gopīnādha, gopīpatiगोपीनाथ, गोपीपति
ਸੰਗ੍ਯਾ- ਕ੍ਰਿਸਨ, ਜੋ ਗੋਪੀਆਂ ਦਾ ਸ੍ਵਾਮੀ ਹੈ। ੨. ਰਿਸੀਕੇਸ਼. ਇੰਦ੍ਰੀਆਂ ਦਾ ਪ੍ਰੇਰਕ. "ਗੋਪੀਨਾਥ ਸਗਲ ਹੈ ਸਾਥੇ." (ਮਾਰੂ ਸੋਲਹੇ ਮਃ ੫)
संग्या- क्रिसन, जो गोपीआं दा स्वामी है। २. रिसीकेश. इंद्रीआं दा प्रेरक. "गोपीनाथ सगल है साथे." (मारू सोलहे मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. स्वामिन ਵਿ- ਮਾਲਿਕ। ੨. ਧਨਵਾਨ। ੩. ਵਡਿਆਈ ਵਾਲਾ। ੪. ਸੰਗ੍ਯਾ- ਰਾਜਾ। ੫. ਕਰਤਾਰ. "ਸ੍ਵਾਮੀ ਸਰਨਿ ਪਰਿਓ ਦਰਬਾਰੇ." (ਟੋਡੀ ਮਃ ੫)...
ਸੰ. ਵਿ- ਪ੍ਰੇਰਨ ਕਰਨ ਵਾਲਾ. ਚਲਾਉਣ ਵਾਲਾ। ੨. ਕਿਸੇ ਕਾਰਜ ਵਿੱਚ ਲਾਉਣ ਵਾਲਾ....
ਸੰਗ੍ਯਾ- ਕ੍ਰਿਸਨ, ਜੋ ਗੋਪੀਆਂ ਦਾ ਸ੍ਵਾਮੀ ਹੈ। ੨. ਰਿਸੀਕੇਸ਼. ਇੰਦ੍ਰੀਆਂ ਦਾ ਪ੍ਰੇਰਕ. "ਗੋਪੀਨਾਥ ਸਗਲ ਹੈ ਸਾਥੇ." (ਮਾਰੂ ਸੋਲਹੇ ਮਃ ੫)...
ਵਿ- ਸਕਲ. ਸਭ. ਤਮਾਮ. "ਸਗਲ ਨਾਮ ਨਿਧਾਨ ਤਿਨ ਪਾਇਆ." (ਮਾਰੂ ਸੋਲਹੇ ਮਃ ੫) ਸਗਲ ਨਿਧਾਨ ਨਾਮ ਤਿਨ ਪਾਇਆ। ੨. ਅ਼. [شغل] ਸ਼ਗ਼ਲ. ਸੰਗ੍ਯਾ- ਕੰਮ. ਕਿਰਤ। ੩. ਅ਼. [صغل] ਸਗ਼ਲ. ਬਦ ਦਿਮਾਗ਼. ਪਾਂਮਰ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....