gunagrāhaka, gunagrāhīगुणग्राहक, गुणग्राही
ਵਿ- ਗੁਣ ਗ੍ਰਹਣ ਕਰਨ ਵਾਲਾ. ਕ਼ਦਰਦਾਨ.
वि- गुण ग्रहण करन वाला. क़दरदान.
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਸੰ. ग्रहण ਸੰਗ੍ਯਾ- ਅੰਗੀਕਾਰ ਕਰਨਾ। ੨. ਪਕੜਨਾ। ੩. ਅਰਥ ਦਾ ਸਮਝਣਾ। ੪. ਸੂਰਜ, ਚੰਦ੍ਰਮਾ ਦਾ ਆਵਰਣ (ਪੜਦੇ) ਵਿੱਚ ਆ ਜਾਣਾ, ਜਿਸ ਤੋਂ ਅਸੀਂ ਉਨ੍ਹਾਂ ਦਾ ਸਾਰਾ ਅਥਵਾ ਕੁਝ ਹਿੱਸਾ ਨਾ ਦੇਖ ਸਕੀਏ. ਪੁਰਾਣਾਂ ਵਿੱਚ ਗ੍ਰਹਣ ਦਾ ਕਾਰਣ ਰਾਹੁ ਅਤੇ ਕੇਤੁ ਕਰਕੇ ਸੂਰਜ ਅਤੇ ਚੰਦ੍ਰਮਾ ਦਾ ਗ੍ਰਸੇ ਜਾਣਾ ਮੰਨਿਆ ਹੈ, ਪਰ ਵਾਸਤਵ ਵਿੱਚ ਸੂਰਜ ਅਤੇ ਚੰਦ੍ਰਮਾ ਦੇ ਮੱਧ ਪ੍ਰਿਥਿਵੀ ਦੇ ਆਉਣ ਕਰਕੇ ਚੰਦ੍ਰਗ੍ਰਹਣ ਅਤੇ ਸੂਰਜ ਅਰ ਪ੍ਰਿਥਿਵੀ ਦੇ ਮੱਧ ਚੰਦਰਮਾ ਆਉਣ ਤੋਂ ਸੂਰਜਗ੍ਰਹਣ ਹੁੰਦਾ ਹੈ. ਸੂਰਜਗ੍ਰਹਣ ਕੇਵਲ ਅਮਾਵਸ੍ਯਾ ਨੂੰ ਅਤੇ ਚੰਦ੍ਰਗ੍ਰਹਣ ਕੇਵਲ ਪੂਰਣਿਮਾ (ਪੂਰਨਮਾਸੀ) ਦੀ ਰਾਤ ਨੂੰ ਹੋਇਆ ਕਰਦਾ ਹੈ. ਗ੍ਰਹਣ ਸਮੇਂ ਸੂਰਜ ਅਤੇ ਚੰਦ੍ਰਮਾ ਨੂੰ ਵਿਪਦਾ ਤੋਂ ਛੁਡਾਉਣ ਲਈ ਹਿੰਦੂ ਦਾਨ ਜਪ ਭੀ ਕਰਦੇ ਹਨ ਅਤੇ ਖਾਣ ਪੀਣ ਤੋਂ ਅਸ਼ੁੱਧਿ ਦੇ ਕਾਰਣ ਪਰਹੇਜ਼ ਕਰਦੇ ਹਨ, ਪਰ ਗੁਰੁਮਤ ਵਿੱਚ ਇਨ੍ਹਾਂ ਭਰਮਾਂ ਦਾ ਨਿਸੇਧ ਹੈ.#"ਹਰਿ ਹਰਿ ਨਾਮ ਮਜਨ ਕਰਿ ਸੂਚੇ,#ਕੋਟਿ ਗ੍ਰਹਣ ਪੁੰਨ ਫਲ ਮੂਚੇ."#(ਗਉ ਮਃ ੫)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [قدرشناس] ਵਿ- ਕ਼ਦਰ ਜਾਣਨ ਵਾਲਾ. ਗੁਣਗ੍ਰਾਹਕ....