ ੨੪ ਅਕਤੂਬਰ ਸਨ ੧੬੦੫ ਨੂੰ ਦਿੱਲੀ ਦੇ ਤਖ਼ਤ ਪੁਰ ਬੈਠਾ, ਅਰ ਆਪਣਾ ਨਾਮ ਜਹਾਂਗੀਰ ਰੱਖਿਆ.¹ ਇਸਦੇ ਜ਼ਮਾਨੇ ਇੰਗਲੈਂਡ ਦੇ ਬਾਦਸ਼ਾਹ ਜੇਮਸ ੧. (James I) ਵੱਲੋਂ ਪਤ੍ਰ ਲੈ ਕੇ ਕਪਤਾਨ ਹਾਕਿਨਸ (Hawkinns) ਅਰ ਸਰ ਟਾਮਸ ਰੋ (Sir Thomas Roe) ਵਪਾਰ ਦੀ ਵ੍ਰਿੱਧੀ ਲਈ ਆਏ ਸਨ, ਜਿਸ ਦਾ ਫਲ ਸੂਰਤ ਪਾਸ ਅੰਗ੍ਰੇਜ਼ੀ ਕੋਠੀਆਂ ਅਤੇ ਕਾਰਖ਼ਾਨੇ ਕ਼ਾਇਮ ਹੋਏ।#ਇਸਦਾ ਬੇਟਾ ਖ਼ੁਸਰੋ ਤਖ਼ਤ ਦੀ ਇੱਛਾ ਕਰਕੇ ਵਿਰੋਧੀ ਹੋ ਗਿਆ ਸੀ, ਜਿਸ ਪੁਰ ਉਸ ਨੂੰ ਕੈਦ ਕੀਤਾ ਗਿਆ ਅਰ ਉਸ ਦੇ ਸੰਗੀ ਕਤਲ ਕੀਤੇ ਗਏ. ਸ਼੍ਰੀ ਗੁਰੂ ਅਰਜਨਦੇਵ ਦੇ ਵਿਰੁੱਧ ਚੰਦੂ ਆਦਿਕਾਂ ਨੂੰ ਸ਼ਕਾਇਤ ਕਰਨ ਦਾ ਇਹ ਮੌਕਾ ਮਿਲਿਆ ਕਿ ਗੁਰੂ ਸਾਹਿਬ ਨੇ ਖ਼ੁਸਰੋ ਦੇ ਹੱਕ ਦੁਆ ਮੰਗੀ ਅਤੇ ਉਸ ਨੂੰ ਰੁਪਯੇ ਦੀ ਸਹਾਇਤਾ ਦਿੱਤੀ.²#ਤਖ਼ਤ ਬੈਠਣ ਤੋਂ ਛੀ ਵਰ੍ਹੇ ਪਿੱਛੋਂ, ਇਸ ਨੇ ਨੂਰਜਹਾਂ ਨਾਲ ਸ਼ਾਦੀ ਕੀਤੀ. ਨੂਰਜਹਾਂ ਇੱਕ ਈਰਾਨ ਦੇ ਵਪਾਰੀ ਮਿਰਜ਼ਾ ਗ਼ਯਾਸ ਦੀ ਬੇਟੀ ਸੀ. ਗ਼ਯਾਸ ਅਕਬਰ ਦੇ ਜ਼ਮਾਨੇ ਸ਼ਾਹੀ ਮੁਲਾਜ਼ਮ ਹੋਇਆ ਅਰ ਆਪਣੀ ਲਯਾਕਤ ਨਾਲ ਅਹੁਦੇਦਾਰ ਬਣਿਆ. ਛੋਟੀ ਉਮਰ ਵਿੱਚ ਨੂਰਜਹਾਂ ਜਦ ਸ਼ਾਹੀ ਮਹਿਲਾਂ ਵਿੱਚ ਜਾਇਆ ਕਰਦੀ, ਤਦ ਇਸ ਦਾ ਸੁੰਦਰ ਰੂਪ ਵੇਖਕੇ ਜਹਾਂਗੀਰ ਉਸ ਉਤੇ ਮੋਹਿਤ ਹੋ ਗਿਆ ਸੀ, ਇਸ ਪੁਰ ਅਕਬਰ ਦੀ ਆਗ੍ਯਾ ਅਨੁਸਾਰ ਨੂਰਜਹਾਂ ਦਾ ਨਿਕਾਹ ਇੱਕ ਈਰਾਨੀ ਸਰਦਾਰ ਅਲੀਕੁਲੀ ਖ਼ਾਂ (ਸ਼ੇਰਅਫ਼ਗਨਖ਼ਾਂ) ਨਾਲ ਕੀਤਾ ਗਿਆ, ਜਿਸ ਨੂੰ ਅਕਬਰ ਨੇ ਬੰਗਾਲ ਵਿੱਚ ਜਾਗੀਰ ਬਖ਼ਸ਼ੀ. ਜਦ ਜਹਾਂਗੀਰ ਤਖ਼ਤ ਪੁਰ ਬੈਠਾ, ਤਦ ਸ਼ੇਰਅਫ਼ਗਨਖ਼ਾਂ ਨੂੰ ਕ਼ਤਲ ਕਰਵਾਕੇ ਨੂਰਜਹਾਂ ਨਾਲ ਵਿਆਹ ਕੀਤਾ, ਅਰ ਉਸ ਦੇ ਭਾਈ ਨੂੰ ਆਸਫ਼ਖ਼ਾਂ ਦਾ ਖਿਤਾਬ ਦੇ ਕੇ ਵਡਾ ਮੁਸ਼ੀਰ ਬਣਾਇਆ.#ਨੂਰਜਹਾਂ ਦੇ ਵਸ਼ ਵਿੱਚ ਜਹਾਂਗੀਰ ਕਠਪੁਤਲੀ ਦੀ ਤਰਾਂ ਨਾਚ ਕਰਦਾ ਸੀ, ਯਥਾ- "ਜਹਾਂਗੀਰ ਪਤਸ਼ਾਹ ਕੇ ਬੇਗਮ ਨੂਰਜਹਾਂ। ਵਸ਼ਿ ਕੀਨਾ ਪਤਿ ਆਪਨੋ ਇਹ ਰਸ ਜਹਾਂ ਤਹਾਂ." (ਚਰਿਤ੍ਰ ੪੮)#ਜਹਾਂਗੀਰ ਸ਼ਰਾਬ ਅਤੇ ਸ਼ਿਕਾਰ ਦਾ ਬਹੁਤ ਪ੍ਰੇਮੀ ਸੀ. ਸੰਮਤ ੧੬੮੪ ਵਿੱਚ ਕਸ਼ਮੀਰ ਤੋਂ ਮੁੜਦਾ ਹੋਇਆ ਦਮੇ ਰੋਗ ਦੀ ਪ੍ਰਬਲਤਾ ਕਾਰਣ (੨੮ ਅਕਤੂਬਰ ਸਨ ੧੬੨੭ ਨੂੰ) ਰਸਤੇ ਵਿੱਚ ਮਰ ਗਿਆ. ਲਹੌਰ ਪਾਸ ਸ਼ਾਹਦਰੇ ਉਸ ਦਾ ਸੁੰਦਰ ਮਕਬਰਾ ਬਣਿਆ ਹੋਇਆ ਹੈ. ਦੇਖੋ, ਨੂਰਜਹਾਂ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਫ਼ਾ. [نیش] ਨੇਸ਼. ਸੰਗ੍ਯਾ- ਡੰਗ. ਦੰਸ਼। ੨. ਜੰਗਲੀ ਜਾਨਵਰਾਂ ਦਾ ਤਿੱਖਾ ਦੰਦ, ਜਿਸ ਨਾਲ ਉਹ ਚੀਰਦੇ ਹਨ ਅਤੇ ਪਾੜਦੇ ਹਨ। ੩. ਨੇਸ੍ਤ [نیست] ਦੀ ਥਾਂ ਭੀ ਨੇਸ ਸ਼ਬਦ ਆਇਆ ਹੈ. "ਕਸਨੇਸ ਦਸਤੰਗੀਰ." (ਤਿਲੰ ਮਃ ੧)...
ਦੇਖੋ, ਦਸਤਗੀਰ ੧. "ਕਸ ਨੇਸ ਦਸਤੰਗੀਰ." (ਤਿਲੰ ਮਃ ੧)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਰੰਗਤ. ਵਰ੍ਣ. "ਉਦਕ ਗੰਗਾ ਵਾਣੀ." (ਵਡ ਛੰਤ ਮਃ ੧) ਭਾਵ- ਬਹੁਤ ਨਿਰਮਲ। ੨. ਪਾਣੀ. ਜਲ. "ਸਿਰੁ ਖੋਹਾਇ ਪੀਅਹਿ ਮਲ ਵਾਣੀ." (ਮਃ ੧. ਵਾਰ ਮਾਝ) ਮਲਿਨ ਪਾਣੀ। ੩. ਵਿ- ਵੰਤ. ਵਾਨ ਵਾਲਾ. ਵਾਲੀ. "ਅਖੁੱਟ ਨਦੀ ਜਿਸ ਸੁੰਮੇਵਾਣੀ." (ਪ੍ਰਾਪੰਪ੍ਰ) ਸੋਮੇਂ (ਚਸ਼ਮੇ) ਵਾਲੀ ਨਦੀ ਦਾ ਪ੍ਰਵਾਹ ਸਦਾ ਅਖੁੱਟ ਹੁੰਦਾ ਹੈ। ੪. ਸੰ. ਸੰਗ੍ਯਾ- ਸ਼ਬਦ. ਧੁਨਿ। ੫. ਕਥਨ. ਬਯਾਨ. ਫਰਮਾਨ. "ਬਾਬਰ ਵਾਣੀ ਫਿਰ ਗਈ." (ਆਸਾ ਅਃ ਮਃ ੧) ੬. ਸਰਸ੍ਵਤੀ। ੭. ਦੇਖੋ, ਬਾਣੀ....
ਬੋਲਾ ਦਾ ਇਸਤ੍ਰੀ ਲਿੰਗ. ਬਹਿਰੀ. ਜਿਸ ਨੂੰ ਕੰਨਾਂ ਤੋਂ ਸੁਣਾਈ ਨਹੀਂ ਦਿੰਦਾ. ਡੋਰੀ। ੨. ਸੰਗ੍ਯਾ- ਵਾਣੀ। ੩. ਭਾਸਾ। ੪. ਤਾਨਾ. ਤ਼ਨਜ. ਜਿਵੇਂ- ਉਸ ਨੇ ਬੋਲੀ ਮਾਰੀ....