guzāranāगुज़ारना
ਸੰਗ੍ਯਾ- ਵਿਤਾਉਣਾ. ਕੱਟਣਾ। ੨. ਅਦਾ ਕਰਨਾ. ਦੇਖੋ, ਗੁਜਾਰਦਨ ੨. "ਸੁਬਹਿ ਨਿਵਾਜ ਸਰਾਇ ਗੁਜਾਰਉ." (ਸੂਹੀ ਕਬੀਰ)
संग्या- विताउणा. कॱटणा। २. अदा करना. देखो, गुजारदन २. "सुबहि निवाज सराइ गुजारउ." (सूही कबीर)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਟਣਾ....
ਅ਼. [ادا] ਸੰਗ੍ਯਾ- ਤ਼ਰਜ਼. ਢੰਗ. ਚਾਲ. "ਅਦਭੁਤ ਅਦਾਇ ਤਾਂਕੀ." (ਰਾਮਾਵ)#੨. ਵਾਕ੍ਯਰਚਨਾ। ੩. ਚੁਕਾਉਣਾ. ਹ਼ਿਸਾਬ ਬੇਬਾਕ ਕਰਨਾ। ੪. ਭਾਵ ਨੂੰ ਪਰਤੱਖ ਕਰਕੇ ਦੱਸਣਾ। ੫. ਅ਼. [عداء] ਅ਼ਦਾ. ਖੰਡਨ. ਰੱਦ. ਦੂਰ ਕਰਨਾ. "ਤੇਰੋ ਹੁਕਮ ਕਰਹਿਂਗੇ ਅਦਾ। ਗੁਰੁ ਕੇ ਸੰਗ ਰਹੈਂਗੇ ਸਦਾ." (ਗੁਪ੍ਰਸੂ) ੬. ਵਿ- ਤਬਾਹ. ਬਰਬਾਦ. "ਇਸ ਥਲ ਤੇ ਤੂੰਹੀ ਹੁਇ ਅਦਾ." (ਗੁਪ੍ਰਸੂ)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਫ਼ਾ. [گُذاردن] ਗੁਜਾਰਦਨ. ਕ੍ਰਿ- ਛੱਡ ਦੇਣਾ. ਰਿਹਾ (ਨਿਰਬੰਧ) ਕਰਨਾ। ੨. [گُزاردن] ਗੁਜ਼ਾਰਦਨ. ਪੇਸ਼ ਕਰਨਾ। ੩. ਅਦਾ ਕਰਨਾ. ਦੇਣਾ....
ਫ਼ਾ. [نواز] ਵਿ- ਨਵਾਜ਼ਿੰਦਹ. ਕ੍ਰਿਪਾ ਕਰਨ ਵਾਲਾ. ਇਸ ਦਾ ਵਰਤਾਉ ਯੌਗਿਕ ਸ਼ਬਦਾਂ ਦੇ ਅੰਤ ਹੁੰਦਾ ਹੈ. "ਗਰੀਬਨਿਵਾਜ ਦਿਨ ਰੈਣਿ ਧਿਆਇ." (ਭੈਰ ਮਃ ੫) ੨. ਦੇਖੋ, ਨਮਾਜ਼. "ਸਚ ਨਿਵਾਜ ਯਕੀਨ ਮੁਸਲਾ." (ਮਾਰੂ ਸੋਲਹੇ ਮਃ ੫)...
ਫ਼ਾ. [سرائے] ਸੰਗ੍ਯਾ- ਮੁਸਾਫਰ ਖਾਨਾ. "ਮਹਿਲ ਸਰਾਈ ਸਭ ਪਵਿਤੁ ਹਹਿ." (ਵਾਰ ਸੋਰ ਮਃ ੪) ੨. ਅਸਥਾਨ. ਥਾਂ. ਘਰ. ਭਾਵ- ਲੋਕ. "ਦੁਹੀ ਸਰਾਈ ਖੁਨਾਮੀ ਕਹਾਏ." (ਸੂਹੀ ਮਃ ੫) ਦੋਹਾਂ ਲੋਕਾਂ ਵਿੱਚ ਅਪਰਾਧੀ ਕਹਾਏ। ੩. ਫਿਰੋਜਪੁਰ ਦੇ ਜਿਲੇ ਮੁਕਤਸਰ ਪਾਸ ਇੱਕ ਪਿੰਡ. ਦੇਖੋ, ਮਤੇ ਦੀ ਸਰਾਇ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....