ਗੁਰੁ

guruगुरु


ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ).


देखो, गुर ३। २. संग्या- धरमउपदेस्ट. धरम दा आचारय. "गुरु ईसरु गरु गोरखु बरमा." (जपु) "तिनि कउ किआ उपदेसीऐ जिनि गुरु नानकदेउ?" (वार माझ मः २)#श्री गुरू हरिगोबिंद साहिब ने चार प्रकार दे गुरू दॱसे हन-#(ॳ) भ्रिंगीगुरु. भ्रिंगी ख़ास जाति दे कीड़े नूं आप जेहा कर लैंदा है, पर हरेक क्रिमि नूं नहीं.#(अ) पारस गुरु. लोहे नूं सोना करदा है, पर पारसरूप किसे नूं नहीं करदा.#(ॲ) वामनचंदन गुरु. ख़ास रुॱत विॱच पास दे बिरछां नूं सुगंधि वाला कर दिंदा है, पर सारी रुॱतां विॱच नहीं अते बांस नूं किसे रुॱत विॱच भी सुगंधि वाला नहीं करदा.#(स)दीपक गुरु. आपणे तुॱल ही दूजे दीपक नूं जोतिवाला कर दिंदा है। ३. व्रिहसपति। ४. उसताद. विद्या दॱसण वाला। ५. दो मात्रा वाला अॱखर. लघु नालों दूणा समां जिस दे उॱचारण वासते लॱगे उह "गुरु" है. कंना, बिहारी, दोलैंके, एलां, दुलाईआं, होड़ा, कनौड़ा, बिंदी (अनुस्वार अथवा टिॱपी) विसरग, इजाफ़त अते अधिक वाला अॱखर गुरु हुंदा है. पद विॱच दुॱत (द्वित्व) अखर दे आदि दा अॱखर लघु भी गुरु मंनिआ जांदा है, जैसे "शत्रु मित्र" विॱच "श" अते "मि" गुरू हन. जे संयोगी अॱखर तों पहिले लघु उॱपर उॱचारण समें दबाउ ना पवे, तद गुरु नहीं हुंदा, उह लघु ही रहिंदा है, जैसे- क्शिप्र अते कन्हैया पद दा "क्श" अते "क" गुरु नहीं.#कदे कदे छंद दे पाठ नूं सही रॱखण वासते लघु नूं गुरु करके पड़्हीदा अते लिखीदा है, जैसे- "नाथ निरंजन त्व सरन." इस वाक विॱच "त्व" लघु है, परंतु छॱपय दी मात्रा पूरन करन लई "तनऐ" पड़्हीदा है, इवें ही "रॱछा होइ तांहि सभ काला। दुस्ट अरिस्ट टरहिं ततकाला." इस थां काल अते ततकाल दा "ल" दीरघ लिखिआ है.#गुरु दे नाम ग, गु, गो, दीह अते दीरघ हन, इस दीआं मात्रां दो गिणीआं जांदीआं हन अते लिखण दा संकेत इह "" है।#६. पिता। ७. राजा।८. गुरू नानकदेव। ९. पारब्रहम. करतार। १०. वि- वज़नदार. भारी। ११. लंमा चौड़ा। १२. संग्या- किसे अरथ अथवा सिॱधांत दी तालिका (कुंजी).