ਗੁਰ

guraगुर


ਸੰਗ੍ਯਾ- ਗੁੜ. ਸਿਆਹਕੰਦ. "ਜੈਸੇ ਭਾਂਤ ਮਾਖਿਕਾ ਗੁਰ ਸੋਂ." (ਚਰਿਤ੍ਰ ੧੦੮) ੨. ਸੰ. गुर ਧਾ- ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼ਸਾਨ ਕਰਨਾ, ਉਭਾਰਨਾ, ਉੱਚਾ ਕਰਨਾ। ੩. ਸੰ. गुरू ਗੁਰੂ. ਸੰਗ੍ਯਾ- ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੂ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੁ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ- "ਗੁਰੁ ਅਪਨੇ ਬਲਿਹਾਰੀ." (ਸੋਰ ਮਃ ੫) "ਸੁਖਸਾਗਰੁ ਗੁਰੁ ਪਾਇਆ." (ਸੋਰ ਮਃ ੫) "ਅਪਨਾ ਗੁਰੂ ਧਿਆਏ." (ਸੋਰ ਮਃ ੫) ੪. ਧਰਮਉਪਦੇਸ੍ਟਾ. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫. ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਛਿਅ ਉਪਦੇਸ। ੬. ਪਤਿ. ਭਰਤਾ. "ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ." (ਸ੍ਰੀ ਮਃ ੩) ੭. ਵ੍ਰਿਹਸਪਤਿ. ਦੇਵਗੁਰੁ. "ਕਹੁ ਗੁਰ ਗਜ ਸਿਵ ਸਭਕੋ ਜਾਨੈ." (ਗਉ ਕਬੀਰ) ੮. ਅੰਤਹਕਰਣ. ਮਨ. "ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ." (ਵਾਰ ਆਸਾ) ੯. ਵਿ- ਪੂਜ੍ਯ. "ਨਾਨਕ ਗੁਰ ਤੇ ਗੁਰ ਹੋਇਆ." (ਗੂਜ ਮਃ ੩) ੧੦. ਵਡਾ. ਪ੍ਰਧਾਨ. "ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?" (ਸੋਰ ਮਃ ੯) ੧੧. ਦੇਖੋ, ਗੁਰੁ.


संग्या- गुड़. सिआहकंद. "जैसे भांत माखिका गुर सों." (चरित्र १०८) २. सं. गुर धा- यतन करना, उॱदम करना, मारना, नुक़सान करना, उभारना, उॱचा करना। ३. सं. गुरू गुरू. संग्या- इह शबद ग्री (गृ) धातु तों बणिआ है, इस दे अरथ हन निगलणा अते समझाउणा, जो अग्यान नूं खा जांदा है अते सिॱख नूं तत्वग्यान समझाउंदा है, उह गुरू है. गुरबाणी विॱच गुर, गुरु अते गुरु शबद इॱक ही अरथ विॱच आए हन, यथा- "गुरु अपने बलिहारी." (सोर मः ५) "सुखसागरु गुरु पाइआ." (सोर मः ५) "अपना गुरू धिआए." (सोर मः ५) ४. धरमउपदेस्टा. धारमिक सिख्या देण वाला आचारय। ५. मत दा आचारय. किसे मत दे चलाउण वाला. "छिअ घर छिअ गुर छिअ उपदेस." (सोहिला) देखो, छिअ उपदेस। ६. पति. भरता. "सोभावंती सोहागणी जिनि गुर का हेत अपारु." (स्री मः ३) ७. व्रिहसपति. देवगुरु. "कहु गुर गज सिव सभको जानै." (गउ कबीर) ८. अंतहकरण. मन. "कुंभे बधा जलु रहै, जलु बिनु कुंभ न होइ। गिआन का बधा मनु रहै, गुर (मन) बिनु गिआन न होइ." (वार आसा) ९. वि- पूज्य. "नानक गुर ते गुर होइआ." (गूज मः ३) १०. वडा. प्रधान."कउन नाम गुर जाकै सिमरै भवसागर कउ तरई?" (सोर मः ९) ११. देखो, गुरु.