goilīगोइली
ਵਿ- ਗੋਇਲ ਨਾਲ ਸੰਬੰਧ ਰੱਖਣ ਵਾਲਾ। ੨. ਸੰਗ੍ਯਾ- ਗੋਪਾਲ. ਗਵਾਲਾ. "ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ." (ਗਉ ਅਃ ਮਃ ੧)
वि- गोइल नाल संबंध रॱखण वाला। २. संग्या- गोपाल. गवाला. "जिउ गाई कउ गोइली राखहि करि सारा." (गउ अः मः १)
ਮਰਾ. ਗੋਂਵਲ. ਸੰਗ੍ਯਾ- ਗੋ ਆਲਯ. ਗਊਆਂ ਦਾ ਘਰ. ਗਵਾਲਯ। ੨. ਉਹ ਥਾਂ, ਜਿੱਥੇ ਬਰਸਾਤ ਦੀ ਮੌਸਮ ਹਰਾ ਘਾਹ ਚਰਣ ਲਈਂ ਗਾਈਆਂ ਨੂੰ ਰੱਖਿਆ ਜਾਵੇ. "ਐਥੈ ਗੋਇਲੜਾ ਦਿਨ ਚਾਰੇ." (ਮਾਰੂ ਸੋਲਹੇ ਮਃ ੧) ੩. ਅ਼. [غوُل] ਗ਼ੂਅਲ. ਵਿ- ਸੁਗਮ. ਆਸਾਨ. "ਚਾਰ ਪਦਾਰਥ ਗੋਇਲ ਗੋਲੇ." (ਭਾਗੁ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਗੋ (ਪ੍ਰਿਥਿਵੀ) ਦੀ ਪਾਲਨਾ ਕਰਨ ਵਾਲਾ ਰਾਜਾ। ੨. ਪਾਰਬ੍ਰਹਮ. ਜਗਤਪਾਲਕ ਵਾਹਗੁਰੂ. "ਹੇ ਗੋਬਿੰਦ ਹੇ ਗੋਪਾਲ." (ਮਲਾ ਮਃ ੫) "ਜਗੰਨਾਥ ਗੋਪਾਲ ਮੁਖਿ ਭਣੀ." (ਮਾਰੂ ਸੋਲਹੇ ਮਃ ੫) ੩. ਗਵਾਲਾ. ਗੋਪ. ਅਹੀਰ। ੪. ਤਲਵੰਡੀ ਦਾ ਪਾਧਾ, ਜਿਸ ਪਾਸ ਬਾਬਾ ਕਾਲੂ ਜੀ ਨੇ ਜਗਤ ਗੁਰੂ ਨੂੰ ਸੰਸਕ੍ਰਿਤ ਅਤੇ ਹਿਸਾਬ ਪੜ੍ਹਨ ਬੈਠਾਇਆ ਸੀ. "ਜਾਲਿ ਮੋਹ ਘਸਿਮਸਿ ਕਰਿ." (ਸ੍ਰੀ ਮਃ ੧) ਸ਼ਬਦ ਇਸੇ ਪਰਥਾਇ ਉਚਰਿਆ ਹੈ। ੫. ਗੁਲੇਰ ਦਾ ਪਹਾੜੀ ਰਾਜਾ, ਜੋ ਭੰਗਾਣੀ ਦੇ ਜੰਗ ਵਿੱਚ ਦਸ਼ਮੇਸ਼ ਨਾਲ ਲੜਿਆ. ਦੇਖੋ, ਗੋਪਲਾ. ੬. ਫ਼ਾ. [گوپال] ਗੁਰਜ. ਗਦਾ. ਧਾਤੁ ਦਾ ਮੂਸਲ। "ਹਮਹ ਖੰਜਰੋ ਗੁਰਜ ਗੋਪਾਲ ਨਾਮ." (ਹਕਾਯਤ ੧੦)...
ਦੇਖੋ, ਗ੍ਵਾਰ- ਗ੍ਵਾਰਨੀ....
ਸੰਗ੍ਯਾ- ਜੀਵ। ੨. ਮਨ. "ਜਿਉ ਮੋਹਿਓ ਉਨੀ ਮੋਹਨੀ ਬਾਲਾ." (ਗਉ ਮਃ ੫) ੩. ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਉ ਹੋਵੈ ਸਾਹਿਬ ਸਿਉ ਮੇਲੁ." (ਸੋਹਿਲਾ) "ਜਿਉ ਆਇਆ ਤਿਉ ਜਾਵਹਿ ਬਉਰੇ." (ਰਾਮ ਅਃ ਮਃ ੧)...
ਗਾਇਨ ਕੀਤੀ. "ਨਹਿ ਕੀਰਤਿਪ੍ਰਭ ਗਾਈ." (ਸੋਰ ਮਃ ੯) ੨. ਗਾਈਆਂ. ਗਊਆਂ. "ਗਾਈਪੁਤਾ ਨਿਰਧਨਾ ਪੰਥੀ ਚਾਕਰੁ ਹੋਇ." (ਵਾਰ ਮਲਾ ਮਃ ੧) ਦੇਖੋ, ਚਹੁ ਵੇਛੋੜਾ....
ਵਿ- ਗੋਇਲ ਨਾਲ ਸੰਬੰਧ ਰੱਖਣ ਵਾਲਾ। ੨. ਸੰਗ੍ਯਾ- ਗੋਪਾਲ. ਗਵਾਲਾ. "ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ." (ਗਉ ਅਃ ਮਃ ੧)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਵਿ- ਪੂਰਾ. ਸਰਵ। ੨. ਦੇਖੋ, ਸਾਰ। ੩. ਸਾਲਾ. ਵਹੁਟੀ ਦਾ ਭਾਈ. ਦੇਖੋ, ਸਾਰੋ....