gorakhapandhīगोरखपंथी
ਜੋਗੀ. ਗੋਰਖ ਦੇ ਦੱਸੇ ਰਾਹ ਤੇ ਚਲਣ ਵਾਲਾ. ਗੋਰਖ ਦਾ ਮਤ ਧਾਰਨ ਵਾਲਾ.
जोगी. गोरख दे दॱसे राह ते चलण वाला. गोरख दा मत धारन वाला.
ਸੰ. ਯੋਗਿਨ੍. ਵਿ- ਯੋਗਾਭ੍ਯਾਸੀ। ੨. ਸੰਗ੍ਯਾ- ਆਤਮਾ ਵਿਚ ਜੁੜਿਆ ਹੋਇਆ ਪੁਰੁਸ.#"ਐਸਾ ਜੋਗੀ ਵਡ ਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ." (ਗਉ ਮਃ ੫) "ਪਰਨਿੰਦਾ ਉਸਤਤਿ ਨਹਿ ਜਾਂਕੈ ਕੰਚਨ ਲੋਹ ਸਮਾਨੋ। ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ." (ਧਨਾ ਮਃ ੯) ਦੇਖੋ, ਯੋਗੀ। ੩. ਗੋਰਖਨਾਥ ਦੇ ਮਤ ਅਨੁਸਾਰ ਯੋਗਭੇਸ ਧਾਰਨ ਵਾਲਾ, ਅਤੇ ਹਠਯੋਗ ਦਾ ਅਭ੍ਯਾਸੀ. "ਜੋਗੀ ਜੰਗਮ ਭਗਵੇ ਭੇਖ." (ਬਸੰ ਮਃ ੧) ੪. ਵਿਸਕੁੰਭ ਆਦਿ ੨੭ ਯੋਗਾਂ ਦੇ ਜਾਣਨ ਵਾਲਾ, ਜ੍ਯੋਤਿਸੀ. "ਥਿਤਿਵਾਰੁ ਨ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ." (ਜਪੁ) ੫. ਵਿ- ਯੋਗ੍ਯਤਾ ਵਾਲੀ. ਲਾਇਕ਼. "ਅਸਾਂ ਵੇਖੇਜੋਗੀ ਵਸਤੁ ਨ ਕਾਈ." (ਭਾਗੁ) ੬. ਜਿਤਨੀ. ਜਿੰਨੀ....
ਸੰਗ੍ਯਾ- ਗੋ (ਪ੍ਰਿਥਿਵੀ) ਦਾ ਰਕ੍ਸ਼੍ਕ, ਕਰਤਾਰ. "ਗੋਰਖ ਸੋ ਜਿਨਿ ਗੋਇ ਉਠਾਲੀ." (ਰਾਮ ਮਃ ੨) ੨. ਗੋ (ਇੰਦ੍ਰੀਆਂ) ਦਾ ਰਕ੍ਸ਼੍ਕ, ਆਤਮਾ. "ਊਪਰਿ ਗਗਨੁ ਗਗਨ ਪਰਿ ਗੋਰਖੁ, ਤਾਕਾ ਅਗਮੁ ਗੁਰੂ ਪੁਨਿ ਵਾਸੀ." (ਮਾਰੂ ਮਃ ੧) ਸ਼ਰੀਰ ਉੱਪਰ ਦਸ਼ਮਦ੍ਵਾਰ, ਉਸ ਪੁਰ ਵਸਣ ਵਾਲਾ ਆਤਮਾ, ਫਿਰ ਉਸ ਦਾ ਗੁਰੂ ਜੋ ਅਗਮਰੂਪ ਹੈ (ਪਾਰਬ੍ਰਹਮ) ਉਸ ਵਿੱਚ ਨਿਵਾਸ ਕਰਤਾ (ਸਤਿਗੁਰੂ). ੩. ਪ੍ਰਿਥਿਵੀ ਪਾਲਕ ਵਿਸਨੁ. "ਗੁਰੁ ਈਸਰੁ ਗੁਰੁ ਗੋਰਖੁ ਬਰਮਾ." (ਜਪੁ) ਗੁਰੁ ਹੀ ਸ਼ਿਵ ਵਿਸਨੁ ਅਤੇ ਬ੍ਰਹਮਾ ਹੈ। ੪. ਜੋਗੀਆਂ ਦਾ ਆਚਾਰਯ ਗੋਰਖਨਾਥ, ਜਿਸ ਦਾ ਜਨਮ ਗੋਰਖਪੁਰ ਨਗਰ ਵਿੱਚ ਹੋਇਆ. ਬਹੁਤਿਆਂ ਨੇ ਗੋਰਖ ਨੂੰ ਮਛੇਂਦ੍ਰ (ਮਤਸਯੇਂਦ੍ਰ) ਨਾਥ ਦਾ ਚੇਲਾ ਅਤੇ ਪੁਤ੍ਰ ਲਿਖਿਆ ਹੈ. ਗੋਰਖਨਾਥ ਦੀ ਨੌ ਨਾਥਾਂ ਵਿੱਚ ਗਿਣਤੀ ਹੈ. ਜੋਗੀਆਂ ਦਾ ਕਨਪਟਾ ਪੰਥ ਇਸੇ ਮਹਾਤਮਾ ਤੋਂ ਚੱਲਿਆ ਹੈ. "ਜੋਗੀ ਗੋਰਖ ਗੋਰਖ ਕਰਿਆ." (ਗਉ ਮਃ ੪) "ਪੁਨ ਹਰਿ ਗੋਰਖ ਕੋ ਉਪਰਾਜਾ." (ਵਿਚਿਤ੍ਰ) ੫. ਗਾਈਆਂ ਦਾ ਰੱਖਣ ਵਾਲਾ. ਗੋਪਾਲ. ਗਵਾਲਾ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਸੰਗ੍ਯਾ- ਚਾਲ ਚਲਨ. ਕਰਤੂਤ. Character । ੨. ਗਮਨ. ਕੂਚ. ਭਾਵ- ਮਰਣ. "ਜਿਨੀ ਚਲਣ ਜਾਣਿਆ, ਸੇ ਕਿਉ ਕਰਹਿ ਵਿਥਾਰ?" (ਵਾਰ ਸੂਹੀ ਮਃ ੨) ੩. ਰੀਤਿ ਰਿਵਾਜ। ੪. ਗਤਿ. ਚਾਲ। ੫. ਡਿੰਗ. ਚਰਨ. ਪੈਰ. ਚੱਲਣ ਦਾ ਸਾਧਨਰੂਪ ਅੰਗ. "ਚਬਣ ਚਲਣ ਰਤੰਨ." (ਸ. ਫਰੀਦ) ਦੰਦ, ਪੈਰ ਅਤੇ ਨੇਤ੍ਰ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...