ghotanāघोटना
ਦੇਖੋ, ਘੋਟਣਾ ਅਤੇ ਘੁਟ ਧਾ। ੨. ਸੰਗ੍ਯਾ- ਸੋਟਾ, ਜਿਸ ਨਾਲ ਘੋਟੀਏ. "ਭਾਂਗਘੋਟਨਾ ਹਾਥ ਸੰਭਾਰਾ." (ਚਰਿਤ੍ਰ ੩੮੦)
देखो, घोटणा अते घुट धा। २. संग्या- सोटा, जिस नाल घोटीए. "भांगघोटना हाथ संभारा." (चरित्र ३८०)
ਕ੍ਰਿ- ਰਗੜਨਾ. ਪੀਸਣਾ. ਦੇਖੋ, ਘੁਟ ਧਾ। ੨. ਦੇਖੋ, ਘੇਸਲਾ ੨. ਅਤੇ ਘੋਟਨਾ ੨....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. घुट्. ਧਾ- ਲੌਟਣਾ (ਪਰਤਣਾ), ਬਦਲਣਾ, ਮਾਰਨਾ (ਵਧ ਕਰਨਾ), ਰੋਕਣਾ, ਰਖ੍ਯਾ ਕਰਨਾ। ੨. ਸੰਗ੍ਯਾ- ਜਲ ਦੁੱਧ ਆਦਿ ਪਦਾਰਥ ਦਾ ਉਤਨਾ ਪ੍ਰਮਾਣ ਜੋ ਇੱਕ ਵਾਰ ਮੂੰਹ ਵਿੱਚ ਆ ਸਕੇ. ਘੂਟ। ੩. ਦੇਖੋ, ਘੁੱਟਣਾ. "ਤੇ ਸਾਕਤ ਨਰ ਜਮਿ ਘੁਟੀਐ." (ਗਉ ਮਃ ੪)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਯੁਸ੍ਟਿ. ਲਾਠੀ. ਛਟੀ. ਸਲੋਤਰ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਹੱਥ ਹਸ੍ਤ. "ਸਤਿਗੁਰੁ ਕਾਢਿਲੀਏ ਦੇ ਹਾਥ." (ਕਾਨ ਮਃ ੪) ੨. ਬੇੜੀ (ਨੌਕਾ) ਚਲਾਉਣ ਦਾ ਚੱਪਾ. "ਨਾ ਤੁਲਹਾ ਨਾ ਹਾਥ." (ਵਾਰ ਮਲਾ ਮਃ ੧) ੩. ਕਰਣ. ਪਤਵਾਰ। ੪. ਥਾਹ. ਡੂੰਘਿਆਈ ਦਾ ਥੱਲਾ. "ਸੁਣਿਐ ਹਾਥ ਹੋਵੈ ਅਸਗਾਹੁ." (ਜਪੁ) ਅਥਾਹ ਦਾ ਥਾਹ ਪ੍ਰਾਪਤ ਹੁੰਦਾ ਹੈ. "ਹਮ ਢੂਡਿ ਰਹੇ ਪਾਈ ਨਹੀ ਹਾਥ." (ਕਾਨ ਮਃ ੪)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....