gobidha, gobindhaगोबिद, गोबिंद
ਸੰ. ਗੋਵਿੰਦ. ਸੰਗ੍ਯਾ- ਗਊ ਨੂੰ ਲਾਭ ਪਹੁਚਾਉਣਵਾਲਾ ਕ੍ਰਿਸਨਦੇਵ। ੨. ਗ੍ਯਾਨ ਕਰਕੇ ਪ੍ਰਾਪਤ ਹੋਣ ਯੋਗ੍ਯ ਵਾਹਗੁਰੂ। ੩. ਪ੍ਰਿਥਿਵੀਪਾਲਕ ਕਰਤਾਰ। ੪. ਗੋ (ਗੁਰਬਾਣੀ) ਕਰਕੇ ਜੋ ਵਿੰਦ (ਲੱਭਿਆ ਜਾਵੇ) ਪਾਰਬ੍ਰਹਮ. ਕਰਤਾਰ. "ਮਨਹੁ ਨ ਬੀਸਰੈ ਗੁਣਨਿਧਿ ਗੋਬਿਦਰਾਇ." (ਬਾਵਨ) "ਗੁਣਗਾਇ ਗੋਬਿੰਦ ਅਨਦੁ ਉਪਜੈ." (ਸੂਹੀ ਛੰਤ ਮਃ ੫)
सं. गोविंद. संग्या- गऊ नूं लाभपहुचाउणवाला क्रिसनदेव। २. ग्यान करके प्रापत होण योग्य वाहगुरू। ३. प्रिथिवीपालक करतार। ४. गो (गुरबाणी) करके जो विंद (लॱभिआ जावे) पारब्रहम. करतार. "मनहु न बीसरै गुणनिधि गोबिदराइ." (बावन) "गुणगाइ गोबिंद अनदु उपजै." (सूही छंत मः ५)
ਦੇਖੋ, ਗੋਬਿੰਦ. "ਗੋਵਿੰਦ ਗੋਵਿੰਦ ਬਖਾਨੀਐ." (ਆਸਾ ਮਃ ੫) ੨. ਕ੍ਰਿਸਨ. "ਆਖਹਿ ਗੋਪੀ ਤੈ ਗੋਵਿੰਦ." (ਜਪੁ) ੩. ਘੇਈ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਫਾਇਦਾ. ਨਫ਼ਾ. ਦੇਖੋ, ਲਭ ਧਾ. "ਲਾਭ ਮਿਲੈ, ਤ਼ੋਟਾ ਹਿਰੈ." (ਗਉ ਥਿਤੀ ਮਃ ੫) ੨. ਬਿਆਜ. ਸੂਦ। ੩. ਇਲਮ. ਗਿਆਨ....
ਦੇਖੋ, ਗਿਆਨ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਮਨ ਬੁੱਧਿ ਤੋਂ ਪਰੇ ਸਭ ਤੋਂ ਵਡਾ ਪਾਰਬ੍ਰਹਮ. ਧਨ੍ਯਤਾ ਯੋਗ੍ਯ ਕਰਤਾਰ. "ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੨. ਸਿੱਖਾਂ ਦਾ ਮੂਲਮੰਤ੍ਰ. "ਸਤਿਗੁਰੁ ਪੁਰਖ ਦਿਆਲ ਹਇ ਵਾਹਗੁਰੂ ਸਚ ਮੰਤ੍ਰ ਸੁਣਾਇਆ" (ਭਾਗੁ) ਭਾਈ ਸੰਤੋਖਸਿੰਘ ਨੇ ਗੁਰੁ ਨਾਨਕ ਪ੍ਰਕਾਸ਼ ਦੇ ਪਹਿਲੇ ਅਧ੍ਯਾਯ ਵਿੱਚ ਵਾਹਗੁਰੂ ਦਾ ਅਰਥ ਕੀਤਾ ਹੈ- ਵਾਹ (ਆਸ਼ਚਰ੍ਯ ਰੂਪ) ਗੁ (ਅੰਧਕਾਰ ਵਿੱਚ) ਰੁ (ਪ੍ਰਕਾਸ਼ ਕਰਨ ਵਾਲਾ). "ਵਾਹ ਨਾਮ ਅਚਰਜ ਕੋ ਹੋਈ। ਅਚਰਜ ਤੇ ਪਰ ਉਕਤਿ ਨ ਕੋਈ। ਗੋ ਤਮ ਤਨ ਅਗ੍ਯਾਨ ਅਨਿੱਤ। ਰੂ ਪਰਕਾਸ਼ ਕਿਯੋ ਜਿਨ ਚਿੱਤ." ਇਸ ਸ਼ਬਦ ਦਾ ਉੱਚਾਰਣ ਵਾਹਿਗੁਰੂ ਭੀ ਸਹੀ ਹੈ. ਦੇਖੋ, ਵਾਹਿਗੁਰੂ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰਗ੍ਯਾ- ਗੁਰੂ ਨਾਨਕਦੇਵ ਅਤੇ ਉਨ੍ਹਾਂ ਦੇ ਰੂਪ ਸਤਿਗੁਰਾਂ ਦੀ ਬਾਣੀ. ਅਕਾਲੀ ਬਾਣੀ, ਜੋ ਗੁਰੂ ਦ੍ਵਾਰਾ ਸਾਨੂੰ ਪ੍ਰਾਪਤ ਹੋਈ ਹੈ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) "ਗੁਰਬਾਣੀ ਹਰਿਨਾਮ ਸਮਾਇਆ." (ਗਉ ਮਃ ੪) ਦੇਖੋ, ਗੁਰੁਬਾਨੀ....
ਸੰ. विन्द. ਧਾ- ਪ੍ਰਾਪ੍ਤ ਕਰਨਾ। ੨. ਸੰਗ੍ਯਾ- ਪ੍ਰਾਪਤਿ. ਲਾਭ। ੩. ਦੇਖੋ, ਬਿੰਦੁ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਮਨ ਸੇ. ਮਨ ਤੋਂ. "ਮਨਹੁ ਛੋਡਿ ਵਿਕਾਰ." (ਆਸਾ ਮਃ ੧) ੨. ਕ੍ਰਿ. ਵਿ- ਮਾਨੋ. ਜਨੁ. ਗੋਯਾ. ਜਾਣੀਓਂ....
ਵਿ- ਗੁਣਾਂ ਦਾ ਖ਼ਜ਼ਾਨਾ. "ਗੁਣ- ਨਿਧਾਨ ਅਪਾਰ ਠਾਕੁਰ." (ਜੈਤ ਛੰਤ ਮਃ ੫) ੨. ਗੁਣਾਂ ਦਾ ਸਮੁੰਦਰ. "ਗੁਣਨਿਧਿ ਗਾਇਆ ਸਭ ਦੂਖ ਮਿਟਾਇਆ." (ਆਸਾ ਛੰਤ ਮਃ ੫)#੩. ਸੰਗ੍ਯਾ- ਪਾਰਬ੍ਰਹਮ੍. ਕਰਤਾਰ. "ਸਤਿਗੁਰੁ ਸੇਵਿ ਗੁਣਨਿਧਾਨੁ ਪਾਇਆ." (ਸ੍ਰੀ ਮਃ ੩)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਸੰ. ਗੋਵਿੰਦ. ਸੰਗ੍ਯਾ- ਗਊ ਨੂੰ ਲਾਭ ਪਹੁਚਾਉਣਵਾਲਾ ਕ੍ਰਿਸਨਦੇਵ। ੨. ਗ੍ਯਾਨ ਕਰਕੇ ਪ੍ਰਾਪਤ ਹੋਣ ਯੋਗ੍ਯ ਵਾਹਗੁਰੂ। ੩. ਪ੍ਰਿਥਿਵੀਪਾਲਕ ਕਰਤਾਰ। ੪. ਗੋ (ਗੁਰਬਾਣੀ) ਕਰਕੇ ਜੋ ਵਿੰਦ (ਲੱਭਿਆ ਜਾਵੇ) ਪਾਰਬ੍ਰਹਮ. ਕਰਤਾਰ. "ਮਨਹੁ ਨ ਬੀਸਰੈ ਗੁਣਨਿਧਿ ਗੋਬਿਦਰਾਇ." (ਬਾਵਨ) "ਗੁਣਗਾਇ ਗੋਬਿੰਦ ਅਨਦੁ ਉਪਜੈ." (ਸੂਹੀ ਛੰਤ ਮਃ ੫)...
ਦੇਖੋ, ਅਨੰਦ. "ਅਨਦੁ ਕਰੈ ਸਾਸਿ ਸਾਸਿ ਸਮਾਰੈ." (ਆਸਾ ਮਃ ੫)...
ਦੇਖੋ, ਉਪਜਨ। ੨. ਵ੍ਰਿੱਧੀ ਪ੍ਰਾਪਤ ਕਰਦਾ ਹੈ. ਕਾਮਯਾਬ ਹੁੰਦਾ ਹੈ। ੩. ਫ਼ਤੇ ਪਾਉਂਦਾ ਹੈ. ਜਿੱਤਦਾ ਹੈ. "ਖੋਜੀ ਉਪਜੈ ਬਾਦੀ ਬਿਨਸੈ." (ਮਲਾ ਮਃ ੧) ਖੋਜੀ ਜਿੱਤਦਾ ਹੈ ਵਾਦੀ ਹਾਰਦਾ ਹੈ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....