ghēīघेई
ਖਤ੍ਰੀਆਂ ਦਾ ਇੱਕ ਗੋਤ੍ਰ, ਜੋ ਘੀ ਦਾ ਵਪਾਰ ਕਰਨ ਤੋਂ ਹੋਇਆ ਹੈ। ੨. ਘੀ ਦਾ ਵਪਾਰੀ। ੨. ਘੀ ਨਾਲ ਮਿਲਿਆ ਹੋਇਆ.
खत्रीआं दा इॱक गोत्र, जो घी दा वपार करन तों होइआ है। २. घी दा वपारी। २. घी नाल मिलिआ होइआ.
ਸੰ. ਸੰਗ੍ਯਾ- ਜੋ ਗੋ (ਪ੍ਰਿਥਿਵੀ) ਦੀ ਤ੍ਰ (ਰਖ੍ਯਾ) ਕਰੇ. ਪਰ੍ਵਤ. ਪਹਾੜ। ੨. ਸੰਤਾਨ. ਔਲਾਦ। ੩. ਕੁਲ. ਖ਼ਾਨਦਾਨ। ੪. ਸਮੂਹ. ਸਮੁਦਾਯ. ਝੁੰਡ। ੫. ਨਾਮ। ੬. ਸੰਪੱਤਿ. ਵਿਭੂਤਿ। ੭. ਵਨ. ਜੰਗਲ। ੮. ਰਸਤਾ. ਮਾਰਗ....
ਦੇਖੋ, ਵ੍ਯਾਪਾਰ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....