gandhhavatīगंधवती
ਸੰ. ਸੰਗ੍ਯਾ- ਪ੍ਰਿਥਿਵੀ, ਜੋ ਗੰਧ ਗੁਣ ਧਾਰਨ ਕਰਦੀ ਹੈ। ੨. ਮਹਾਭਾਰਤ ਅਨੁਸਾਰ ਵ੍ਯਾਸ ਦੀ ਮਾਤਾ ਸਤ੍ਯਵਤੀ, ਜਿਸ ਦਾ ਨਾਉਂ ਮਤਸ੍ਯਗੰਧਾ ਭੀ ਹੈ. ਇਹ ਜਾਲਿਕ ਮਲਾਹ ਦੀ ਪੁਤ੍ਰੀ ਸੀ ਅਤੇ ਪਿਤਾ ਦੀ ਆਗ੍ਯਾ ਨਾਲ ਮੁਸਾਫਰਾਂ ਨੂੰ ਨਦੀ ਪਾਰ ਕੀਤਾ ਕਰਦੀ ਸੀ. ਇੱਕ ਦਿਨ ਪਰਾਸ਼ਰ ਰਿਖੀ ਉਸ ਨੂੰ ਦੇਖਕੇ ਮੋਹਿਤ ਹੋ ਗਏ ਅਰ ਉਸ ਦੇ ਸ਼ਰੀਰ ਵਿੱਚੋਂ ਮੱਛੀ ਦੀ ਬਦਬੂ ਦੂਰ ਕਰਕੇ ਸੁਗੰਧ ਵਸਾਈ ਅਤੇ ਭੋਗ ਕਰਕੇ ਵ੍ਯਾਸਰਿਖੀ ਪੈਦਾ ਕੀਤਾ. ਉਸ ਦਿਨ ਤੋਂ ਮਤਸ੍ਯਗੰਧਾ ਦਾ ਨਾਉਂ ਗੰਧਵਤੀ ਹੋਇਆ। ੩. ਸ਼ਰਾਬ। ੪. ਚਮੇਲੀ.
सं. संग्या- प्रिथिवी, जो गंध गुण धारन करदी है। २. महाभारत अनुसार व्यास दी माता सत्यवती, जिस दा नाउं मतस्यगंधा भी है. इह जालिक मलाह दी पुत्री सी अते पिता दी आग्या नाल मुसाफरां नूं नदी पार कीता करदी सी. इॱक दिन पराशर रिखी उस नूं देखके मोहित हो गए अर उस दे शरीर विॱचों मॱछी दी बदबू दूर करके सुगंध वसाई अते भोग करके व्यासरिखी पैदा कीता. उस दिन तों मतस्यगंधा दा नाउं गंधवती होइआ। ३. शराब। ४. चमेली.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰ. गन्ध ਧਾ- ਦੁੱਖ ਦੇਣਾ- ਮਾਰਨਾ- ਜਾਣਾ- ਮੰਗਣਾ- ਸ਼ੋਭਾ ਸਹਿਤ ਕਰਨਾ। ੨. ਸੰਗ੍ਯਾ- ਨੱਕ (ਨਾਸਿਕਾ) ਕਰਕੇ ਗ੍ਰਹਣ ਕਰਣ ਯੋਗ੍ਯ ਗੁਣ. ਬੂ. ਬਾਸ. ਮਹਕ. "ਸਹਸ ਤਵ ਗੰਧ ਇਵ ਚਲਤ ਮੋਹੀ." (ਸੋਹਿਲਾ) ੩. ਗੰਧਰਕ। ੪. ਅਹੰਕਾਰ। ੫. ਦੇਖੋ, ਗੰਧੁ।...
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਫ਼ਾ. [کردی] ਤੈਂ ਕੀਤਾ. ਇਸ ਦਾ ਮੂਲ ਕਰਦਨ ਹੈ....
ਭਰਤਵੰਸ਼ੀ ਕੌਰਵ ਅਤੇ ਪਾਂਡਵਾਂ ਦਾ ਜਿਸ ਗ੍ਰੰਥ ਵਿੱਚ ਵਿਸ੍ਤਾਰ ਨਾਲ ਹਾਲ ਹੈ.¹ ਇਹ ਪੁਸ੍ਤਕ ਵ੍ਯਾਸ ਮੁਨਿ ਕ੍ਰਿਤ ਦੱਸਿਆ ਜਾਂਦਾ ਹੈ. ਇਸ ਦੇ ੧੮. ਪਰਵ ਅਤੇ ਸਲੋਕਸੰਖ੍ਯਾ ੯੦੦੦੦ ਹੈ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਨੇ ਆਪਣੇ ਦਰਬਾਰੀ ਕਵੀਆਂ ਤੋਂ ਇਸ ਗ੍ਰੰਥ ਦਾ ਹਿੰਦੀ ਵਿੱਚ ਅਨੁਵਾਦ ਕਰਵਾਇਆ ਸੀ, ਜੋ ਆਨੰਦਪੁਰ ਦੇ ਯੁੱਧ ਸਮੇਂ ਵਿਦ੍ਯਾਵਿਰੋਧੀਆਂ ਦ੍ਵਾਰਾ ਨਸ੍ਟ ਹੋਗਿਆ. ਕੁਝ ਪਰਵ ਜੋ ਪ੍ਰੇਮੀ ਪਾਠਕਾਂ ਹੱਥ ਪਹੁਚ ਚੁੱਕੇ ਸਨ. ਉਹ ਬਚਗਏ. ਮਹਾਰਾਜਾ ਨਰੇਂਦ੍ਰਸਿੰਘ ਜੀ ਪਟਿਆਲਾ ਪਤਿ ਨੇ ਗੁੰਮ ਹੋਏ ਪਰਵਾਂ ਦਾ ਅਨੁਵਾਦ ਆਪਣੇ ਕਵੀਆਂ ਤੋਂ ਕਰਵਾਕੇ ਪੁਸ੍ਤਕ ਸੰਪੂਰਣ ਕੀਤਾ. ਅਠਾਰਾਂ ਪਰਵਾਂ ਦੇ ਨਾਮ ਇਹ ਹਨ- ਆਦਿ, ਸਭਾ, ਵਨ, ਵਿਰਾਟ, ਉਦਯੋਗ, ਭੀਸਮ, ਦ੍ਰੋਣ, ਕਰਣ, ਸ਼ਲ੍ਯ, ਸੌਪਤਿਕ, ਸ੍ਤ੍ਰੀ. ਸ਼ਾਂਤਿ, ਅਨੁਸ਼ਾਸਨ, ਅਸ੍ਵਮੇਧ. ਆਸ਼੍ਰਮਵਾਸੀ, ਮੌਸ਼ਲ, ਮਹਾਪ੍ਰਸ੍ਥਾਨ ਅਤੇ ਸ੍ਵਰਗਾਰੋਹਣ ਪਰਵ। ੨. ਭਰਤਵੰਸ਼ੀ ਕੌਰਵ ਪਾਂਡਵਾਂ ਦਾ ਕੁਰੁਕ੍ਸ਼ੇਤ੍ਰ ਦੇ ਮੈਦਾਨ ਵਿੱਚ ਕੀਤਾ ਘੋਰ ਸੰਗ੍ਰਾਮ. ਵਿਦ੍ਵਾਨਾਂ ਨੇ ਇਸ ਜੰਗ ਦਾ ਸਮਾਂ ੯੫੦ ਬੀ. ਸੀ. ਮੰਨਿਆ ਹੈ। ੩. ਮਹਾਹਵ. ਵਡਾਜੰਗ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਬਿਆਸ ੪। ੨. ਵਿਸ੍ਤਾਰ ਫੈਲਾਓ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਸੰਗ੍ਯਾ- ਵਸੁਰਾਜ (ਉਪਰਿਚਰ) ਦੀ ਕੰਨ੍ਯਾ, ਜੋ ਮੱਛੀ ਦੇ ਪੇਟੋਂ ਜਨਮੀ, ਜਿਸ ਤੋਂ ਮਛੋਦਰੀ (ਮਤਸ੍ਯੋਦਰੀ) ਨਾਉਂ ਹੋਇਆ. ਇਸ ਦੇ ਰੂਪ ਉੱਤੇ ਪਰਾਸ਼ਰ ਰਿਖੀ ਮੋਹਿਤ ਹੋ ਗਿਆ ਅਤੇ ਸੰਯੋਗ ਕਰਕੇ ਕ੍ਰਿਸਨ ਦੈਪਾਯਨ (ਜਿਸਦਾ ਫੇਰ ਵ੍ਯਾਸ ਨਾਉਂ ਹੋਇਆ) ਪੈਦਾ ਕੀਤਾ. ਸਤ੍ਯਵਤੀ ਨੂੰ ਰਾਜਾ ਸ਼ਾਂਤਨੁ ਨੇ ਵਿਆਹਕੇ ਵਿਚਿਤ੍ਰਵੀਰਯ ਅਤੇ ਚਿਤ੍ਰਾਂਗਦ ਪੁਤ੍ਰ ਪੈਦਾ ਕੀਤੇ. ਮਹਾਭਾਰਤ ਵਿੱਚ ਲਿਖਿਆ ਹੈ ਕਿ ਇਸ ਦੇ ਸ਼ਰੀਰ ਵਿੱਚੋਂ ਮੱਛੀ ਦੀ ਬੂ ਆਉਂਦੀ ਸੀ. ਪਰ ਪਰਾਸ਼ਰ ਜੀ ਦੀ ਕ੍ਰਿਪਾ ਨਾਲ ਇਸ ਦੀ ਦੇਹ ਵਿਚੋਂ ਐਸੀ ਸੁਗੰਧ ਉਪਜੀ, ਜੋ ਚਾਰ ਚਾਰ ਕੋਹ ਤੀਕ ਫੈਲ ਗਈ, ਜਿਸ ਕਰਕੇ ਨਾਉਂ ਯੋਜਨਗੰਧਾ ਹੋਇਆ। ੨. ਦੇਖੋ, ਰਿਚੀਕ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਮੱਛੀ ਦੀ ਗੰਧ ਵਾਲੀ, ਮਤਸ੍ਯੋਦਰੀ....
ਸੰ. ਜਾਲ ਬਣਾਉਣ ਵਾਲਾ। ੨. ਮਦਾਰੀ. ਭਾਜ਼ੀਗਰ। ੩. ਮਕੜੀ....
ਅ਼. [ملاح] ਮੱਲਾਹ਼. ਸੰਗ੍ਯਾ- ਨੌਕਾ ਚਲਾਉਣ ਵਾਲਾ. ਕੈਵਰਤ. ਖੇਵਟ। ੨. ਭਾਵ- ਗੁਰੂ....
ਸੰਗ੍ਯਾ- ਬੇਟੀ. ਸੁਤਾ. "ਸਾਈ ਪੁਤ੍ਰੀ ਜਜਮਾਨ ਕੀ." (ਆਸਾ ਪਟੀ ਮਃ ੩) ੨. ਪੁੱਤਲਿਕਾ. ਪੁਤਲੀ. "ਕਿ ਸੋਵਰਣ ਪੁਤ੍ਰੀ." (ਦੱਤਾਵ) ਮਾਨੋ ਸੋਨੇ ਦੀ ਪੁਤਲੀ ਹੈ। ੩. ਅੱਖ ਦੀ ਧੀਰੀ। ੪. ਪੁਤ੍ਰੀਂ. ਪੁਤ੍ਰਾਂ ਨੇ. "ਪੁਤ੍ਰੀ ਕਉਲੁ ਨ ਪਾਲਿਓ." (ਵਾਰ ਰਾਮ ੩)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਦੇਖੋ, ਆਗਿਆ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਨਦ (ਸ਼ੋਰ) ਕਰਨ ਵਾਲੀ ਜਲ ਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁਸ¹ ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਉਹ ਨਦੀ ਨਹੀਂ ਕਹੀ ਜਾਂਦੀ "ਨਦੀਆਂ ਵਿਚਿ ਟਿਬੇ ਦੇਖਾਲੇ." (ਵਾਰ ਮਾਝ ਮਃ ੧)...
ਸੰਗ੍ਯਾ- ਪਾੜ. ਸੰਨ੍ਹ. ਨਕ਼ਬ. "ਇਸ ਕੋ ਪਾਰ ਦਯੋ ਦਰਸਾਵੈ." (ਗੁਪ੍ਰਸੂ) ੨. ਸੰ. पार्. ਧਾ- ਸਮਾਪਤ ਕਰਨਾ, ਪੂਰਾ ਕਰਨਾ। ੩. ਸੰਗ੍ਯਾ- ਦੂਜਾ ਕਿਨਾਰਾ. ਪਰਲਾ ਕਿਨਾਰਾ. ਅਪਰ ਤਟ. "ਪਾਰ ਪਰੇ ਜਗਸਾਗਰ ਤੇ." (ਗੁਪ੍ਰਸੂ) ੪. ਅੰਤ. ਹੱਦ. "ਪਾਰ ਨ ਪਾਇ ਸਕੈ ਪਦਮਾਪਤਿ." (ਅਕਾਲ) ੫. ਕ੍ਰਿ. ਵਿ- ਪਰਲੇ ਪਾਸੇ. ਦੂਜੀ ਵੱਲ। ੬. ਦੇਖੋ, ਪਾਰਿ. ਪਾੜਕੇ. "ਉਰ ਤੇ ਪਰਦਾ ਭ੍ਰਮ ਕੋ ਸਭ ਪਾਰ." (ਗੁਪ੍ਰਸੂ) ੭. ਫ਼ਾ. [پار] ਪਿਛਲਾ ਸਾਲ. ਵੀਤਿਆ ਵਰ੍ਹਾ। ੮. ਫ਼ਾ. [پارہ] ਪਾਰਹ. ਖੰਡ ਟੁਕੜਾ. ਟੂਕ. "ਸਿਰ ਕਰਵਤ ਸਹਿ ਤਰੁ ਪਾਰ ਪਾਰ ਹੈ." (ਭਾਗੁ ਕ) ਪਾਰਹ ਪਾਰਹ ਹੁੰਦਾ ਹੈ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰ. ਪਰਾਸ਼ਰ. ਵਿ- ਦੂਰ ਸੁੱਟਣ ਵਾਲਾ। ੨. ਸੰਗ੍ਯਾ- ਇੰਦ੍ਰ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਇੰਦ੍ਰ ਦਾ ਨਾਮ ਇਸ ਲਈ ਪਰਾਸ਼ਰ ਹੈ ਕਿ ਉਹ ਰਾਖਸਾਂ ਨੂੰ ਮਾਰਕੇ ਦੂਰ ਸੁੱਟਦਾ ਹੈ। ੩. ਇੱਕ ਵੈਦਿਕ ਰਿਸੀ. ਜਿਸ ਨੇ ਰਿਗਵੇਦ ਦੇ ਕਈ ਮੰਤ੍ਰ ਰਚੇ ਹਨ. ਇਹ ਕਪਲ ਮੁਨਿ ਦਾ ਚੇਲਾ ਸੀ ਅਤੇ ਇਸ ਨੇ ਪੁਲਸ੍ਤ੍ਯ ਕੋਲੋਂ ਵਿਸਨੁਪੁਰਾਣ ਲੈਕੇ ਮੈਤ੍ਰੇਯ ਨੂੰ ਸਿਖਾਇਆ ਸੀ. ਇਸ ਨੇ ਧਰਮਸ਼ਾਸਤ੍ਰ ਭੀ ਲਿਖਿਆ ਹੈ. ਸਤ੍ਯਵਤੀ ਨਾਲ ਭੋਗ ਕਰਕੇ ਇਸ ਨੇ ਕ੍ਰਿਸਨ ਦ੍ਵੈ- ਪਾਯਨ (ਵ੍ਯਾਸ) ਪੈਦਾ ਕੀਤਾ. ਨਿਰੁਕ੍ਤ ਲਿਖਦਾ ਹੈ ਕਿ ਇਹ ਵਸ਼ਿਸ੍ਟ ਦਾ ਪੁਤ੍ਰ ਸੀ, ਪਰ ਮਹਾਭਾਰਤ ਤੇ ਵਿਸਨੁਪੁਰਾਣ ਵਿੱਚ ਇਸ ਨੂੰ ਅਦ੍ਰਿਸ਼੍ਯੰਤੀ ਦੇ ਉਦਰ ਤੋਂ ਸ਼ਕ੍ਤਿ ਰਿਖੀ ਦਾ ਪੁਤ੍ਰ ਅਤੇ ਵਸਿਸ੍ਟ ਦਾ ਪੋਤਾ ਦੱਸਿਆ ਹੈ. "ਅਤ੍ਰਿ ਪਰਾਸਰ ਨਾਰਦ ਸਾਰਦ ਬ੍ਯਾਸ ਤੇ ਆਦਿ ਜਿਤੇ ਮੁਨਿ ਭਾਏ." (ਦੱਤਾਵ)...
ਦੇਖੋ, ਰਿਖਿ....
ਵਿ- ਮੋਹਿਆ ਹੋਇਆ। ੨. ਬੇਹੋਸ਼ ਹੋਇਆ. ਮੂਰਛਿਤ. "ਲਾਗਤ ਹੀ ਸਰ ਮੋਹਿਤ ਭ੍ਯੋ." (ਕ੍ਰਿਸਨਾਵ) "ਕਰ ਮੋਹਿਤ ਕੇਸਨ ਤੇ ਗਹਿਲੀਨੋ," (ਕ੍ਰਿਸਨਾਵ)...
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਫ਼ਾ. [بدبوُ] ਸੰਗ੍ਯਾ- ਬਦ (ਦੁਰ) ਬੂ (ਗੰਧ) ਦੁਰਗੰਧ....
ਸੰ. ਵਿ- ਜੋ ਨੇੜੇ ਨਹੀਂ. ਦੇਖੋ, ਫ਼ਾ. [دوُر] ੨. ਕ੍ਰਿ. ਵਿ- ਫਾਸਲੇ ਪੁਰ. ਵਿੱਥ ਤੇਯ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰਗ੍ਯਾ- ਖ਼ੁਸ਼ਬੂ. ਉੱਤਮ ਗੰਧ। ੨. ਕਮਲ। ੩. ਚੰਦਨ। ੪. ਸੌਗੰਦ. ਪ੍ਰਣ. ਪ੍ਰਤਿਗ੍ਯਾ. "ਪਾਰਸ ਚੰਦਨੈ ਤਿਨ ਹੈ ਏਕ ਸੁਗੰਧ." (ਸ. ਕਬੀਰ) ਪਾਰਸ ਅਤੇ ਚੰਦਨ ਦਾ ਨੇਮ ਹੈ ਕਿ ਸਪਰਸ਼ ਕਰਨ ਵਾਲੇ ਨੂੰ ਕੰਚਨ ਅਤੇ ਚੰਦਨ ਕਰਨਾ....
ਵਸ਼ ਚਲਦਾ ਹੈ. "ਇਨ ਕਾ ਵਾਹਿਆ ਕਛੁ ਨ ਵਸਾਈ." (ਗੌਂਡ ਮਃ ੪) ੨. ਆਬਾਦ ਕੀਤੀ....
ਸੰਗ੍ਯਾ- ਸਮਾਪਤਿ. ਅੰਤ. "ਜਬਹਿ ਗ੍ਰੰਥ ਕੋ ਪਾਯੋ ਭੋਗ." (ਗੁਪ੍ਰਸੂ) ੨. ਸੰ. (ਭੁਜ੍ ਧ- ਝੁਕਣਾ, ਆਨੰਦ ਲੈਣਾ, ਭੋਗਣਾ (ਖਾਣਾ), ਸੁੱਖ ਦੁੱਖ ਦਾ ਅਨੁਭਵ ਕਰਨਾ। ੩. ਇੰਦ੍ਰੀਆਂ ਕਰਕੇ ਗ੍ਰਹਿਣ ਕਰੇ ਪਦਾਰਥਾਂ ਤੋਂ ਉਪਜਿਆ ਆਨੰਦ. "ਭੋਗਹਿ ਭੋਗ ਅਨੇਕ, ਵਿਣੁ ਨਾਵੈ ਸੁੰਞਿਆ." (ਆਸਾ ਮਃ ੫) ੪. ਇਸਤ੍ਰੀ ਪੁਰਖ ਦਾ ਸੰਗਮ. ਮੈਥੁਨ। ੫. ਸੱਪ ਦਾ ਫਣ. "ਦੂਰ ਪਰ੍ਯੋ ਮ੍ਰਿਤ ਭੈਗ ਪਸਾਰਕੈ." (ਗੁਪ੍ਰਸੂ) ੬. ਧਨ। ੭. ਸੁਖ. ਆਨੰਦ। ੮. ਭੋਜਨ. "ਜਿਉ ਮਹਾ ਖਧਿਆਰਥਿ ਭੋਗ." (ਬਿਲਾ ਅਃ ਮਃ ੫) ੯. ਦੇਹ. ਸ਼ਰੀਰ। ੧੦. ਦੇਵਤਾ ਨੂੰ ਅਰਪਿਆ ਪ੍ਰਸਾਦ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਸੰ. ਸੰਗ੍ਯਾ- ਪ੍ਰਿਥਿਵੀ, ਜੋ ਗੰਧ ਗੁਣ ਧਾਰਨ ਕਰਦੀ ਹੈ। ੨. ਮਹਾਭਾਰਤ ਅਨੁਸਾਰ ਵ੍ਯਾਸ ਦੀ ਮਾਤਾ ਸਤ੍ਯਵਤੀ, ਜਿਸ ਦਾ ਨਾਉਂ ਮਤਸ੍ਯਗੰਧਾ ਭੀ ਹੈ. ਇਹ ਜਾਲਿਕ ਮਲਾਹ ਦੀ ਪੁਤ੍ਰੀ ਸੀ ਅਤੇ ਪਿਤਾ ਦੀ ਆਗ੍ਯਾ ਨਾਲ ਮੁਸਾਫਰਾਂ ਨੂੰ ਨਦੀ ਪਾਰ ਕੀਤਾ ਕਰਦੀ ਸੀ. ਇੱਕ ਦਿਨ ਪਰਾਸ਼ਰ ਰਿਖੀ ਉਸ ਨੂੰ ਦੇਖਕੇ ਮੋਹਿਤ ਹੋ ਗਏ ਅਰ ਉਸ ਦੇ ਸ਼ਰੀਰ ਵਿੱਚੋਂ ਮੱਛੀ ਦੀ ਬਦਬੂ ਦੂਰ ਕਰਕੇ ਸੁਗੰਧ ਵਸਾਈ ਅਤੇ ਭੋਗ ਕਰਕੇ ਵ੍ਯਾਸਰਿਖੀ ਪੈਦਾ ਕੀਤਾ. ਉਸ ਦਿਨ ਤੋਂ ਮਤਸ੍ਯਗੰਧਾ ਦਾ ਨਾਉਂ ਗੰਧਵਤੀ ਹੋਇਆ। ੩. ਸ਼ਰਾਬ। ੪. ਚਮੇਲੀ....
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਸੰ. ਚੰਦ੍ਰਵੱਲੀ. ਚੰਦ੍ਰਮਾਂ ਜੇਹੇ ਚਿੱਟੇ ਫੁੱਲਾਂ ਦੀ ਬੇਲ. L. Jasminum grandiflorum. ਚਮੇਲੀ ਦੇ ਫੁੱਲ ਵਡੀ ਸੁਗੰਧ ਵਾਲੇ ਹੁੰਦੇ ਹਨ ਅਤੇ ੧੨. ਮਹੀਨੇ ਖਿੜਦੇ ਹਨ. ਇਨ੍ਹਾਂ ਫੁੱਲਾਂ ਦਾ ਫੁਲੇਲ ਅਤੇ ਇ਼ਤ਼ਰ ਬਹੁਤ ਉੱਤਮ ਹੁੰਦਾ ਹੈ. ਬਸੰਤੀ ਚਮੇਲੀ ਦਾ ਨਾਮ "ਚੰਪਕਵੱਲੀ" ਹੈ. ਇਸ ਦੇ ਫੁੱਲਾਂ ਵਿੱਚ ਸੁਗੰਧ ਨਹੀਂ ਹੁੰਦੀ....