gotraगोत्र
ਸੰ. ਸੰਗ੍ਯਾ- ਜੋ ਗੋ (ਪ੍ਰਿਥਿਵੀ) ਦੀ ਤ੍ਰ (ਰਖ੍ਯਾ) ਕਰੇ. ਪਰ੍ਵਤ. ਪਹਾੜ। ੨. ਸੰਤਾਨ. ਔਲਾਦ। ੩. ਕੁਲ. ਖ਼ਾਨਦਾਨ। ੪. ਸਮੂਹ. ਸਮੁਦਾਯ. ਝੁੰਡ। ੫. ਨਾਮ। ੬. ਸੰਪੱਤਿ. ਵਿਭੂਤਿ। ੭. ਵਨ. ਜੰਗਲ। ੮. ਰਸਤਾ. ਮਾਰਗ.
सं. संग्या- जो गो (प्रिथिवी) दी त्र (रख्या) करे. पर्वत. पहाड़। २. संतान. औलाद। ३. कुल. ख़ानदान। ४. समूह. समुदाय. झुंड। ५. नाम। ६.संपॱति. विभूति। ७. वन. जंगल। ८. रसता. मारग.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਤ੍ਰਯ ਦਾ ਸੰਖੇਪ. ਤਿੰਨ। ੨. ਸ਼ਬਦ ਦੇ ਅੰਤ ਇਸ ਦਾ ਅਰਥ ਹੈ ਥਾਂ, ਠਿਕਾਣੇ, ਜਿਵੇਂ- ਤਤ੍ਰ, ਪਰਤ੍ਰ....
ਦੇਖੋ, ਰਕ੍ਸ਼ਾ. "ਸਰਬ ਰਖ੍ਯਾ ਗੁਰ ਦਯਾਲਹ." (ਸਹਸ ਮਃ ੫)...
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....
ਅ਼. [اوَلاد] ਸੰਗ੍ਯਾ- ਵਲਦ ਦਾ ਬਹੁ ਵਚਨ. ਸੰਤਾਨ। ੨. ਵੰਸ਼. ਨਸਲ....
ਸੰ. ਸੰਗ੍ਯਾ- ਨਸਲ. ਵੰਸ਼. "ਕੁਲਹ ਸਮੂਹ ਸਗਲ ਉਧਰਣੰ." (ਗਾਥਾ) ੨. ਆਬਾਦ ਦੇਸ਼। ੩. ਘਰ. ਗ੍ਰਿਹ। ੪. ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. ਆਪਿ ਤਰਿਆ ਕੁਲ ਜਗਤ ਤਰਾਇਆ." (ਵਾਰ ਗੂਜ ੧. ਮਃ ੩. )...
ਫ਼ਾ. [خاندان] ਸੰਗ੍ਯਾ- ਵੰਸ਼. ਕੁਲ....
ਸੰ. ਸਮ੍-ਊਹ. ਸੰਗ੍ਯਾ- ਸਮੁਦਾਯ. ਗਰੋਹ। ੨. ਕ੍ਰਿ. ਵਿ- ਬਿਲਕੁਲ. ਪੂਰਣ ਰੀਤਿ ਨਾਲ. "ਮਾਈ ਰੀ, ਮਾਤੀ ਚਰਣ ਸਮੂਹ." (ਸਾਰ ਮਃ ੫) ਦੇਖੋ, ਸਬੂਹ ੨। ੩. ਉੱਤਮ ਕਲਪਨਾ....
ਸੰ. ਸੰਗ੍ਯਾ- ਇਕੱਠ. ਗਰੋਹ। ੨. ਜੰਗ. ਯੁੱਧ। ੩. ਉੱਨਤੀ. ਤਰੱਕੀ....
ਸੰਗ੍ਯਾ- ਗਰੋਹ. ਟੋਲਾ। ੨. ਸੰਘਣਾ ਜੰਗਲ। ੩. ਘੁੰਡ (ਨਿਕ਼ਾਬ) ਨੂੰ ਭੀ ਝੁੰਡ ਆਖਦੇ ਹਨ. ਘੁੰਘਟ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. संपद सम्पत्ति् ਸੰਗ੍ਯਾ- (ਸੰ- ਪਦ੍) ਬਹੁਤ ਪਦਵੀ. ਬਡਾ ਐਸ਼੍ਵਰਯ. "ਸੰਪਤ ਹਰਖ ਨ ਆਪਤ ਦੂਖਾ." (ਗਉ ਮਃ ੫) "ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ." (ਤਿਲੰ ਮਃ ੯) ੨. ਕਿਰ. ਵਿ- साम्प्रत ਸਾਂਪ੍ਰਤ ਦੀ ਥਾਂ ਭੀ ਸੰਪਤਾ ਸ਼ਬਦ ਆਇਆ ਹੈ, ਜਿਸ ਦਾ ਅਰਥ ਹੈ- ਯੋਗ੍ਯ ਰੀਤਿ ਨਾਲ. ਠੀਕ ਤੌਰ ਪੁਰ. ਹੁਣ ਇਸ ਵੇਲੇ. "ਪਤ੍ਰ ਭੁਰਜੇਣ ਝੜੀਅੰ, ਨਹ ਜੜੀਅੰ ਪੇਡ ਸੰਪਤਾ." (ਗਾਥਾ)...
ਦੇਖੋ, ਬਿਭੂਤ ਅਤੇ ਬਿਭੂਤਿ....
ਫ਼ਾ. [جنگل] ਸੰਗ੍ਯਾ- ਰੋਹੀ. ਬਣ (ਵਨ). "ਜੰਗਲ ਜੰਗਲੁ ਕਿਆ ਭਵਹਿ?" (ਸ. ਫਰੀਦ)੨ ਸ. ਲਹੂ। ੩. ਮਾਸ। ੪. ਜਲ ਰਹਿਤ ਭੂਮਿ. ਮਾਰੂ। ੫. ਰੇਗਿਸਤਾਨ....
ਫ਼ਾ. [رستہ] ਰਾਸ੍ਤਹ. ਸੰਗ੍ਯਾ- ਮਾਰਗ. ਰਾਹ. ਸੰ. ਰਥ੍ਯਾ....
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....