gaurāngaगौरांग
ਗੋਰੇ ਹਨ ਅੰਗ ਜਿਸ ਦੇ ਸ਼ਿਵ, ਮਹਾਦੇਵ। ੨. ਦੇਖੋ, ਚੈਤਨ੍ਯ.
गोरे हन अंग जिस दे शिव, महादेव। २. देखो, चैतन्य.
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਹ਼ਜਰਤ ਮੁਹ਼ੰਮਦ. "ਮਹਾਦੀਨ ਤਬ ਪ੍ਰਭੁ ਉਪਰਾਜਾ." (ਵਿਚਿਤ੍ਰ) ਦੇਖੋ, ਮੁਹ਼ੰਮਦ. ਵਿ- ਮਹਾ (ਵਡਾ) ਦੇਵਤਾ. ਮਹਾਦੇਵ। ੨. ਸੰਗ੍ਯਾ- ਕਰਤਾਰ ਪਾਰਬ੍ਰਹਮ। ੩. ਸ਼ਿਵ. "ਮਹਾਦੇਉ ਗੁਣ ਰਵੈ ਸਦਾ ਜੋਗੀ." (ਸਵੈਯੇ ਮਃ ੧. ਕੇ) "ਮਹਾਦੇਵ ਕੋ ਕਹਿਤ ਸਦਾਸਿਵ। ਨਿਰੰਕਾਰ ਕਾ ਚੀਨਤ ਨਹਿ ਭਿਵ." (ਚੌਪਈ) ੪. ਸ਼੍ਰੀ ਗੁਰੂ ਰਾਮਦਾਸ ਜੀ ਦਾ ਮਝਲਾ ਸੁਪੁਤ੍ਰ, ਜੋ ੪. ਹਾੜ ਸੰਮਤ ੧੬੧੭ ਨੂੰ ਬੀਬੀ ਭਾਨੀ ਦੇ ਉਦਰ ਤੋਂ ਜਨਮਿਆ, ਅਤੇ ਸੰਮਤ ੧੬੬੨ ਵਿੱਚ ਗੋਇੰਦਵਾਲ ਸਮਾਇਆ. ਇਹ ਕਰਣੀਵਾਲਾ ਆਤਮਗ੍ਯਾਨੀ ਮਹਾਪੁਰੁਸ ਸੀ....
ਸੰ. ਸੰਗ੍ਯਾ- ਚੇਤਨ ਆਤਮਾ। ੨. ਗ੍ਯਾਨ। ੩. ਪਾਰਬ੍ਰਹਮ੍. ਕਰਤਾਰ। ੪. ਬੰਗਾਲ ਨਿਵਾਸੀ ਇੱਕ ਮਹਾਤਮਾ ਸਾਧੂ, ਜੋ ਨਦੀਆ (ਨਵਦ੍ਵੀਪ) ਵਿੱਚ ਜਗੰਨਾਥ ਮਿਸ਼੍ਰ ਦੇ ਘਰ ਸ਼ਚੀਦੇਵੀ ਦੇ ਉਦਰ ਤੋਂ ਸਨ ੧੪੮੫ ਵਿੱਚ ਜਨਮਿਆ. ਇਹ ਵੈਸਨਵਮਤ ਦੀ ਇੱਕ ਸ਼ਾਖ ਦਾ ਆਚਾਰਯ ਮੰਨਿਆ ਜਾਂਦਾ ਹੈ. ਚੈਤਨ੍ਯ ਨੇ ਬਹੁਤ ਕੁਰੀਤੀਆਂ ਦੂਰ ਕੀਤੀਆਂ ਅਤੇ ਜਾਤਿ ਪਾਤਿ ਦੇ ਬੰਧਨਾਂ ਨੂੰ ਭੀ ਕੁਝ ਢਿੱਲਾ ਕੀਤਾ. ਧਰਮਪ੍ਰਚਾਰ ਕਰਦੇ ਹੋਏ ਚੈਤਨ੍ਯ ਦਾ ੪੮ ਵਰ੍ਹੇ ਦੀ ਉਮਰ ਵਿੱਚ ਦੇਹਾਂਤ ਹੋਇਆ. ਬੰਗਾਲ ਵਿੱਚ ਹੁਣ ਭੀ ਚੈਤਨ੍ਯ ਦੇ ਉਪਾਸਕ ਬਹੁਤ ਦੇਖੀਦੇ ਹਨ. ਇਸ ਮਹਾਤਮਾ ਦਾ ਪੂਰਾ ਨਾਮ ਸ਼੍ਰੀ ਕ੍ਰਿਸਨ ਚੈਤਨ੍ਯਦੇਵ ਹੈ ਅਤੇ ਗੋਰਾ ਰੰਗ ਹੋਣ ਕਰਕੇ ਗੌਰਾਂਗ ਭੀ ਸੱਦੀਦਾ ਹੈ। ੫. ਵਿ- ਸਚੇਤ. ਚੇਤਨਤਾ ਸਹਿਤ। ੬. ਹੋਸ਼ਿਆਰ. ਸਾਵਧਾਨ....