gunabādhaगुणबाद
ਸੰ. ਗੁਣਾਨੁਵਾਦ. ਸੰਗ੍ਯਾ- ਗੁਣ ਕਥਨ. ਤਾਰੀਫ਼. ਵਡਿਆਈ. "ਰਮਣ ਕੋ ਰਾਮ ਕੇ ਗੁਣਬਾਦ." (ਸਾਰ ਮਃ ੫)
सं. गुणानुवाद. संग्या- गुण कथन. तारीफ़. वडिआई. "रमण को राम के गुणबाद." (सार मः ५)
ਦੇਖੋ, ਗੁਣਬਾਦ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਸੰ. ਸੰਗ੍ਯਾ- ਕਹਿਣਾ. ਬਿਆਨ. "ਕਥਨ ਸੁਨਾਵਨ ਗੀਤ ਨੀਕੇ ਗਾਵਨ." (ਦੇਵ ਮਃ ੫)...
ਅ਼. [تعریف] ਤਅ਼ਰੀਫ਼. ਸੰਗ੍ਯਾ- ਅ਼ਰਫ਼ (ਜਾਣਨ) ਦੀ ਕ੍ਰਿਯਾ। ੨. ਸ੍ਤੁਤਿ. ਵਡਾਈ....
ਮਹਿਮਾ. ਦੇਖੋ, ਵਡਾਈ. "ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ." (ਵਾਰ ਰਾਮ ੨. ਮਃ ੫) ੨. ਬਜ਼ੁਰਗੀ. ਉੱਚਤਾ. "ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ." (ਸੋਰ ਮਃ ੫)...
ਸੰ. ਸੰਗ੍ਯਾ- ਪਤਿ. ਭਰਤਾ। ੨. ਕਾਮਦੇਵ। ੩. ਭੋਗ ਵਿਲਾਸ। ੪. ਖੇਲ ਕ੍ਰੀੜਾ। ੫. ਜਾਣਾ. ਫਿਰਨਾ. ਵਿਚਰਨਾ। ੬. ਗਧਾ। ੭. ਅੰਡਕੋਸ਼. ਫੋਤੇ। ੮. ਰਮਣ ਇੱਕ ਵਰਣਿਕ ਛੰਦ ਭੀ ਹੈ, ਜਿਸ ਦਾ ਲੱਛਣ ਹੈ- ਚਾਰ ਚਰਣ, ਪ੍ਰਤਿ ਚਰਣ ਇੱਕ ਸਗਣ.#ਉਦਾਹਰਣ-#ਸਤ ਕੋ। ਰਰਿਯੇ। ਜਤ ਕੋ। ਧਰਿਯੇ ॥#੯. ਵਿ- ਮਨੋਹਰ. ਸੁੰਦਰ। ੧੦. ਸੰ. ਰਵਣ. ਉੱਚਾਰਣ. ਕਥਨ. "ਰਾਮ ਰਮਣ ਤਰਣ ਭੈਸਾਗਰ." (ਗਉ ਮਃ ੫) "ਰਮਣ ਕਉ ਰਾਮ ਕੇ ਗੁਣਬਾਦ." (ਸਾਰ ਮਃ ੫) ਗੁਣਾਨੁਵਾਦ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਸੰ. ਗੁਣਾਨੁਵਾਦ. ਸੰਗ੍ਯਾ- ਗੁਣ ਕਥਨ. ਤਾਰੀਫ਼. ਵਡਿਆਈ. "ਰਮਣ ਕੋ ਰਾਮ ਕੇ ਗੁਣਬਾਦ." (ਸਾਰ ਮਃ ੫)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....