gomukhīगोमुखी
ਸੰਗ੍ਯਾ- ਗਾਂ ਦੇ ਮੁਖ ਵਰਗੀ ਇੱਕ ਕੰਦਰਾ, ਜਿਸ ਵਿੱਚੋਂ ਗੰਗੋੱਤਰੀ ਗੰਗਾ ਨਿਕਲਦੀ ਹੈ। ੨. ਇੱਕ ਪ੍ਰਕਾਰ ਦੀ ਥੈਲੀ, ਜਿਸ ਦਾ ਆਕਾਰ ਗਊ ਮੁਖ ਜੇਹਾ ਹੁੰਦਾ ਹੈ. ਇਸ ਵਿੱਚ ਹੱਥ ਪਾਕੇ ਮਾਲਾ ਫੇਰਨੀ ਹਿੰਦੂ ਪੁੰਨਕਰਮ ਸਮਝਦੇ ਹਨ. ੩. ਦਖੋ, ਗੋਮੁਖ ੨.
संग्या- गां दे मुख वरगी इॱक कंदरा, जिस विॱचों गंगोॱतरी गंगा निकलदी है। २. इॱक प्रकार दी थैली, जिस दा आकार गऊ मुख जेहा हुंदा है. इस विॱच हॱथ पाके माला फेरनी हिंदू पुंनकरम समझदे हन. ३. दखो, गोमुख २.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਗ੍ਰਾਮ. ਪਿੰਡ। ੨. ਗਾਨ ਦਾ ਸੰਖੇਪ. ਦੇਖੋ, ਗਾਨ ੬. "ਬੱਚਗਾਂ ਕੁਸ਼ਤਹ ਚਾਰ." (ਜਫਰ)...
ਸੰਗ੍ਯਾ- ਮੂੰਹ. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ੨. ਚੇਹਰਾ. "ਮੁਖ ਊਜਲ ਮਨੁ ਨਿਰਮਲੁ ਹੋਈ ਹੈ." (ਟੋਡੀ ਮਃ ੫)#੩. ਉਪਾਇ. ਯਤਨ। ੪. ਦਰਵਾਜ਼ਾ। ੫. ਵਿਮੁਖ੍ਯ. ਪ੍ਰਧਾਨ. ਮੁਖੀਆ....
ਸੰ. ਸੰਗ੍ਯਾ- ਕੰ (ਪਾਣੀ) ਦੀ ਬਣਾਈ ਹੋਈ ਦਰਾਰ. ਉਹ ਖੁੱਡ, ਜੋ ਪਾਣੀ ਦੇ ਵਹਾਉ ਨਾਲ ਬਣੀ ਹੋਵੇ. ਪਹਾੜਾਂ ਵਿੱਚ ਕੰਦਰਾ ਇਸੇ ਤਰਾਂ ਬਣਦੀਆਂ ਹਨ, ਜੋ ਰਿਖੀਆਂ ਦਾ ਨਿਵਾਸ ਅਸਥਾਨ ਹੁੰਦੀਆਂ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਗ ਅੱਖਰ ਦਾ ਉੱਚਾਰਣ। ੨. ਗੱਗਾ ਅੱਖਰ. "ਗਗਾ ਗੋਬਿਦਗੁਣ ਰਵਹੁ." (ਬਾਵਨ)...
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰਗ੍ਯਾ- ਛੋਟਾ ਥੈਲਾ। ੨. ਹਜ਼ਾਰ ਰੁਪਯੇ ਦੀ ਗੁਥਲੀ। ੩. ਢਾਲੇਹੋਏ ਸੁਵਰਣ ਦੀ ਡਲੀ. "ਅਲੰਕਾਰ ਮਿਲਿ ਥੈਲੀ ਹੋਈ ਹੈ ਤਾਤੇ ਕਨਿਕ ਵਖਾਨੀ." (ਧਨਾ ਮਃ ੫) ੪. ਨਕ਼ਦੀ. "ਸੰਚਤ ਸੰਚਤ ਥੈਲੀ ਕੀਨੀ." (ਆਸਾ ਮਃ ੫) ੫. ਮਾਇਆ. ਦੌਲਤ. "ਥੈਲੀ ਸੰਚਹੁ ਸ੍ਰਮ ਕਰਹੁ ਥਾਕਿਪਰਹੁ ਗਾਵਾਰ." (ਬਾਵਨ)...
ਸੰ. ਸੰਗ੍ਯਾ- ਸ੍ਵਰੂਪ (ਸਰੂਪ). ਸੂਰਤ. "ਹੁਕਮੀ ਹੋਵਨਿ ਆਕਾਰ." (ਜਪੁ) ੨. ਕ਼ੱਦ. ਡੀਲ। ੩. ਬਣਾਉਟ। ੪. ਚਿੰਨ੍ਹ. ਨਿਸ਼ਾਨ....
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਸੰ. ਸੰਗ੍ਯਾ- ਪੰਕ੍ਤਿ. ਸ਼੍ਰੇਣੀ. ਕ਼ਤਾਰ। ੨. ਫੁੱਲ ਅਥਵਾ ਰਤਨਾਂ ਦਾ ਹਾਰ। ੩. ਸਿਮਰਨੀ. ਜਪਨੀ. ਦੇਖੋ, ਜਪਮਾਲਾ. "ਹਰਿ ਹਰਿ ਅਖਰ ਦੁਇ ਇਹ ਮਾਲਾ." (ਆਸਾ ਮਃ ੫)...
ਸਿੰਧੁ (ਹਿੰਦ) ਨਦ ਦੇ ਆਸ ਪਾਸ ਰਹਿਣ ਵਾਲੇ ਉਹ ਪ੍ਰਾਚੀਨ ਲੋਕ, ਜੋ ਆਰਯ ਕਹਾਉਂਦੇ ਸੇ. ਵਿਦੇਸ਼ੀਆਂ ਨੇ ਇਨ੍ਹਾਂ ਨੂੰ ਹਿੰਦੂ ਲਿਖਿਆ ਹੈ. ਹੁਣ ਸਾਰੇ ਭਾਰਤ ਵਾਸੀਆਂ ਲਈ ਇਹ ਸ਼ਬਦ ਵਰਤਿਆ ਜਾ ਸਕਦਾ ਹੈ। ੨. ਵੈਦਿਕ ਧਰਮ ਧਾਰਨ ਵਾਲਾ. ਹਿੰਦੂ ਪਦ ਦੀ ਨਿਰਦੋਸ ਵ੍ਯਾਖਯਾ ਹੁਣ ਤਾਈਂ ਕੋਈ ਨਹੀਂ ਕਰ ਸਕਿਆ, ਇਸ ਲਈ ਸਾਡੀ ਸਮਰਥ ਤੋਂ ਭੀ ਬਾਹਰ ਹੈ ਪਰ ਵਿਸ਼ੇਸ ਕਰਕੇ ਹਿੰਦੂ ਦਾ ਲੱਛਣ ਇਹ ਮੰਨਿਆ ਗਿਆ ਹੈ ਕਿ ਜੋ ਚਾਰ ਵਰਣ ਦੀ ਮਰ੍ਯਾਦਾ ਰਖਦਾ, ਵੇਦਾਂ ਨੂੰ ਧਰਮ ਪੁਸਤਕ ਮੰਨਦਾ ਅਤੇ ਗਊ ਦਾ ਮਾਸ ਨਹੀਂ ਖਾਂਦਾ ਉਹ ਹਿੰਦੂ ਹੈ.¹ "ਨਾ ਹਮ ਹਿੰਦੂ ਨ ਮੁਸਲਮਾਨ." (ਭੈਰ ਮਃ ੫)#੩. ਅ਼ਰਬੀ ਫ਼ਾਰਸੀ ਦੇ ਕਵੀਆਂ ਨੇ ਚੋਰ ਗੁਲਾਮ ਅਤੇ ਕਾਲੇ ਲਈ ਭੀ ਹਿੰਦੂ ਸ਼ਬਦ ਵਰਤਿਆ ਹੈ. ਇਸੇ ਲਈ ਬਹੁਤਿਆਂ ਨੇ ਕਾਲੇ ਦਾਗ (ਤਿਲ) ਨੂੰ ਹਿੰਦੂ ਰੂਪ ਲਿਖਿਆ ਹੈ....
ਸੰ. ਸੰਗ੍ਯਾ- ਰਣਸ਼੍ਰਿੰਗ. ਰਣਸਿੰਘਾ. "मृदङ्गा झर्झरा भेर्य्यः पणवाण्क गोमुखाः " (ਮਹਾਭਾਰਤ, ਦ੍ਰੋਣ ਪਰਵ, ਅਃ ੮੨) ੨. ਇੱਕ ਸੰਖ, ਜਿਸ ਦਾ ਮੁਖ ਗਊ ਜੇਹਾ ਹੁੰਦਾ ਹੈ। ੩. ਵਿ- ਮਨ ਦਾ ਖੋਟਾ, ਮੂੰਹ ਦਾ ਮਿੱਠਾ (ਜਾਂ ਚੁਪ ਕੀਤਾ) ਆਦਮੀ....