gunjanaगुंजन
ਸੰਗ੍ਯਾ- ਗੁੰਜਾਰ ਕਰਨਾ. ਗੂੰਜਣਾ. ਦੇਖੋ, ਗੁੰਜ.
संग्या- गुंजार करना. गूंजणा. देखो, गुंज.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਗੁੰਜਨ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰ. गुञ्ज् ਧਾ- ਗੁੰਜਾਰ ਕਰਨਾ. ਅਸਪਸ੍ਟ ਸ਼ਬਦ ਕਰਨਾ। ੨. ਸੰਗ੍ਯਾ- ਧੁਨਿ. ਸ਼ਬਦ "ਗੁੰਜ ਰਹਿਤ ਤਿਂਹ ਪਰ ਸਦਾ." (ਚਰਿਤ੍ਰ ੨੬੬) ੩. ਪ੍ਰਤਿਧ੍ਵਨਿ. ਗੂੰਜ....