ghurakanā, ghurakanāघुरकणा, घुरकना
ਕ੍ਰਿ- ਘੁਰ ਘੁਰ ਸ਼ਬਦ ਕਰਨਾ। ੨. ਘੂਰਨਾ. ਝਿੜਕਣਾ. "ਕੋਪ ਸਮੇ ਨਿਜ ਨਾਹ ਕੋ ਘੁਰਕਤ ਆਠੋ ਜਾਮ." (ਚਰਿਤ੍ਰ ੪)
क्रि- घुर घुर शबद करना। २.घूरना. झिड़कणा. "कोप समे निज नाह को घुरकत आठो जाम." (चरित्र ४)
ਸੰਗ੍ਯਾ- ਗਰਜ. ਧੁਨਿ। ੨. ਘੋੜਾ. ਦੇਖੋ, ਘੁਰਸਾਰ। ੩. ਸੰ घुर् ਧਾ- ਡਰਕੇ ਚਿੱਲਾਉਣਾ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਡਾਟਣਾ. ਘੁਰਕਣਾ. ਧਮਕਾਉਣਾ. "ਜੇ ਗੁਰੁ ਝਿੜਕੇ ਤ ਮੀਠਾ ਲਾਗੈ." (ਸੂਹੀ ਅਃ ਮਃ ੪)...
ਸੰ. ਸੰਗ੍ਯਾ- ਗੁੱਸਾ. ਕ੍ਰੋਧ. "ਕੋਪ ਜਰੀਆ." (ਕਾਨ ਮਃ ੫)...
ਸੰ. ਵਿ- ਆਪਣਾ. ਸ੍ਵਕੀਯ, ਜੋ ਪਰਾਇਆ ਨਹੀਂ. "ਸੋਈ ਜਨੁ ਸੋਈ ਨਿਜਭਗਤਾ." (ਨਟ ਮਃ ੫) ੨. ਮੁੱਖ, ਪ੍ਰਧਾਨ. "ਤੂੰ ਨਿਜਪਤਿ ਹੈਂ ਦਾਤਾ." (ਧਨਾ ਮਃ ੩) ਦੇਖੋ, ਨਿਜਪਤਿ। ੩. ਖ਼ਾਸ. ਵਿਸ਼ੇਸ. "ਨਿਜਕਰਿ ਦੇਖਿਓ ਜਗਤੁ ਮੈ." (ਸਃ ਮਃ ੯)...
ਸੰਗ੍ਯਾ- ਨਾਥ. ਸ੍ਵਾਮੀ. ਪਤਿ. (ਦੇਖੋ, ਨਹਨ). "ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ." (ਸੂਹੀ ਰਵਿਦਾਸ) ੨. ਵ੍ਯ- ਨਹੀਂ ਨਾ. "ਤਿਨ ਕੋ ਜਮ ਡਰ ਨਾਹ." (ਗੁਪ੍ਰਸੂ) ੩. ਸੰਗ੍ਯਾ- ਇਨਕਾਰ. ਨਨਕਾਰ. ਨਾਂਹ. "ਕਰੋ ਨਾਹ, ਕੈ ਅੰਗੀਕਾਰੋ." (ਸਲੋਹ)...
ਵਿ- ਅਸ੍ਟਮ. ਅੱਠਵਾਂ. "ਤਾਤ ਭਯੋ ਜਬ ਆਠੋ." (ਕ੍ਰਿਸਨਾਵ)...
ਸੰਗ੍ਯਾ- ਯਮ. ਕਾਲ. "ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ." (ਬਾਵਨ) ੨. ਜਨਮ. ਉਤਪੱਤਿ. "ਅਨਿਕ ਜੋਨਿ ਜਨਮੈ ਮਰਿ ਜਾਮ." (ਸੁਖਮਨੀ) ੩. ਯਾਮ. ਯਮ ਦਾ. ਯਮ ਦਾ ਦੂਤ. ਯਮਗਣ. "ਮੀਤ ਸਜਣ ਸਭ ਜਾਮ." (ਬਾਰਹਮਾਹਾ ਮਾਝ) ਸਾਰੇ ਯਮਦੂਤਰੂਪ ਹਨ. "ਆਦਰ ਦੇਵਤ ਜਾਮ." (ਜੈਤ ਮਃ ੫) ਯਮਗਣ ਅਪਮਾਨ ਕਰਨ ਦੀ ਥਾਂ, ਆਦਰ ਦਿੰਦੇ ਹਨ। ੪. ਸਿੰਧੀ. ਸੰਗ੍ਯਾ- ਸਰਦਾਰ. ਸਰਕਰਦਾ। ੫. ਸੰ. याम ਸੰਗ੍ਯਾ- ਪਹਿਰ. ਤਿੰਨ ਘੰਟਾ ਪ੍ਰਮਾਣ ਕਾਲ।੬ ਅ਼. [جام] ਚਾਂਦੀ ਦਾ ਪਿਆਲਾ। ੭. ਸ਼ਰਾਬ ਪੀਣ ਦਾ ਪਾਤ੍ਰ। ੮. ਸ੍ਰੀ ਗੁਰੂ ਅਰਜਨ ਦੇਵ ਦਾ ਇੱਕ ਸਿਦਕੀ ਸਿੱਖ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....