gudha, gudhāगुॱद, गुॱदा
ਸੰ. ਗੋਰ੍ਦ. ਸੰਗ੍ਯਾ- ਫਲ ਦਾ ਨਰਮ ਭਾਗ, ਜੋ ਛਿਲਕੇ ਦੇ ਅੰਦਰ ਹੁੰਦਾ ਹੈ. "ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ." (ਚਰਿਤ੍ਰ ੪੧) ੩. ਗਿਰੀ. ਮਗ਼ਜ਼.
सं. गोर्द. संग्या- फल दा नरम भाग, जो छिलके दे अंदर हुंदा है. "गुॱदाभख्यो खपर सिर धर्यो." (चरित्र ४१) ३. गिरी. मग़ज़.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [نرم] ਵਿ- ਕੋਮਲ. ਮੁਲਾਇਮ। ੨. ਸੰ. नर्म. ਸੰਗ੍ਯਾ- ਖੇਲ (ਖੇਡ). ੩. ਹਾਸੀ। ੪. ਖ਼ੁਸ਼ੀ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰ. ਗੋਰ੍ਦ. ਸੰਗ੍ਯਾ- ਫਲ ਦਾ ਨਰਮ ਭਾਗ, ਜੋ ਛਿਲਕੇ ਦੇ ਅੰਦਰ ਹੁੰਦਾ ਹੈ. "ਗੁੱਦਾ ਭਖ੍ਯੋ ਖਪਰ ਸਿਰ ਧਰ੍ਯੋ." (ਚਰਿਤ੍ਰ ੪੧) ੩. ਗਿਰੀ. ਮਗ਼ਜ਼....
ਸੰ. ਕਰ੍ਪਰ. ਸੰਗ੍ਯਾ- ਖੋਪਰੀ. ਸਿਰ ਦੀ ਹੱਡੀ, ਜੋ ਪਿਆਲੇ ਦੇ ਆਕਾਰ ਦੀ ਹੈ। ੨. ਸੰ. ਖਰ੍ਪਰ. ਭਿਖ੍ਯਾ ਦਾ ਪਾਤ੍ਰ। ੩. ਚੋਰ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਦੇਖੋ, ਗਿਰਿ। ੨. ਇੱਕ ਪਹਾੜੀ ਨਦੀ, ਜੋ ਪਾਂਵਟੇ ਦੇ ਪਾਸੇ ਬਹਿਂਦੀ ਹੈ. "ਬਹੈ ਨਦੀ ਇੱਕ ਨਾਮ ਗਿਰੀ ਹੈ। ਦਿਸਿ ਦੂਜੇ ਰਵਿਸੁਤਾ ਢਰੀ ਹੈ." (ਗੁਪ੍ਰਸੂ) ੩. ਇਸ ਨਾਊਂ ਦੀ ਹੋਰ ਭੀ ਕਈ ਪਹਾੜੀ ਨਦੀਆਂ ਹਨ. ਇਕ ਸ਼ਿਮਲੇ ਅਤੇ ਚਾਯਲ ਦੇ ਮੱਧ ਭੀ ਵਹਿੰਦੀ ਹੈ। ੪. ਗਿਰੂ. ਮਗ਼ਜ਼। ੫. ਗਿਰਿ (ਪਹਾੜ) ਦਾ ਵਸਨੀਕ. ਪਹਾੜੀਆ....
ਫ਼ਾ. [مغز] ਸੰਗ੍ਯਾ- ਭੇਜਾ. ਦਿਮਾਗ. ਗੂਦਾ, ਜੋ ਅਕਲ ਦਾ ਅਸਥਾਨ ਹੈ। ੨. ਗਿਰੂ। ੩. ਸਿੱਧਾਂਤ. ਸਾਰ. "ਸਭ ਕੋ ਸਮਝੋਂ ਮਗਜ ਬਲੰਦ." (ਗੁਪ੍ਰਸੂ)...