ghariघरि
ਘਰ ਵਿੱਚ. ਗ੍ਰਿਹ ਮੇ. "ਘਰਿ ਬਾਹਰਿ ਤੇਰਾ ਭਰਵਾਸਾ." (ਧਨਾ ਮਃ ੫) "ਪਿਰ ਘਰਿ ਸੋਹੈ ਨਾਰਿ." (ਧਨਾ ਛੰਤ ਮਃ ੧) ੨. ਦੇਹ (ਸ਼ਰੀਰ) ਵਿੱਚ. "ਪਿੰਡਿ ਮੂਐ ਜੀਉ ਕਿਹ ਘਰਿ ਜਾਤਾ?" (ਗਉ ਕਬੀਰ)
घर विॱच. ग्रिह मे. "घरि बाहरि तेरा भरवासा." (धना मः ५) "पिर घरि सोहै नारि." (धना छंत मः १) २. देह (शरीर) विॱच. "पिंडि मूऐ जीउ किह घरि जाता?" (गउ कबीर)
ਸੰ. गृह ਸੰਗ੍ਯਾ- ਘਰ. "ਗ੍ਰਿਹ ਬਨ ਸਮਸਰ." (ਆਸਾ ਮਃ ੧) ੨. ਕੁਟੁੰਬ. ਕੁੰਬਾ. ਪਰਿਵਾਰ. "ਵਿਚੇ ਗ੍ਰਿਹ ਗੁਰਬਚਨਿ ਉਦਾਸੀ." (ਵਾਰ ਗੂਜ ੧. ਮਃ ੩) ਦੇਖੋ, ਨਵਗ੍ਰਹ....
ਘਰ ਵਿੱਚ. ਗ੍ਰਿਹ ਮੇ. "ਘਰਿ ਬਾਹਰਿ ਤੇਰਾ ਭਰਵਾਸਾ." (ਧਨਾ ਮਃ ੫) "ਪਿਰ ਘਰਿ ਸੋਹੈ ਨਾਰਿ." (ਧਨਾ ਛੰਤ ਮਃ ੧) ੨. ਦੇਹ (ਸ਼ਰੀਰ) ਵਿੱਚ. "ਪਿੰਡਿ ਮੂਐ ਜੀਉ ਕਿਹ ਘਰਿ ਜਾਤਾ?" (ਗਉ ਕਬੀਰ)...
ਦੇਖੋ, ਬਾਹਰ, ੩, ੪. ਅਤੇ ੫. "ਹਰਿ, ਤੁਧਹੁ ਬਾਹਰਿ ਕਿਛੁ ਨਹੀ." (ਮਃ ੪. ਵਾਰ ਸ੍ਰੀ) ੨. ਦੇਖੋ, ਬਾਹਰ ੨. "ਕਹੁ ਕਬੀਰ ਅਬ ਬਾਹਰਿ ਪਰੀ." (ਗੌਂਡ ਕਬੀਰ) ੩. ਵਾਹ (ਵਾਹਨ- ਘੋੜਾ) ਅਰਿ (ਵੈਰੀ). ਘੋੜੇ ਦਾ ਵੈਰੀ ਸ਼ੇਰ. (ਸਨਾਮਾ)...
ਸਰਵ- ਤੇਰਾ....
ਸੰਗ੍ਯਾ- ਭਦ੍ਰਾਸ਼ਾ. ਉੱਤਮ ਆਸ਼ਾ। ੨. ਭਦ੍ਰ ਵਿਸ਼੍ਵਾਸ. ਸਤ੍ਯ ਭਰੋਸਾ. "ਹਰਿ ਊਪਰਿ ਕੀਜੈ ਭਰਵਾਸਾ." (ਗੌਡ ਮਃ ੪)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਵਿ- ਪ੍ਰਿਯ. ਪਿਆਰਾ. "ਸੀਗਾਰੁ ਕਰੇ ਪਿਰ ਖਸਮੁ ਨ ਭਾਵੈ." (ਮਾਰੂ ਸੋਲਹੇ ਮਃ ੩) ੨. ਸੰਗ੍ਯਾ- ਪਤਿ. ਭਰਤਾ. "ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ?" (ਮਾਰੂ ਸੋਲਹੇ ਮਃ ੧) ੩. ਪਿੜ. ਅਖਾੜਾ. "ਮੱਲਹਿ ਕੀ ਪਿਰ ਸੋਭ ਧਰੇ." (ਕ੍ਰਿਸਨਾਵ)...
ਸੰ. ਨਾਲ. ਨਲਕੀ. "ਤੁਰੀ ਨਾਰਿ ਕੀ ਛੋਡੀ ਬਾਤਾ." (ਗੌਂਡ ਕਬੀਰ) ਬੁਰਛ (ਕੁੱਚ) ਅਤੇ ਨਾਲ ਦੀ ਗੱਲ ਹੀ ਛੱਡ ਦਿੱਤੀ ਹੈ. ਦੇਖੋ, ਤੁਰੀ। ੨. ਸੰ. ਨਾਡੀ. ਨਬਜ. ਨਾੜੀ "ਜਬ ਤਿਹ ਤ੍ਰਿਯ ਕੀ ਨਾਰਿ ਨਿਹਾਰੀ." (ਚਰਿਤ੍ਰ ੨੮੯) ੩. ਦੇਖੋ, ਨਾਰੀ. "ਸੰਗੀ ਜੋਗੀ ਨਾਰਿ ਲਪਟਾਣੀ." (ਮਾਰੂ ਸੋਲਹੇ ਮਃ ੫) ਇਸ ਥਾਂ ਯੋਗੀ ਤੋਂ ਭਾਵ ਜੀਵਾਤਮਾ ਹੈ ਅਤੇ ਨਾਰੀ ਤੋਂ ਭਾਵ ਦੇਹ ਹੈ। ੪. ਮਾਇਆ. "ਪੁਰਖ ਮਹਿ ਨਾਰਿ, ਨਾਰਿ ਮਹਿ ਪੁਰਖਾ." (ਰਾਮ ਮਃ ੧)...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਮਰਨ ਤੋਂ "ਪਿੰਡਿ ਮੂਐ ਜੀਉ ਕਿਹ ਘਰਿ ਜਾਤਾ?" (ਗਉ ਕਬੀਰ)...
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸਰਵ- ਕਿਸ। ੨. ਕ੍ਰਿ. ਵਿ- ਕਿਸੀ ਪ੍ਰਕਾਰ. ਕਿਸੇ ਤਰਾਂ. "ਰੂਪ ਰੰਗ ਅਰੁ ਰੇਖ ਭੇਖ ਕੋਉ ਕਹਿ ਨ ਸਕਤ ਕਿਹ." (ਜਾਪੁ) ੩. ਫ਼ਾ. [کہ] ਵ੍ਯ- ਜੋ. ਕਿਉਂਕਿ. ੪. ਸਰਵ- ਕੌਨ. ਜੋ....
ਵਿ- ਗ੍ਯਾਤਾ. ਜਾਣਨ ਵਾਲਾ. "ਜਨਮ ਜਾਤਾ ਗ੍ਯਾਨ ਗ੍ਯਾਤਾ." (ਅਕਾਲ) ੨. ਗਮਨ ਕਰਤਾ। ੩. ਜਾਣਿਆ. "ਜਿਨੀ ਘਰੁ ਜਾਤਾ ਆਪਣਾ." (ਆਸਾ ਅਃ ਮਃ ੩) "ਜਿਨਿ ਜਾਤਾ ਸੋ ਤਿਸ ਹੀ ਜੇਹਾ." (ਓਅੰਕਾਰ) ੪. ਸੰਗ੍ਯਾ- ਯਾਤ੍ਰਾ. "ਹਰਿ ਕੀਈ ਹਮਾਰੀ ਸਫਲ ਜਾਤਾ." (ਬਿਲਾ ਮਃ ੪. ਪੜਤਾਲ) ਮਨੁੱਖ ਜਨਮ ਦੀ ਯਾਤ੍ਰਾ। ੫. ਸੰ. ਕਨ੍ਯਾ. ਪੁਤ੍ਰੀ। ੬. ਉਤਪੱਤਿ. ਪੈਦਾਇਸ਼....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....