grīvaग्रीव
ਗਰਦਨ. ਦੇਖੋ, ਗ੍ਰੀਵਾ. ਸਮਾਸ ਹੋਣ ਪੂਰ ਸ਼ਬਦ ਦੇ ਅੰਤ ਗ੍ਰੀਵਾ ਦੀ ਥਾਂ ਗ੍ਰੀਵ ਹੋ ਜਾਂਦਾ ਹੈ, ਜੈਸੇ- ਸੁਗ੍ਰੀਵ. ਸੁੰਦਰ ਗ੍ਰੀਵਾ (ਗਰਦਨ) ਵਾਲਾ.
गरदन. देखो, ग्रीवा. समास होण पूर शबद दे अंत ग्रीवा दी थां ग्रीव हो जांदा है, जैसे- सुग्रीव. सुंदर ग्रीवा (गरदन) वाला.
ਫ਼ਾ. [گردن] ਸੰਗ੍ਯਾ- ਗ੍ਰੀਵਾ....
ਸੰ. ਸੰਗ੍ਯਾ- ਗਰਦਨ. ਗਲ। ੨. ਸੰਘੀ. ਘੰਡੀ....
ਸੰ. ਸੰਗ੍ਯਾ- ਸਮ- ਆਸ. ਇੱਕ ਥਾਂ ਬੈਠਣ ਦੀ ਕ੍ਰਿਯਾ। ੨. ਇਕੱਠਾ ਕਰਨਾ। ੩. ਵ੍ਯਾਕਰਣ ਅਨੁਸਾਰ ਅਨੇਕ ਪਦਾਂ ਨੂੰ ਇੱਕ ਬਣਾਉਣ ਵਾਲਾ ਸੰਸਕਾਰ. ਜਿਵੇਂ- ਗੁਰਸਿੱਖਰੀਤਿ ਆਦਿਕ ਪਦਾਂ ਵਿੱਚ ਸਮਾਸ ਹੈ।¹ ੪. ਸੰਕ੍ਸ਼ੇਪ. ਖ਼ੁਲਾਸਾ. "ਦੂਜੇ ਹੁਇ ਵਿਤ ਵ੍ਯਾਸ ਸਮਾਸ." (ਗੁਪ੍ਰਸੂ) ਵਕਤਾ ਦਾ ਦੂਜਾ ਗੁਣ ਹੈ ਕਿ ਵਿਸ੍ਤਾਰ ਅਤੇ ਸੰਖੇਪ ਕਰਨ ਦਾ ਜਾਣੂ ਹੋਵੇ....
ਸੰਗ੍ਯਾ- ਨੌਕਾ ਵਿੱਚ ਬੈਠੇ. ਮੁਸਾਫਿਰਾਂ ਦਾ ਟੋਲਾ. ਉਤਨੇ ਯਾਤ੍ਰੀ, ਜੋ ਇੱਕ ਵਾਰ ਬੇੜੀ ਵਿੱਚ ਬੈਠ ਸਕਣ. "ਭੈ ਵਿਚਿ ਆਵਹਿ ਜਾਵਹਿ ਪੂਰ." (ਵਾਰ ਆਸਾ) ੨. ਪ੍ਰਿਥਿਵੀ. ਭੂਮਿ. "ਪੂਰ ਫਟੀ ਛੁਟ ਧੂਰਜਟੀ ਜਟ." (ਕਲਕੀ) ਜ਼ਮੀਨ ਪਾਟਗਈ, ਸ਼ਿਵ ਦੀਆਂ ਜਟਾਂ ਖੁਲ੍ਹ ਗਈਆਂ। ੩. ਪੂਰ੍ਣ. ਵਿ- ਪੂਰਾ. "ਗੁਰਮੁਖਿ ਪੂਰ ਗਿਆਨੀ." (ਸਾਰ ਮਃ ੫) ੪. ਵ੍ਯਾਪਕ. "ਜਲਿ ਥਲਿ ਪੂਰ ਸੋਇ." (ਜੈਤ ਛੰਤ ਮਃ ੫) ੫. ਸੰ. ਸੰਗ੍ਯਾ- ਜਲ ਦਾ ਚੜ੍ਹਾਉ। ੬. ਜ਼ਖ਼ਮ ਦਾ ਭਰਨਾ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਗਰਦਨ. ਦੇਖੋ, ਗ੍ਰੀਵਾ. ਸਮਾਸ ਹੋਣ ਪੂਰ ਸ਼ਬਦ ਦੇ ਅੰਤ ਗ੍ਰੀਵਾ ਦੀ ਥਾਂ ਗ੍ਰੀਵ ਹੋ ਜਾਂਦਾ ਹੈ, ਜੈਸੇ- ਸੁਗ੍ਰੀਵ. ਸੁੰਦਰ ਗ੍ਰੀਵਾ (ਗਰਦਨ) ਵਾਲਾ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਸੰ. ਵਿ- ਚੰਗੀ ਗਰਦਨ ਵਾਲਾ। ੨. ਸੰਗ੍ਯਾ- ਕ੍ਰਿਸਨ ਜੀ ਦੇ ਰੱਥ ਦਾ ਇੱਕ ਘੋੜਾ। ੩. ਕਿਸਕਿੰਧਾ ਦੇ ਰਾਜਾ ਬਾਲੀ ਦਾ ਛੋਟਾ ਭਾਈ, ਜਿਸ ਨਾਲ ਮਿਤ੍ਰਤਾ ਕਰਕੇ ਰਾਮਚੰਦ੍ਰ ਜੀ ਨੇ ਲੰਕਾ ਫਤੇ ਕੀਤੀ. ਰਾਮਾਇਣ ਵਿੱਚ ਕਥਾ ਹੈ ਕਿ ਸੁਗ੍ਰੀਵ ਸੂਰਜ ਦਾ ਪੁਤ੍ਰ ਸੀ. ਰਾਮਚੰਦ੍ਰ ਜੀ ਨੇ ਬਾਲੀ ਨੂੰ ਮਾਰਕੇ ਸੁਗ੍ਰੀਵ ਨੂੰ ਕਿਸਕਿੰਧਾ ਦਾ ਰਾਜ ਦਿੱਤਾ ਸੀ. "ਅਪਨਾਇਕੈ ਸੁਗ੍ਰੀਵ ਕੋ ਕਪਿਰਾਜ ਬਾਲਿ ਸਁਘਾਰਕੈ." (ਰਾਮਾਵ) ਦੇਖੋ, ਬਾਲਿ। ੪. ਇੰਦ੍ਰ। ੫. ਸ਼ਿਵ। ੬. ਰਾਜਹੰਸ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....