gaunīगौणी
ਸ਼ੰਗ੍ਯਾ- ਲਕ੍ਸ਼੍ਣਾ (ਲੱਛਣਾਂ) ਦਾ ਇਕ ਭੇਦ. ਕਿਸੇ ਵਸ੍ਤੁ ਦਾ ਗੁਣ ਦੂਸਰੇ ਥਾਂ ਆਰੋਪਣਾ ਜੈਸੇ- "ਸਤਿਗੁਰ ਬਾਵਨ ਚੰਦਨੋ ਵਾਸ ਸੁਵਾਸ ਕਰੈ ਲਾਖੀਣਾ." (ਭਾਗੁ)
शंग्या- लक्श्णा (लॱछणां) दा इक भेद. किसे वस्तु दा गुण दूसरे थां आरोपणा जैसे- "सतिगुर बावन चंदनो वास सुवास करै लाखीणा." (भागु)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸ਼ਬਦ ਦੀ ਉਹ ਸ਼ਕਤਿ, ਜਿਸ ਦ੍ਵਾਰਾ ਸਾਧਾਰਣ ਅਰਥ ਤੋਂ ਭਿੰਨ. ਸ਼ਬਦ ਦਾ ਵਾਸਤਵ ਅਰਥ ਅਤੇ ਭਾਵ ਪ੍ਰਗਟ ਹੁੰਦਾ ਹੈ. ਦੇਖੋ, ਅਜਹਤਿ ਲੱਛਣਾ, ਜਹਤਾਜਹਤਿ ਅਤੇ ਜਹਤਿ....
(ਦੇਖੋ, ਭਿਦ੍ਰ ਧਾ) ਸੰ. ਸੰਗ੍ਯਾ- ਭਿੰਨਤਾ. ਜੁਦਾਈ. "ਭੇਦ ਸਜਾਤਿ ਵਿਜਾਤੀ ਸੁਗਤ ਨ। ਸਭ ਤੇ ਨ੍ਯਾਰੋ ਬ੍ਰਹਮ ਸ ਚੇਤਨ." (ਗੁਪ੍ਰਸੂ) ਦੇਖੋ, ਤਿੰਨ ਭੇਦ. "ਗੁਰ ਕੈ ਬਚਨਿ ਕਟੇ ਭ੍ਰਮ ਭੇਦ." (ਗਉ ਮਃ ੫) ੨. ਅੰਤਰਾ. ਫਰਕ. "ਹੈ ਸਰੂਪ ਮਮ ਨਹਿ ਕਛੁ ਭੇਦ." (ਗੁਪ੍ਰਸੂ) ੩. ਵੈਰੀ ਵਿੱਚ ਫੁੱਟ ਪਾਉਣਾ ਰੂਪ ਨੀਤਿ ਦਾ ਇੱਕ ਅੰਗ. "ਜਿਹਵਾ ਭੇਦ ਨ ਦੇਈ ਚਖਣ." (ਰਤਨਮਾਲਾ ਬੰਨੋ) ਜ਼ੁਬਾਨ ਨੂੰ ਫੁੱਟ ਪਾਉਣ ਵਾਲੀ ਗੱਲ ਦਾ ਚਸਕਾ ਨਹੀਂ ਪੈਂਣ ਦਿੰਦਾ। ੪. ਗੁਪਤ ਗੱਲ. ਰਾਜ਼. "ਸਗਰੋ ਭੇਦ ਕਹੋ ਹਮ ਸੰਗ." (ਗੁਪ੍ਰਸੂ)...
ਦੇਖੋ, ਵਸਤੁ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. आरोपण ਸੰਗ੍ਯਾ- ਲਗਾਉਣਾ. ਜੜਨਾ. "ਤਹਿ ਆਰੋਪਨ ਕੀਨਸ ਮਾਲੀ." (ਗੁਪ੍ਰਸੂ) ੨. ਕਿਸੇ ਵਸਤੁ ਦੇ ਗੁਣ ਨੂੰ ਦੂਜੀ ਵਸਤੁ ਵਿੱਚ ਖਿਆਲ ਕਰਨਾ, ਅਥਵਾ ਮੰਨਣਾ। ੩. ਭ੍ਰਮ. ਮਿਥ੍ਯਾਗ੍ਯਾਨ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਦੇਖੋ, ਸਤਗੁਰ। ੨. ਸੰਗ੍ਯਾ- ਸ਼੍ਰੀ ਗੁਰੂ ਨਾਨਕ ਦੇਵ ਜੀ. "ਸਤਿਗੁਰ ਬਾਝਹੁ ਗੁਰੁ ਨਹੀ ਕੋਈ, ਨਿਗੁਰੇ ਕਾ ਹੈ ਨਾਉ ਬੁਰਾ." (ਆਸਾ ਪਟੀ ਮਃ ੩)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਸੰ. वास्. ਧਾ ਸੁਗੰਧਿਤ ਕਰਨਾ, ਧੂਪ ਦੇਣਾ। ੨. ਸੰਗ੍ਯਾ- ਵਸਤ੍ਰ. ਪੋਸ਼ਾਕ। ੩. ਸੁਗੰਧ. "ਚੰਦਨ ਵਾਸ ਬਨਾਸਪਤਿ." (ਭਾਗੁ) ੪. ਘਰ. ਮਕਾਨ। ੫. ਨਿਵਾਸ. ਰਹਣਾ. ਵਸਣਾ....
ਵਿ- ਉੱਤਮ ਵਾਸਨਾ. ਸੁਗੰਧ। ੨. ਚੰਗੇ ਵਸਤ੍ਰ. ਸੁੰਦਰ ਲਿਬਾਸ। ੩. ਉੱਤਮ ਘਰ। ੪. ਦੇਖੋ, ਸੁਬਾਸ....
ਲੱਖਾ ਦਾ. "ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ." (ਆਸਾ ਧੰਨਾ) ੨. ਲੱਖਾਂ ਨੂੰ. "ਸੁਵਾਸੁ ਕਰੈ ਲਾਖੀਣਾ." (ਭਾਗੁ) ਲੱਖਾਂ ਨੂੰ ਸੁਗੰਧਿਤ ਕਰਦਾ ਹੈ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...