ganḍhanā, ganḍhanu, ganḍhanāगंढणा, गंढणु, गंढना
ਕ੍ਰਿ- ਜੋੜਨਾ. ਗ੍ਰੰਥਿ ਦੇਣੀ. ਗ੍ਰਥਨ. ਗ੍ਰੰਥਨ. "ਗੰਢੇਦਿਆ ਛਿਆ ਮਾਹ ਤੁੜੇਦਿਆ ਹਿਕੁ ਖਿਨੋ." (ਆਸਾ ਫਰੀਦ) "ਸੁਣਿ ਸੁਣਿ ਗੰਢਣੁ ਗੰਢੀਐ." (ਸ੍ਰੀ ਮਃ ੧)
क्रि- जोड़ना. ग्रंथि देणी. ग्रथन. ग्रंथन. "गंढेदिआ छिआ माह तुड़ेदिआ हिकु खिनो." (आसा फरीद) "सुणि सुणि गंढणु गंढीऐ." (स्री मः १)
ਕ੍ਰਿ- ਮਿਲਾਉਣਾ। ੨. ਜਮਾ ਕਰਨਾ. ਇਕੱਠਾ ਕਰਨਾ। ੩. ਮੀਜ਼ਾਨ ਦੇਣੀ....
ਸੰ. ग्रन्थि ਸੰਗ੍ਯਾ- ਗੱਠ. ਗਾਂਠ। ੨. ਗਠੜੀ। ੩. ਸ਼ਰੀਰ ਦੇ ਜੋੜਾਂ ਦੀ ਗਿਲਟੀ। ੪. ਇੱਕ ਰੋਗ, ਜਿਸ ਨਾਲ ਜੋੜਾਂ ਵਿੱਚ ਦਰਦ ਅਤੇ ਸੋਜ ਹੁੰਦੀ ਹੈ. ਦੇਖੋ, ਗਠੀਆ। ੫. ਕੁਟਿਲਤਾ। ੬. ਮਾਯਾ- ਜਾਲ....
ਸੰ. ਸੰਗ੍ਯਾ- ਗੁੰਦਣਾ। ੨. ਇੱਕਠਾ ਕਰਨਾ। ੩. ਗੁੰਨ੍ਹਣਾ....
ਸੰ. माह. ਧਾ- ਮਿਣਨਾ, ਤੋਲਣਾ, ਗਿਣਨਾ, ਫੈਲਾਉਣਾ। ੨. ਸੰਗ੍ਯਾ- ਮਾਸ. ਫ਼ਾ. [ماہ] ਮਾਹ. ਮਹੀਨਾ. "ਮਾਹ ਦਿਵਸ ਮੁਰਤ ਭਲੇ." (ਮਾਝ ਬਾਰਹਮਾਹਾ) ੩. ਚੰਦ੍ਰਮਾ. "ਨਮੇ ਮਾਹਮਾਹੇ." (ਜਾਪੁ) ੪. ਮਾਘ ਮਹੀਨੇ ਲਈ ਭੀ ਕਈ ਕਵੀਆਂ ਨੇ ਮਾਹ ਸ਼ਬਦ ਵਰਤਿਆ ਹੈ। ੫. ਕ੍ਰਿ. ਵਿ- ਵਿੱਚ. ਭੀਤਰ. "ਮਾਹ ਮੇ ਨਾਹ ਨਹੀਂ ਘਰ ਮਾਹ." (ਕ੍ਰਿਸਨਾਵ) ਮਾਘ ਵਿੱਚ ਪਤੀ ਘਰ ਅੰਦਰ ਨਹੀਂ...
ਦੇਖੋ, ਹਿਕ ੨. "ਹਿਕੁ ਸੇਵੀ ਹਿਕੁ ਸੰਮਲਾ." (ਵਾਰ ਜੈਤ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਸੁਣਨ ਤੋਂ। ੨. ਸੁਣਕੇ. "ਸੁਣਿ ਉਪਦੇਸ ਸਤਿਗੁਰ ਪਹਿ ਆਇਆ." (ਆਸਾ ਮਃ ੫) ੩. ਸ਼੍ਰਵਣ. ਕੰਨ. "ਚਰਣ ਕਰ ਦੇਖਤ ਸੁਣਿ ਥਕੇ." (ਵਾਰ ਬਿਹਾ ਮਃ ੩) ੪. शृणु ਸ਼੍ਰਿਣੁ. ਸ਼੍ਰਵਣ ਕਰ. ਸੁਣ. "ਸੁਣਿ ਸਖੀ ਸਹੇਲੀ ਸਾਚਿ ਸੁਹੇਲੀ." (ਗਉ ਛੰਤ ਮਃ ੧)...
ਕ੍ਰਿ- ਜੋੜਨਾ. ਗ੍ਰੰਥਿ ਦੇਣੀ. ਗ੍ਰਥਨ. ਗ੍ਰੰਥਨ. "ਗੰਢੇਦਿਆ ਛਿਆ ਮਾਹ ਤੁੜੇਦਿਆ ਹਿਕੁ ਖਿਨੋ." (ਆਸਾ ਫਰੀਦ) "ਸੁਣਿ ਸੁਣਿ ਗੰਢਣੁ ਗੰਢੀਐ." (ਸ੍ਰੀ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....