gurudhīkshā, gurudhīkhiā, gurudhīkhyā, gurudhīchhā, gurudhīkshā, gurudhīkhiā, gurudhīkhiā, gurudhīchhāगुरुदीक्शा, गुरुदीखिआ, गुरुदीख्या, गुरुदीछा, गुरुदीक्शा, गुरुदीखिआ, गुरुदीखिआ, गुरुदीछा
ਸੰਗ੍ਯਾ- ਗੁਰੁ ਦ੍ਵਾਰਾ ਮੰਤ੍ਰੋਪਦੇਸ਼. ਗੁਰਮੰਤ੍ਰ ਦਾ ਉਪਦੇਸ਼ ਲੈਣ ਦੀ ਕ੍ਰਿਯਾ। ੨. ਛੀਵੀਂ ਪਾਤਸ਼ਾਹੀ ਦੇ ਗੁਰੁਵਿਲਾਸ ਵਿੱਚ ਗੁਰੁਦਕ੍ਸ਼ਿਣਾ ਦੀ ਥਾਂ ਗੁਰੁਦੀਖਿਆ ਸ਼ਬਦ ਆਇਆ ਹੈ. " ਸਾਹਿਬ ਬੁੱਢੇ ਕੇ ਪਗ ਲਾਗੇ। ਗੁਰੁਦੀਖਿਆ ਦੀਨੀ ਮਤਿ ਪਾਗੇ."
संग्या- गुरु द्वारा मंत्रोपदेश. गुरमंत्र दा उपदेश लैण दी क्रिया। २. छीवीं पातशाही दे गुरुविलास विॱच गुरुदक्शिणा दी थां गुरुदीखिआ शबद आइआ है. " साहिब बुॱढे के पग लागे। गुरुदीखिआ दीनी मति पागे."
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰਗ੍ਯਾ- ਗੁਰੁਮੰਤ੍ਰ, ਧਰਮ ਦਾ ਉਹ ਮੰਤ੍ਰ (ਮਹਾ ਵਾਕ੍ਯ), ਜੋ ਧਰਮ (ਮਜਹਬ) ਧਾਰਣ ਸਮੇਂ ਉਪਦੇਸ਼ ਕੀਤਾ ਜਾਂਦਾ ਹੈ. ਸਾਰੇ ਮਜਹਬੀ ਸ਼ਬਦਾਂ ਵਿੱਚੋਂ ਚੁਣਿਆ ਹੋਇਆ ਬੀਜਰੂਪ ਧਰਮ ਦਾ ਮੰਤ੍ਰ. ਸਿੱਖਧਰਮ ਅਨੁਸਾਰ "ਸਤਿਨਾਮ ਵਹਿਗੁਰੂ." "ਜਿਨਿ ਜਪਿਓ ਗੁਰਮੰਤੁ." (ਸਃ ਮਃ ੯) "ਚਲਤ ਬੈਸਤ ਸੋਵਤ ਜਾਗਤ ਗੁਰਮੰਤ੍ਰ ਰਿਦੈ ਚਿਤਾਰਿ." (ਮਾਰੂ ਮਃ ੫) "ਗੁਰਮੰਤ੍ਰੜਾ ਚਿਤਾਰਿ ਨਾਨਕ ਦੁਖ ਨ ਥੀਵਈ." (ਵਾਰ ਗੂਜ ੨. ਮਃ ੫)...
ਸੰ. उपदेश. (ਉਪ- ਦਿਸ਼) ਸੰਗ੍ਯਾ- ਸਿਖ੍ਯਾ. ਨਸੀਹਤ. "ਆਪ ਕਮਾਉ ਅਵਰਾ ਉਪਦੇਸ." (ਗਉ ਮਃ ੫) ੨. ਹਿਤ ਦੀ ਬਾਤ। ੩. ਗੁਰੁਦੀਖ੍ਯਾ (ਦੀਕਾ). ੪. ਦੇਸ਼ਾਂਤਰਗਤ ਦੇਸ਼, ਜੈਸੇ ਭਾਰਤਖੰਡ ਵਿੱਚ ਪੰਜਾਬ ਆਦਿਕ. "ਮੇਰ ਕੇਤੇ, ਕੇਤੇ ਧੂ, ਉਪਦੇਸ." (ਜਪੁ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਪਾਦਸ਼ਾਹੀ. ਬਾਦਸ਼ਾਹੀ। ੨. ਸਿੱਖਮਤ ਅਨੁਸਾਰ ਗੁਰੁਤਾ. ਸਤਿਗੁਰੂ ਦੀ ਅ਼ਮਲਦਾਰੀ। ੩. ਸੱਚੀ ਬਾਦਸ਼ਾਹਤ ਵਾਲੇ ਦਸ਼ ਸਤਿਗੁਰੂ. ਜੈਸੇ- ਖਿਆਲ ਪਾਤਸ਼ਾਹੀ ੧੦. ਅਤੇ ਸ਼੍ਰੀ ਮੁਖਵਾਕ ਪਾਤਸ਼ਾਹੀ ੧੦. ਆਦਿ....
ਇਸ ਨਾਉਂ ਦੇ ਦੋ ਗ੍ਰੰਥ ਪ੍ਰਸਿੱਧ ਹਨ. ਛੀਵੇਂ ਗੁਰੂ ਸਾਹਿਬ ਦਾ ਇਤਿਹਾਸ ਅਤੇ ਦਸ. ਗੁਰੂ ਸਾਹਿਬ ਦਾ.#ਛੀਵੀਂ ਪਾਤਸ਼ਾਹੀ ਦੇ ਗੁਰੁਵਿਲਾਸ ਕਰਤਾ ਕਵੀ ਜੀ¹ ਲਿਖਦੇ ਹਨ ਕਿ ਭਾਈ ਮਨੀ ਸਿੰਘ ਜੀ ਨੇ ਨਾਨਕਿਆਨੇ ਸਾਹਿਬ ਨਾਨਕਸਰ ਦੇ ਕਿਨਾਰੇ ਇਹ ਕਥਾ ਭਾਈ ਭਗਤ ਸਿੰਘ ਜੀ ਨੂੰ ਸੁਣਾਈ ਅਤੇ ਮੇਰੇ (ਕਵਿ ਦੇ) ਗੁਰਦੇਵ ਧਰਮ ਸਿੰਘ ਜੀ ਨੇ ਭੀ ਸੁਣੀ, ਉਨ੍ਹਾਂ ਨੇ ਮੈਨੂੰ ਸੁਣਾਈ, ਜਿਸ ਦੀ ਛੰਦਰਚਨਾ ਮੈ ਕੀਤੀ ਹੈ.#"ਸਤ੍ਰਾਂ ਸੈ ਬੀਤੇ ਤਬੈ ਬਰਖ ਪਝੱਤਰ ਜਾਨ।#ਸਾਵਨ ਮਾਸ ਇਕੀਸ ਦਿਨ ਗਯੋ ਸੁਖਦ ਪਹਿਚਾਨ।#ਸੁਦੀ ਪੱਖ ਦਿਨ ਪੰਚਮੀ ਸ਼੍ਰੀ ਗੁਰੁ ਕੇ ਪਰਸਾਦ।#ਪਾਇ ਭੋਗ ਗੁਰੁਗਾਥ ਕਾ ਕਰ ਕਵਿਤਾ ਅਹਿਲਾਦ।"#ਇਸ ਗ੍ਰੰਥ ਦੇ ਸਾਰੇ ਅਧ੍ਯਾਯ ੨੧. ਹਨ. ਦੇਖੋ, ਗੁਰੁਮਤਸੁਧਾਕਰ ਕਲਾ ੪।#੨. ਦਸ਼ਮ ਸਤਿਗੁਰੂ ਦਾ ਇਤਿਹਾਸ ਭਾਈ ਸੁੱਖਾ ਸਿੰਘ ਜੀ ਕੇਸ਼ਗੜ੍ਹ ਸਾਹਿਬ (ਆਨੰਦਪੁਰ) ਦੇ ਗ੍ਯਾਨੀ ਜੀ ਦੀ ਰਚਨਾ ਹੈ. ਇਹ ਗ੍ਰੰਥ ਸੰਮਤ ੧੮੫੪ ਵਿੱਚ ਤਿਆਰ ਹੋਇਆ ਹੈ. ਇਸ ਦੇ ੩੦ ਅਧ੍ਯਾਯ ਹਨ.#"ਸੰਮਤ ਸਹਿਸ ਪੁਰਾਨ ਕਹਿਤ ਤਬ। ਅਰਧ ਸਹਿਸ ਪੁਨ ਚਾਰ ਗਨਤ ਸਬ। ਕ੍ਵਾਰ ਵਦੀ ਪੰਚਮਿ ਰਵਿਵਾਰਾ। ਗੁਰੁਵਿਲਾਸ ਲੀਨੋ ਅਵਤਾਰਾ." ਦੇਖੋ, ਗੁਰੁਮਤ ਸੁਧਾਕਰ ਕਲਾ ੧੫....
ਸੰਗ੍ਯਾ- ਗੁਰੁਭੇਟਾ. ਵਿਦ੍ਯਾ ਅਥਵਾ ਧਰਮਸਿਖ੍ਯਾ ਪਾਕੇ ਗੁਰੂ ਨੂੰ ਅਰਪੀ ਨਕਦੀ ਵਸਤ੍ਰ ਪ੍ਰਿਥਿਵੀ ਮਕਾਨ ਆਦਿ ਵਸਤੂ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰਗ੍ਯਾ- ਗੁਰੁ ਦ੍ਵਾਰਾ ਮੰਤ੍ਰੋਪਦੇਸ਼. ਗੁਰਮੰਤ੍ਰ ਦਾ ਉਪਦੇਸ਼ ਲੈਣ ਦੀ ਕ੍ਰਿਯਾ। ੨. ਛੀਵੀਂ ਪਾਤਸ਼ਾਹੀ ਦੇ ਗੁਰੁਵਿਲਾਸ ਵਿੱਚ ਗੁਰੁਦਕ੍ਸ਼ਿਣਾ ਦੀ ਥਾਂ ਗੁਰੁਦੀਖਿਆ ਸ਼ਬਦ ਆਇਆ ਹੈ. " ਸਾਹਿਬ ਬੁੱਢੇ ਕੇ ਪਗ ਲਾਗੇ। ਗੁਰੁਦੀਖਿਆ ਦੀਨੀ ਮਤਿ ਪਾਗੇ."...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੰ. ਮੱਤ. ਮਤਵਾਲਾ. "ਮਾਤੰਗ ਮਤਿ ਅਹੰਕਾਰ." (ਸਾਰ ਮਃ ੫) ੨. ਸੰ. ਮਾਤ੍ਰਿ. ਮਾਂ. "ਮਤਿ ਪਿਤ ਭਰਮੈ." (ਕਲਕੀ) ੩. ਸੰ. ਮਮਤ੍ਵ. ਅਹੰਕਾਰ. ਅੰਤਹਕਰਣ ਦਾ ਚੌਥਾ ਭੇਦ. "ਘੜੀਐ ਸੁਰਤਿ ਮਤਿ ਮਨਿ ਬੁਧਿ." (ਜਪੁ) ਦੇਖੋ, ਅੰਤਹਕਰਣ। ੪. ਸੰ. ਮਦ੍ਯ. ਸ਼ਰਾਬ. "ਪੀਵਹੁ ਸੰਤ ਸਦਾ ਮਤਿ ਦੁਰਲਭ." (ਕੇਦਾ ਕਬੀਰ) ੫. ਸੰ. ਮਤਿ. ਬੁੱਧਿ. ਅਕ਼ਲ. "ਮਤਿ ਹੋਦੀ ਹੋਇ ਇਆਣਾ." (ਸ. ਫਰੀਦ) "ਅਬ ਮੈ ਮਹਾਂ ਸੁੱਧ ਮਤਿ ਕਰਕੈ." (ਕਲਕੀ) ੬. ਗ੍ਯਾਨ। ੭. ਇੱਛਾ। ੮. ਸਿਮ੍ਰਿਤਿ. ਯਾਦ. ਚੇਤਾ। ੯. ਭਕ੍ਤਿ. ਭਗਤਿ। ੧੦. ਪ੍ਰਾਰਥਨਾ. ਅਰਦਾਸ। ੧੧. ਪੂਜਨ। ੧੨. ਧ੍ਯਾਨ। ੧੩. ਨਿਸ਼ਚਾ। ੧੪. ਰਾਇ। ੧੫. ਵ੍ਯ- ਪੰਜਾਬੀ ਵਿੱਚ ਮਤ ਦੀ ਥਾਂ ਭੀ ਮਤਿ ਆਉਂਦਾ ਹੈ. ਮਾ. ਨਾ. ਦੇਖੋ, ਮਤ ੧. "ਮਤਿ ਬਸਿ ਪਰਉ ਲੁਹਾਰ ਕੇ." (ਸ. ਕਬੀਰ)...
ਲਪੇਟੇ. ਢਕੇ। ੨. ਪ੍ਰੇਮ ਵਿੱਚ ਮਗਨ ਹੋਏ. ਦੇਖੋ, ਪਾਗਨਾ. "ਰਹਿਨ ਨ ਪਾਵਉ ਬਿਨੁ ਪਗ ਪਾਗੇ." (ਸੂਹੀ ਮਃ ੫) ੨. ਪਗੋਂ ਮੇਂ. ਚਰਨਾਂ ਵਿੱਚ. "ਸਗਲ ਨਿਧਿ ਪ੍ਰਭਪਾਗੇ." (ਆਸਾ ਛੰਤ ਮਃ ੫)...