gatdhāगॱठा
ਸੰਗ੍ਯਾ- ਲੱਕੜ ਆਦਿਕ ਦਾ ਬੰਨ੍ਹਿਆ ਹੋਇਆ ਪੁਲੰਦਾ। ੨. ਕਾਰਤੂਸਾਂ ਦਾ ਮੁੱਠਾ। ੨. ਜ਼ਮੀਨ ਦੀ ਮਿਣਤੀ ਵਿੱਚ ਗੱਠਾ ਬਿਸਵਾਸੀ ਦੇ ਬਰਾਬਰ ਹੈ. ਦੇਖੋ, ਕਰਮ ਅਤੇ ਮਿਣਤੀ ਸ਼ਬਦ। ੪. ਦੇਖੋ, ਗਠਾ.
संग्या- लॱकड़ आदिक दा बंन्हिआ होइआ पुलंदा। २. कारतूसां दा मुॱठा। २. ज़मीन दी मिणती विॱच गॱठा बिसवासी दे बराबर है. देखो, करम अते मिणती शबद। ४. देखो, गठा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਦੇਖੋ, ਪੁਲਿੰਦਾ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰਗ੍ਯਾ- ਮਾਪਨ. ਮਿਣਨ ਦੀ ਕ੍ਰਿਯਾ. ਪੈਮਾਯਸ਼. ਨਾਮ. ਪੁਰਾਣੇ ਗ੍ਰੰਥਾਂ ਵਿੱਚ ਮਿਣਤੀ ਇਉਂ ਹੈ-#੩. ਜੌਂਆਂ ਦੀ ਲੰਬਾਈ ਪਲ.#੪. ਪਲ ਮੁਸ੍ਟਿ.#੬. ਮੁਸ੍ਟਿ ਹਸ੍ਤ (ਹੱਥ)#੪. ਹਸ੍ਤ ਧਨੁਸ.#੨੦੦੦ ਧਨੁਸ ਕ੍ਰੋਸ਼ (ਕੋਸ- ਕੋਹ).#੪. ਕੋਸ ਯੋਜਨ#ਵਰਤਮਾਨ ਸਮੇਂ ਦੀ ਮਿਣਤੀ-#੧੨ ਇੰਚ ਦਾ ਇੱਕ ਫੁਟ.#੩. ਫੁਟ ਦਾ ਗਜ਼.#੨੨੦ ਗਜ਼ ਦਾ ਫਰਲਾਂਗ (furlong)#੮. ਫਰਲਾਂਗ ਅਥਵਾ ੧੭੬੦ ਗਜ਼ ਦਾ ਮੀਲ (Mile- ਮਾਈਲ).#੩. ਹੱਥ ਦੀ ਕਰਮ. ਦੇਖੋ, ਕਰਮ ਸ਼ਬਦ.#੧੦ ਕਰਮਾਂ ਦੀ ਜਰੀਬ. ਦੇਖੋ, ਜਰੀਬ ਸ਼ਬਦ.#੩. ਉਂਗਲ ਦੀ ਗਿਰਹ.#੪. ਗਿਰਹ ਦੀ ਗਿੱਠ.#੨. ਗਿੱਠ ਦਾ ਹੱਥ.#੨. ਹੱਥ ਜਾਂ ੧੬. ਗਿਰਹ (੩੬ ਇੰਚ) ਦਾ ਗਜ.#੯. ਸਰਸਾਹੀ ਅਥਵਾ ਬਿਸਵਾਸੀ ਦਾ ਇੱਕ ਮਹਲਾ.#੨੦ ਮਰਲੇ ਦੀ ਇੱਕ ਕਨਾਲ.#੪. ਕਨਾਲ ਦਾ ਵਿੱਘਾ.#੨. ਵਿੱਘੇ ਦਾ ਘੁਮਾਉਂ.#ਦੇਖੋ, ਹਲ, ਚੜਸਾ ਅਤੇ ਮੁਰੱਬਾ....
ਸੰਗ੍ਯਾ- ਲੱਕੜ ਆਦਿਕ ਦਾ ਬੰਨ੍ਹਿਆ ਹੋਇਆ ਪੁਲੰਦਾ। ੨. ਕਾਰਤੂਸਾਂ ਦਾ ਮੁੱਠਾ। ੨. ਜ਼ਮੀਨ ਦੀ ਮਿਣਤੀ ਵਿੱਚ ਗੱਠਾ ਬਿਸਵਾਸੀ ਦੇ ਬਰਾਬਰ ਹੈ. ਦੇਖੋ, ਕਰਮ ਅਤੇ ਮਿਣਤੀ ਸ਼ਬਦ। ੪. ਦੇਖੋ, ਗਠਾ....
ਵਿ- ਵਿਸ਼੍ਵਾਸ ਕਰਨ ਵਾਲਾ। ੨. ਸੰਗ੍ਯਾ- ਜ਼ਮੀਨ ਦੀ ਇੱਕ ਮਿਣਤੀ. ਦੇਖੋ, ਬਿਘਾ....
ਫ਼ਾ. [برابر] ਵਿ- ਤੁਲ੍ਯ. ਸਮਾਨ। ੨. ਸਮ. ਹਮਵਾਰ. ਪਧਰਾ। ੩. ਠੀਕ। ੪. ਲਗਾਤਾਰ. ਨਿਰੰਤਰ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. पलाण्डु ਪਲਾਂਡੁ. ਸੰਗ੍ਯਾ- ਗੰਢਾ. Allium Sepa. (Onion) ਪਿਆਜ਼. ਖ਼ਾ. ਰੁੱਪਾ. ਇਸ ਦੀ ਤਾਸੀਰ ਗਰਮ ਖ਼ੁਸ਼ਕ ਹੈ. ਲਾਲ ਗਠੇ ਨਾਲੋਂ ਚਿੱਟਾ ਗਠਾ ਘੱਟ ਗਰਮ ਹੈ. ਇਹ ਵੀਰਜ ਵਧਾਉਣ ਵਾਲਾ ਥੋੜਾ ਕਫਕਾਰਕ, ਵਾਤ ਨਾਸ਼ਕ ਅਤੇ ਬਲਦਾਇਕ ਹੈ. ਆਂਦ ਦੀ ਮੈਲ ਵਿੱਚ ਪਏ ਕੀੜਿਆਂ ਨੂੰ ਮਾਰਦਾ ਹੈ. ਵਬਾਈ ਹਵਾ ਨੂੰ ਸ਼ੁੱਧ ਕਰਦਾ ਹੈ. ਇਸ ਦੇ ਸੁੰਘਣ ਤੋਂ ਕਯ ਬੰਦ ਹੋ ਜਾਂਦੀ ਹੈ. ਹੈਜ਼ੇ ਵਿੱਚ ਗਠੇ ਦਾ ਵਰਤਣਾ ਗੁਣਕਾਰੀ ਹੈ....