ghatikāघटिका
ਸੰ. ਸੰਗ੍ਯਾ- ਘੜੀ. ੨੪ ਮਿਨਟ ਪ੍ਰਮਾਣ ਸਮਾਂ. ਦੇਖੋ, ਕਾਲਪ੍ਰਮਾਣ ਘੜੀ ਅਤੇ ਚਉਸਠ ਘੜੀ। ੨. ਮਿੱਟੀ ਦੀ ਮੱਘੀ. ਛੋਟਾ ਘੜਾ.
सं. संग्या- घड़ी. २४ मिनट प्रमाण समां. देखो, कालप्रमाण घड़ी अते चउसठ घड़ी। २. मिॱटी दी मॱघी. छोटा घड़ा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਘਟਿਕਾ. ਘਟੀ. ੨੪ ਮਿਨਟਾਂ ਦਾ ਸਮਾਂ. ਦੇਖੋ, ਕਾਲਪ੍ਰਮਾਣ. "ਏਕ ਘੜੀ ਆਧੀ ਘਰੀ." (ਸ. ਕਬੀਰ) ਦੇਖੋ, ਚਉਸਠ ਘੜੀ। ੨. ਮੱਘੀ. ਕਲਸ਼ੀ. "ਲਾਜੁ ਘੜੀ ਸਿਉ ਤੂਟਿਪੜੀ." (ਗਉ ਕਬੀਰ) ਦੇਹ ਘੜੀ, ਰੱਸੀ ਉਮਰ। ੩. ਘੜੀ ਘੰਟਾ ਆਦਿਕ ਸਮਾਂ (ਵੇਲਾ) ਮਾਪਣ ਦਾ ਯੰਤ੍ਰ. ਭਾਰਤ ਵਿੱਚ ਸਭ ਤੋਂ ਪਹਿਲਾਂ ਧੁਪਘੜੀ (Sundial) ਅਤੇ ਜਲਘੜੀ (Clepsydra) ਪੁਰਾਣੇ ਵਿਦ੍ਵਾਨਾਂ ਨੇ ਬਣਾਈ, ਜਿਨ੍ਹਾਂ ਦਾ ਜਿਕਰ 'ਗੋਲਾਧ੍ਯਾਯ' ਆਦਿ ਜੋਤਿਸ ਦੇ ਪ੍ਰਾਚੀਨ ਸੰਸਕ੍ਰਿਤਗ੍ਰੰਥਾਂ ਵਿੱਚ ਪਾਇਆ ਜਾਂਦਾ ਹੈ. ਬਾਲੂਘੜੀ (Sandglass) ਅਤੇ ਪਿੱਤਲ ਲੋਹੇ ਆਦਿਕ ਧਾਤਾਂ ਦੇ ਚਕ੍ਰਾਂ ਤੇ ਕਮਾਣੀਆਂ ਵਾਲੀ ਕਲਦਾਰ ਘੜੀ (Clock, Timepiece, Pocket watch) ਵਿਦੇਸ਼ੀਆਂ ਦੀ ਕਾਢ ਹੈ. ਇਤਿਹਾਸ ਤੋਂ ਜਾਣਿਆ ਜਾਂਦਾ ਹੈ ਕਿ ਘਟਿਕਾਯੰਤ੍ਰ ਪਹਿਲਾਂ ਹੈਨਰੀ ਡਿ ਵਿਕ (Henry de Wyck) ਨਾਮੇ ਜਰਮਨ ਨੇ ਸਨ ੧੩੧੯ ਵਿੱਚ ਈਜਾਦ ਕਰਕੇ ਪੈਰਿਸ ਵਿੱਚ, ਫਰਾਂਸ ਦੇ ਬਾਦਸ਼ਾਹ ਚਾਰਲਸ ਪੰਜਵੇਂ ਦੀ ਭੇਟਾ ਕੀਤਾ, ਇਸ ਆਦਿ ਘੜੀ ਦੀਆਂ ਸੁਧਾਰਪੂਰਿਤ ਤਬਦੀਲੀਆਂ ਤਦ ਤੋਂ ਹੁਣ ਤੱਕ ਲਗਾਤਾਰ ਹੁੰਦੀਆਂ ਆਈਆਂ ਹਨ, ਪਰ ਸ਼ਲਾਘਾ ਯੋਗ ਵਿਸ਼ੇਸ ਤਬਦੀਲੀਆਂ ਸਨ ੧੬੫੭ ਵਿੱਚ ਹਿਯੂਜਨਜ਼ (Huygens) ਨੇ, ੧੬੬੬ ਵਿੱਚ ਹੁਕ (Hooke) ਨੇ, ੧੭੧੫ ਵਿੱਚ ਗ੍ਰੈਹਮ (Graham) ਨੇ, ਅਰ ੧੭੨੬ ਵਿੱਚ ਹੈਰੀਸਨ (Harrison) ਨੇ ਕੀਤੀਆਂ. ਹੁਣ ਆਮ ਤੌਰ ਪੁਰ ਤਿੰਨ ਪ੍ਰਕਾਰ ਦੀਆਂ ਘੜੀਆਂ ਹੁੰਦੀਆਂ ਹਨ, ਅਰਥਾਤ ਜੇਬ- ਘੜੀਆਂ, ਕੰਧ ਘੜੀਆਂ, ਅਰ ਮੁਨਾਰ ਘੜੀਆਂ. ਸਭ ਪ੍ਰਕਾਰ ਦੀਆਂ ਘੜੀਆਂ ਨੂੰ ਰੋਜ਼ਾਨਾ ਯਾ ਕੁਝ ੨. ਦਿਨਾਂ ਮਗਰੋਂ ਇੱਕ ਕਲਾ ਦ੍ਵਾਰਾ ਕੋਕਣਾ ਪੈਂਦਾ ਹੈ, ਜਿਸ ਨੂੰ ਕੁੰਜੀ ਯਾ ਚਾਬੀ ਦੇਣਾ ਆਖਦੇ ਹਨ. ਐਸਾ ਕਰਨ ਨਾਲ ਵਲ੍ਹੇਟੀ ਹੋਈ ਕਮਾਣੀ, ਜੋ ਚਕ੍ਰਾਂ ਨੂੰ ਹਰਕਤ ਦੇਂਦੀ ਰਹੀ ਹੈ ਅਰ ਹੌਲੀ ਹੌਲੀ ਢਿੱਲੀ ਹੋ ਕੇ ਬਿਲਕੁਲ ਖੁਲ੍ਹ ਚੁਕੀ ਅਰ ਸੱਤਾਹੀਨ ਹੋ ਗਈ ਸੀ, ਮੁੜਕੇ ਵਲ੍ਹੇਟੀ ਜਾਂਦੀ ਹੈ. ਹੁਣ ਅਨੇਕ ਘੜੀਆਂ ਬਿਜਲੀ ਦੀ ਤਾਕਤ ਨਾਲ ਭੀ ਚਲਦੀਆਂ ਹਨ.#ਸਭ ਤੋਂ ਵਡੀਆਂ ਘੜੀਆਂ ਲੰਡਨ ਦੇ ਪਾਰਲੀਮੈਂਟ ਘਰ ਦੇ ਮੁਨਾਰੇ ਪੁਰ, ਅਤੇ ਲੰਡਨ ਦੇ ਬਿਲੌਰ ਮਹਲ (Crystal Palace) ਦੀ ਕੰਧ ਪੁਰ ਹਨ. ਕਈ ਕਾਲਗੇਟ ਫੈਕਟਰੀ, ਨ੍ਯੂਯਾਰਕ (ਅਮ੍ਰੀਕਾ) ਦੀ ਘੜੀ ਨੂੰ ਸੰਸਾਰ ਦੀ ਸਭ ਤੋਂ ਵੱਡੀ ਘੜੀ ਆਖਦੇ ਹਨ.#ਪਾਰਲੀਮੈਂਟ ਘਰ (ਲੰਡਨ) ਦੇ ਮੁਨਾਰੇ ਦੀਆਂ ੩੬੦ ਪੌੜੀਆਂ ਹਨ, ਜਿਨ੍ਹਾਂ ਦੀ ਸ਼ਿਖਰ ਪੁਰ "ਬਿਗਬੈਨ" ਨਾਮੇ ਘੜੀ ਲੱਗੀ ਹੋਈ ਹੈ, ਇਸ ਨੂੰ ਲੱਗੇ ਕਰੀਬਨ ੫੫ ਸਾਲ ਹੋ ਚੱਲੇ ਹਨ. ਇਸ ਦੀ ਅਦਭੁਤ ਵਿਸ਼ਾਲਤਾ ਦਾ ਅੰਦਾਜ਼ਾ ਵੇਖਣ ਤੋਂ ਹੀ ਚੰਗੀ ਤਰ੍ਹਾਂ ਮਲੂਮ ਹੋ ਸਕਦਾ ਹੈ. ਇਸ ਘੜੀ ਦੇ ਚਾਰ ਮੁਖ (Dial) ਹਨ. ਪ੍ਰਤ੍ਯੇਕ ਦਾ ਕੁਤਰ ੨੩ ਫੁਟ ਹੈ. ਮਿੰਟਾਂ ਦੀਆਂ ਸੂਈਆਂ ਚੌਦਾਂ ਚੌਦਾਂ ਫੁਟ ਲੰਮੀਆਂ ਹਨ. ਇਸ ਦੇ ਲੰਗਰ (Pendulum) ਦਾ ਵਜ਼ਨ ਪੰਜ ਮਣ ਪੱਚੀ ਸੇਰ (੪੫੦ ਪੌਂਡ) ਹੈ ਹਰ ਇੱਕ ਹਿੰਦਸਾ (ਅੰਗ) ਦੋ ਫੁਟ ਲੰਮਾ ਹੈ. ਮਿੰਟਾਂ ਦੀਆਂ ਵਿੱਥਾਂ ਇੱਕ ਇੱਕ ਫੁਟ ਮੁਰੱਬਾ ਹਨ. ਇਸ ਦੇ ਘੜਿਆਲ ਦਾ ਵਜ਼ਨ ੩੭੮ ਮਣ ਪੱਕੇ (ਸਾਢੇ ੨੩ ਟਨ) ਹੈ, ਅਰ ਜਿਸ ਹਥੌੜੇ ਨਾਲ ਇਹ ਖੜਕਦੀ ਹੈ ਉਸ ਦਾ ਵਜ਼ਨ ਭੀ ਦੋ ਮਣ ਪੱਕੇ ਹੈ. ਇਸ ਨੂੰ ਹਫ਼ਤੇ ਵਿੱਚ ਤਿੰਨ ਵੇਰ ਚਾਬੀ ਲਗਾਈ ਜਾਂਦੀ ਹੈ, ਅਰ ਚਾਬੀ ਲਾਉਣ ਲਈ ਦੋ ਆਦਮੀਆਂ ਨੂੰ ਪੰਜ ਘੰਟੇ ਲਗਦੇ ਹਨ.#ਪਿਛਲੇ ਸਾਲ (੧੯੨੭ ਵਿੱਚ) ਇੱਕ ਅਤ੍ਯੰਤ ਅਦਭੁਤ ਘੜੀ, ਜਿਸ ਨੂੰ ਸੰਸਾਰ ਦਾ ਅੱਠਵਾਂ ਅਜੂਬਾ ਕਿਹਾ ਗਿਆ ਹੈ, ਆਸਟ੍ਰੀਆ ਦੀ ਰਾਜਧਾਨੀ, ਵੀਐਨਾ ਵਿਚ ਤਿਆਰ ਹੋਈ ਹੈ. ਇਹ ਸੰਗੀਤ ਘੜੀ ਹੈ, ਅਰ ਸੋਲਾਂ ਵਰ੍ਹਿਆਂ ਵਿੱਚ ਬਣੀ ਹੈ. ਇਸ ਦਾ ਹਰ ਇੱਕ ਹਿੰਦਸਾ ੬. ਫੁਟ ਉੱਚਾ ਹੈ. ਯੂਰਪ ਦੇ ਇਤਿਹਾਸ ਵਿੱਚੋਂ ਬਾਰਾਂ ਪ੍ਰਸਿੱਧ ਬਾਦਸ਼ਾਹਾਂ ਦੇ ਬੁਤ, ਇਸ ਵਿੱਚ ਅਜੇਹੇ ਢੰਗ ਨਾਲ ਗੁਪਤ ਰੱਖੇ ਹਨ ਕਿ ਜਦ ਘੰਟਾ ਪੂਰਾ ਹੁੰਦਾ ਹੈ, ਤਾਂ ਝਟ ਇੱਕ ਵਿਸ਼ੇਸ ਬੁਤ ਸਨਮੁਖ ਆ ਜਾਂਦਾ, ਅਰ ਠੀਕ ਘੰਟਾ ਭਰ ਦ੍ਰਿਸ੍ਟਿਗੋਚਰ ਰਹਿੰਦਾ ਹੈ. ਪ੍ਰਤ੍ਯੇਕ ਬੁਤ ਦੀ ਮੌਜੂਦਗੀ ਵਿੱਚ ਲਗਾਤਾਰ ਇੱਕ ਵਿਸ਼ੇਸ ਸੰਗੀਤ ਭੀ ਵਜਦਾ ਰਹਿੰਦਾ ਹੈ.#ਚਤੁਰ ਕਾਰੀਗਰਾਂ ਨੇ ਘਟਿਕਾਯੰਤ੍ਰ (ਘੜੀਆਂ) ਵਿੱਚ ਨਵੀਂ ਤੋਂ ਨਵੀਂ ਕਾਢਾਂ ਕੱਢਕੇ ਜੋ ਸਮੇਂ ਸਮੇਂ ਸਿਰ ਇਸ ਦੀ ਕਾਇਆਂ ਪਲਟੀ ਹੈ ਉਹ ਅਨੇਕ ਰੂਪਾਂ ਵਿੱਚ ਹੁਣ ਵੇਖੀ ਜਾਂਦੀ ਹੈ....
ਸੰਗ੍ਯਾ- ਪ੍ਰ- ਮਾਣ. ਤੋਲ. ਵਜ਼ਨ. ਦੇਖੋ, ਤੋਲ। ੨. ਮਾਪ. ਮਿਣਤੀ. ਦੇਖੋ, ਮਿਣਤੀ। ੩. ਕਾਰਣ. ਹੇਤੁ. ਸਬਬ। ੪. ਮਰਯਾਦਾ। ੫. ਗਿਆਨੇਂਦ੍ਰਿਯ। ੩. ਤਰਾਜ਼ੂ. ਤੁਲਾ। ੭. ਦੂਰੀ. ਫਾਸਿਲਾ। ੮. ਬ੍ਰਹਮ. ਕਰਤਾਰ। ੯. ਸਤ੍ਯਵਕਤਾ ਪੁਰਖ। ੧੦. ਪ੍ਰਾਮਾਣਿਕ ਧਰਮਗ੍ਰੰਥ। ੧੧. ਪ੍ਰਮਾ (ਯਥਾਰਥ) ਗਿਆਨ ਦਾ ਸਾਧਨ ਰੂਪ ਸਬੂਤ.#ਮਤਭੇਦ ਕਰਕੇ ਪ੍ਰਮਾਣਾਂ ਦੀ ਗਿਣਤੀ ਵੱਧ ਘੱਟ ਹੈ, ਪਰ ਕਾਵ੍ਯਗ੍ਰੰਥਾਂ ਵਿੱਚ ਅੱਠ ਪ੍ਰਮਾਣ ਮੰਨੇ ਹਨ- ਪ੍ਰਤ੍ਯਕ੍ਸ਼੍, ਅਨੁਮਾਨ, ਉਪਮਾਨ, ਸ਼ਬਦ, ਅਰਥਾਪੱਤਿ, ਅਨੁਪਲਬਧਿ, ਸੰਭਵ ਅਤੇ ਐਤਿਹ੍ਯ.#(ੳ) ਅੰਤਹਕਰਣ ਦੇ ਸੰਯੋਗ ਨਾਲ ਨੇਤ੍ਰਾਦਿਕ ਗਿਆਨ ਇੰਦ੍ਰੀਆਂ ਦ੍ਵਾਰਾ ਹੋਇਆ ਗਿਆਨ 'ਪ੍ਰਤ੍ਯਕ' ਹੈ.#ਇੰਦ੍ਰਿਯ ਅਰੁ ਮਨ ਯੇ ਜਹਾਂ#ਵਿਸਯ ਆਪਨੋ ਪਾਇ,#ਗ੍ਯਾਨ ਕਰੇਂ ਪ੍ਰਤ੍ਯਕ੍ਸ਼੍ ਤਹਿਂ#ਕਹਿ ਗੁਲਾਬ ਕਵਿਰਾਇ.#(ਲਲਿਤ ਕੌਮੁਦੀ)#ਉਦਾਹਰਣ-#ਕੁਦਰਤਿ ਦਿਸੈ ਕੁਦਰਤਿ ਸੁਣੀਐ#ਕੁਦਰਤਿ ਭਉ ਸੁਖਸਾਰ,#ਕੁਦਰਤਿ ਪਾਤਾਲੀ ਆਕਾਸੀ#ਕੁਦਰਤਿ ਸਰਬ ਆਕਾਰ.#(ਵਾਰ ਆਸਾ ਮਃ ੧)#ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠ.#(ਵਾਰ ਰਾਮ ੨. ਮਃ ੫)#ਸੰਤਨ ਕੀ ਸੁਣਿ ਸਾਚੀ ਸਾਖੀ,#ਸੋ ਬੋਲਹਿ ਜੋ ਪੇਖਹਿ ਆਖੀ.#(ਰਾਮ ਮਃ ੫)#(ਅ) ਕਾਰਣ ਦ੍ਵਾਰਾ ਕਾਰਯ ਦਾ ਗਿਆਨ "ਅਨੁਮਾਨ" ਪ੍ਰਮਾਣ ਹੈ.#ਕਾਰਣ ਕੇ ਜਾਨੇ ਜਹਾਂ ਕਾਰਯ ਜਾਨ੍ਯੋਜਾਇ,#ਹੈ ਅਨੁਮਾਨ ਅਲੰਕ੍ਰਿਤੀ ਕਵਿ ਗੁਲਾਬ ਕੇ ਭਾਇ.#(ਲਲਿਤ ਕੌਮੁਦੀ)#ਉਦਾਹਰਣ-#ਧੂਮ ਤੇ ਆਗ ਰਹੈ ਨ ਦੁਰੀ ਜਿਮ,#ਤ੍ਯੋਂ ਛਲ ਤੇ ਤੁਮ ਕੋ ਲਖਪਾਯੋ.#(ਕ੍ਰਿਸਨਾਵ)#(ੲ) ਕਿਸੇ ਪ੍ਰਸਿੱਧ ਵਸਤੂ ਨੂੰ ਜਾਣਕੇ ਉਸ ਦੇ ਤੁਲ੍ਯ ਕਿਸੇ ਅਣਦੇਖੀ ਵਸਤੂ ਨੂੰ ਜਾਣਨਾ "ਉਪਮਾਨ" ਪ੍ਰਮਾਣ ਹੈ.#ਉਪਮਾ ਕੀ ਸਾਦ੍ਰਿਸ਼੍ਯ ਤੇਂ ਬਿਨ ਦੇਖ੍ਯੋ ਉਪਮੇਯ,#ਜਾਨਪਰੈ ਉਪਮਾਨ ਸੋ ਅਲੰਕਾਰ ਹੈ ਗੋਯ.#(ਲਲਿਤ ਕੌਮੁਦੀ)#ਉਦਾਹਰਣ-#ਗਾਂ ਜੇਹਾ ਰੋਝ, ਬਘਿਆੜ ਹੁੰਦਾ ਕੁੱਤੇ ਜੇਹਾ,#ਬਿੱਲੀ ਜਿਹਾ ਬਾਘ ਇੱਲ ਜੇਹਾ ਹੁੰਦਾ ਬਾਜ ਹੈ.#(ਸ)ਧਰਮਗ੍ਰੰਥ ਅਥਵਾ ਲੋਕਪ੍ਰਮਾਣ ਵਾਕ੍ਯ "ਸ਼ਬਦ ਪ੍ਰਮਾਣ" ਹੈ.#ਜਹਾਂ ਸ਼ਾਸਤ੍ਰ ਅਰ ਲੋਕ ਕੋ ਬਚਨ ਪ੍ਰਮਾਣ ਬਖਾਨ,#ਸੋਊ ਸ਼ਬਦ ਪ੍ਰਮਾਣ ਹੈ ਭਾਖਤ ਸੁਕਵਿ ਸੁਜਾਨ.#(ਲਲਿਤ ਕੌਮੁਦੀ)#ਉਦਾਹਰਣ-#ਸੁਣਿਆ ਮੰਨਿਆ ਮਨਿ ਕੀਤਾ ਭਾਉ,#ਅੰਤਰਗਤਿ ਤੀਰਥਿ ਮਲਿ ਨਾਉ.#ਜਿਨੀ ਨਾਮੁ ਧਿਆਇਆ ਗਏ, ਮਸਕਤਿ ਘਾਲਿ,#ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ.#(ਜਪੁ)#ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ!#ਹਰਿ ਕਰਤਾ ਆਪਿ ਮੁਹਹੁ ਕਢਾਏ.#(ਵਾਰ ਗਉ ੧. ਮਃ ੪)#(ਹ) ਇੱਕ ਬਾਤ ਵ੍ਯਰਥ ਹੋਈ ਆਪਣੀ ਸਿੱਧੀ ਲਈ ਦੂਜੀ ਦੀ ਕਲਪਣਾ ਕਰਾਵੇ, ਇਹ "ਅਰਥਾਪੱਤਿ" ਪ੍ਰਮਾਣ ਹੈ.#ਜਹਾਂ ਵ੍ਯਰ੍ਥ ਭੇ ਅਰਥ ਕੋ ਔਰ ਜੋਗ ਸੇ ਥਾਪ,#ਅਰਥਾਪੱਤਿ ਅਲੰਕ੍ਰਿਤੀ ਭਾਖਤ ਸੁਕਵਿ ਸਦਾਪ,#(ਲਲਿਤ ਕੌਮੁਦੀ)#ਉਦਾਹਰਣ-#ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ,#ਤਿਸ ਦਾ ਨਫਰੁ ਕਿਥਹੁ ਰਜਿ ਖਾਏ?#ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ,#ਅਣਹੋਂਦੀ ਕਿਥਹੁ ਪਾਏ?#(ਵਾਰ ਗਉ ੧. ਮਃ ੪)#(ਕ) ਕਿਸੇ ਪ੍ਰਮਾਣ ਦ੍ਵਾਰਾ ਜਿੱਥੇ ਵਸ੍ਤੁ ਪ੍ਰਤੀਤ ਨਾ ਹੋਵੇ, ਇਹ "ਅਨੁਪਲਬਧਿ" ਹੈ.#ਜਾਨ ਪਰੈ ਨਹਿ ਵਸ੍ਤੁ ਕਛੁ ਅਨੁਪਲਬਧਿ ਹੈ ਸੋਯ.#(ਲਲਿਤ ਕੌਮੁਦੀ)#ਉਦਾਹਰਣ-#ਨਾਰਾਇਣ ਨਿੰਦਸਿ ਕਾਇ ਭੂਲੀ ਗਾਵਾਰੀ।#ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ, ×××#ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ,#ਤਾਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ.#(ਧਨਾ ਤ੍ਰਿਲੋਚਨ)#ਸਾਤੋ ਅਕਾਸ ਸਾਤੋ ਪਤਾਰ,#ਬਿਥਰ੍ਯੋ ਅਦ੍ਰਿਸਟ ਜਿਹ ਕਰਮਜਾਰ.#(ਅਕਾਲ)#(ਖ) ਜਿਸ ਥਾਂ ਕਿਸੇ ਗੱਲ ਦਾ ਹੋਣਾ ਮੁਮਕਿਨ ਠਹਿਰਾਇਆ ਜਾਵੇ ਇਹ "ਸੰਭਵ" ਪ੍ਰਮਾਣ ਹੈ.#ਜਹਿ ਸੰਭਵ ਹਨਐ ਵਸ੍ਤੁ ਕੋ, ਸੰਭਵ ਨਾਮ ਸੁ ਹੋਯ.#(ਲਲਿਤ ਕੌਮੁਦੀ)#ਉਦਾਹਰਣ-#ਚਾਰ ਜਨੇ ਚਾਰਹੁ ਦਿਸ਼ਾ ਤੇ ਚਾਰ ਕੋਨੇ ਗਹਿ,#ਮੇਰੁ ਕੋ ਹਲਾਯਕੈ ਉਖਾਰੈਂ, ਤੋ ਉਖਰਜਾਯ.#(ਠਾਕੁਰ ਕਵਿ)#(ਗ) ਜਿਸ ਕਥਨ ਦੇ ਵਕਤਾ ਦਾ ਪਤਾ ਨਹੀਂ, ਪਰ ਪਰੰਪਰਾ ਗੱਲ ਚੱਲੀ ਆਉਂਦੀ ਹੈ, ਏਹ "ਐਤਿਹ੍ਯ" ਪ੍ਰਮਾਣ ਹੈ.#ਪਰੰਪਰਾ ਕਹਨਾਵਤ ਜੋਈ,#ਤਿਹ ਏਤਿਹ੍ਯ ਕਹਿਤ ਸਬਕੋਈ.#(ਸਰਬ ਗੰਜਨੀ)#ਉਦਾਹਰਣ-#ਭਗਤ ਹੇਤਿ ਮਾਰਿਓ ਹਰਨਾਖਸੁ#ਨਰਸਿੰਘ ਰੂਪ ਹੋਇ ਦੇਹ ਧਰਿਓ,#ਨਾਮਾ ਕਹੈ ਭਗਤਿ ਬਸਿ ਕੇਸਵ#ਅਜਹੂੰ ਬਲਿਕੇ ਦੁਆਰ ਖਰੋ.#(ਮਾਰੂ ਨਾਮਦੇਵ)#ਨ੍ਰਿਪਕੰਨਿਆ ਕੇ ਕਾਰਨੈ ਇਕ ਭਇਆ ਭੇਖਧਾਰੀ,#ਕਾਮਾਰਥੀ ਸੁਆਰਥੀ ਵਾਕੀ ਪੈਜ ਸਵਾਰੀ.#(ਬਿਲਾ ਸਧਨਾ)#੧੨ ਵਿ- ਤੁੱਲ. ਸਮਾਨ. "ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ." (ਸਵੈਯੇ ਮਃ ੪. ਕੇ) ਗੁਰੂ ਅਮਰਦਾਸ ਜੀ ਦੇ ਤੁਲ੍ਯ ਹੀ ਆਪ ਨੂੰ ਵਿਧਾਤਾ ਨੇ ਰਚਿਆ ਹੈ। ੧੩. ਵ੍ਯ- ਤੀਕ. ਤੋੜੀ. ਪਰਯੰਤ....
ਸਮੇਂ ਦਾ ਅੰਦਾਜ਼ਾ. ਵਿਸਨੁਪੁਰਾਣ ਵਿੱਚ ਵੇਲੇ ਦਾ ਪ੍ਰਮਾਣ ਇਉਂ ਲਿਖਿਆ ਹੈ-#ਇੱਕ ਲਘੁ ਅੱਖਰ ਦੇ ਬੋਲਣ ਵਿੱਚ ਜੋ ਸਮਾਂ ਲੱਗੇ ਉਹ ਨਿਮੇਸ (ਅੱਖ ਦਾ ਝਮਕਣਾ) ਹੈ.#੧੫ ਨਿਮੇਸ ਦੀ ਇੱਕ ਕਾਸ੍ਠਾ.#੩੦ ਕਾਸ੍ਠਾ ਦੀ ਕਲਾ.#੨੦ ਕਲਾ ਦਾ ਮੁਹੂਰਤ.#੬੦ ਮੁਹੂਰਤ ਦਾ ਦਿਨ ਰਾਤ.#੧੫ ਦਿਨ ਰਾਤ ਦਾ ਪਕ੍ਸ਼੍ (ਪੱਖ).#੨. ਪਕ੍ਸ਼੍ ਦਾ ਮਹੀਨਾ.#੨. ਮਹੀਨੇ ਦੀ ਰਿਤੁ (ਰੁੱਤ).#੬. ਮਹੀਨੇ ਦਾ ਅਯਨ.#੨. ਅਯਨ ਦਾ ਵਰ੍ਹਾ.#ਅਮਰਕੋਸ ਲਿਖਦਾ ਹੈ-#੧੮ ਨਿਮੇਸ ਦੀ ਕਾਸ੍ਠਾ.#੩੦ ਕਾਸ੍ਠਾ ਦੀ ਕਲਾ.#੩੦ ਕਲਾ ਦਾ ਕ੍ਸ਼੍ਣ.#੧੨ ਕ੍ਸ਼੍ਣ ਦਾ ਮੁਹੂਰਤ.#੩੦ ਮੁਹੂਰਤ ਦਾ ਦਿਨ ਰਾਤ (ਅਹੋਰਾਤ੍ਰ).¹#੧੫ ਅਹੋਰਾਤ੍ਰ ਦਾ ਪਕ੍ਸ਼੍#੨. ਪਕ੍ਸ਼੍ ਦਾ ਮਹੀਨਾ.#੨. ਮਹੀਨੇ ਦੀ ਰਿਤੁ (ਰੁੱਤ).#੩. ਰਿਤੁ ਦਾ ਅਯਨ.#੨. ਅਯਨ ਦਾ ਸਾਲ.#ਜ੍ਯੋਤਿਸਪ੍ਰਭਾਕਰ ਅਨੁਸਾਰ-#੧੫ ਨਿਮੇਖ ਵਿਸਾ.#੧੫ ਵਿਸੇ ਦਾ ਚਸਾ.#੩. ਚਸੇ ਦਾ ਪਲ.#੬੦ ਪਲ ਦੀ ਘੜੀ.#੮. ਘੜੀ ਦਾ ਪਹਿਰ.#੮. ਪਹਿਰ ਅਥਵਾ ੬੦ ਘੜੀ ਦਾ ਦਿਨ ਰਾਤ. ਇਸ ਸਮੇਂ ਵੇਲੇ ਦੀ ਵੰਡ ਇਉਂ ਹੈ-#੬੦ ਸੈਕੰਡ (second) ਦਾ ਮਿਨਟ (minute).#੬੦ ਮਿਨਟ ਦਾ ਘੰਟਾ (hour).#੩. ਤਿੰਨ ਘੰਟੇ ਦਾ ਪਹਿਰ (watch).#੪. ਅੱਠ ਪਹਿਰ (੨੪ ਘੰਟਿਆਂ) ਦਾ ਦਿਨ ਰਾਤ.² ਦੇਖੋ, ਕਲਪ ਅਤੇ ਯੁਗ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਚਉਸਠਿ....
ਦੇਖੋ, ਮਿਟੀ ਅਤੇ ਮਿਟੀਆ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਸੰਗ੍ਯਾ- ਘਟ. ਕੁੰਭ. ਕਲਸ਼. "ਕੰਧਿ ਕੁਹਾੜਾ ਸਿਰਿ ਘੜਾ." (ਸ. ਫਰੀਦ)...