ਘੜੀ

gharhīघड़ी


ਸੰਗ੍ਯਾ- ਘਟਿਕਾ. ਘਟੀ. ੨੪ ਮਿਨਟਾਂ ਦਾ ਸਮਾਂ. ਦੇਖੋ, ਕਾਲਪ੍ਰਮਾਣ. "ਏਕ ਘੜੀ ਆਧੀ ਘਰੀ." (ਸ. ਕਬੀਰ) ਦੇਖੋ, ਚਉਸਠ ਘੜੀ। ੨. ਮੱਘੀ. ਕਲਸ਼ੀ. "ਲਾਜੁ ਘੜੀ ਸਿਉ ਤੂਟਿਪੜੀ." (ਗਉ ਕਬੀਰ) ਦੇਹ ਘੜੀ, ਰੱਸੀ ਉਮਰ। ੩. ਘੜੀ ਘੰਟਾ ਆਦਿਕ ਸਮਾਂ (ਵੇਲਾ) ਮਾਪਣ ਦਾ ਯੰਤ੍ਰ. ਭਾਰਤ ਵਿੱਚ ਸਭ ਤੋਂ ਪਹਿਲਾਂ ਧੁਪਘੜੀ (Sundial) ਅਤੇ ਜਲਘੜੀ (Clepsydra) ਪੁਰਾਣੇ ਵਿਦ੍ਵਾਨਾਂ ਨੇ ਬਣਾਈ, ਜਿਨ੍ਹਾਂ ਦਾ ਜਿਕਰ 'ਗੋਲਾਧ੍ਯਾਯ' ਆਦਿ ਜੋਤਿਸ ਦੇ ਪ੍ਰਾਚੀਨ ਸੰਸਕ੍ਰਿਤਗ੍ਰੰਥਾਂ ਵਿੱਚ ਪਾਇਆ ਜਾਂਦਾ ਹੈ. ਬਾਲੂਘੜੀ (Sandglass) ਅਤੇ ਪਿੱਤਲ ਲੋਹੇ ਆਦਿਕ ਧਾਤਾਂ ਦੇ ਚਕ੍ਰਾਂ ਤੇ ਕਮਾਣੀਆਂ ਵਾਲੀ ਕਲਦਾਰ ਘੜੀ (Clock, Timepiece, Pocket watch) ਵਿਦੇਸ਼ੀਆਂ ਦੀ ਕਾਢ ਹੈ. ਇਤਿਹਾਸ ਤੋਂ ਜਾਣਿਆ ਜਾਂਦਾ ਹੈ ਕਿ ਘਟਿਕਾਯੰਤ੍ਰ ਪਹਿਲਾਂ ਹੈਨਰੀ ਡਿ ਵਿਕ (Henry de Wyck) ਨਾਮੇ ਜਰਮਨ ਨੇ ਸਨ ੧੩੧੯ ਵਿੱਚ ਈਜਾਦ ਕਰਕੇ ਪੈਰਿਸ ਵਿੱਚ, ਫਰਾਂਸ ਦੇ ਬਾਦਸ਼ਾਹ ਚਾਰਲਸ ਪੰਜਵੇਂ ਦੀ ਭੇਟਾ ਕੀਤਾ, ਇਸ ਆਦਿ ਘੜੀ ਦੀਆਂ ਸੁਧਾਰਪੂਰਿਤ ਤਬਦੀਲੀਆਂ ਤਦ ਤੋਂ ਹੁਣ ਤੱਕ ਲਗਾਤਾਰ ਹੁੰਦੀਆਂ ਆਈਆਂ ਹਨ, ਪਰ ਸ਼ਲਾਘਾ ਯੋਗ ਵਿਸ਼ੇਸ ਤਬਦੀਲੀਆਂ ਸਨ ੧੬੫੭ ਵਿੱਚ ਹਿਯੂਜਨਜ਼ (Huygens) ਨੇ, ੧੬੬੬ ਵਿੱਚ ਹੁਕ (Hooke) ਨੇ, ੧੭੧੫ ਵਿੱਚ ਗ੍ਰੈਹਮ (Graham) ਨੇ, ਅਰ ੧੭੨੬ ਵਿੱਚ ਹੈਰੀਸਨ (Harrison) ਨੇ ਕੀਤੀਆਂ. ਹੁਣ ਆਮ ਤੌਰ ਪੁਰ ਤਿੰਨ ਪ੍ਰਕਾਰ ਦੀਆਂ ਘੜੀਆਂ ਹੁੰਦੀਆਂ ਹਨ, ਅਰਥਾਤ ਜੇਬ- ਘੜੀਆਂ, ਕੰਧ ਘੜੀਆਂ, ਅਰ ਮੁਨਾਰ ਘੜੀਆਂ. ਸਭ ਪ੍ਰਕਾਰ ਦੀਆਂ ਘੜੀਆਂ ਨੂੰ ਰੋਜ਼ਾਨਾ ਯਾ ਕੁਝ ੨. ਦਿਨਾਂ ਮਗਰੋਂ ਇੱਕ ਕਲਾ ਦ੍ਵਾਰਾ ਕੋਕਣਾ ਪੈਂਦਾ ਹੈ, ਜਿਸ ਨੂੰ ਕੁੰਜੀ ਯਾ ਚਾਬੀ ਦੇਣਾ ਆਖਦੇ ਹਨ. ਐਸਾ ਕਰਨ ਨਾਲ ਵਲ੍ਹੇਟੀ ਹੋਈ ਕਮਾਣੀ, ਜੋ ਚਕ੍ਰਾਂ ਨੂੰ ਹਰਕਤ ਦੇਂਦੀ ਰਹੀ ਹੈ ਅਰ ਹੌਲੀ ਹੌਲੀ ਢਿੱਲੀ ਹੋ ਕੇ ਬਿਲਕੁਲ ਖੁਲ੍ਹ ਚੁਕੀ ਅਰ ਸੱਤਾਹੀਨ ਹੋ ਗਈ ਸੀ, ਮੁੜਕੇ ਵਲ੍ਹੇਟੀ ਜਾਂਦੀ ਹੈ. ਹੁਣ ਅਨੇਕ ਘੜੀਆਂ ਬਿਜਲੀ ਦੀ ਤਾਕਤ ਨਾਲ ਭੀ ਚਲਦੀਆਂ ਹਨ.#ਸਭ ਤੋਂ ਵਡੀਆਂ ਘੜੀਆਂ ਲੰਡਨ ਦੇ ਪਾਰਲੀਮੈਂਟ ਘਰ ਦੇ ਮੁਨਾਰੇ ਪੁਰ, ਅਤੇ ਲੰਡਨ ਦੇ ਬਿਲੌਰ ਮਹਲ (Crystal Palace) ਦੀ ਕੰਧ ਪੁਰ ਹਨ. ਕਈ ਕਾਲਗੇਟ ਫੈਕਟਰੀ, ਨ੍ਯੂਯਾਰਕ (ਅਮ੍ਰੀਕਾ) ਦੀ ਘੜੀ ਨੂੰ ਸੰਸਾਰ ਦੀ ਸਭ ਤੋਂ ਵੱਡੀ ਘੜੀ ਆਖਦੇ ਹਨ.#ਪਾਰਲੀਮੈਂਟ ਘਰ (ਲੰਡਨ) ਦੇ ਮੁਨਾਰੇ ਦੀਆਂ ੩੬੦ ਪੌੜੀਆਂ ਹਨ, ਜਿਨ੍ਹਾਂ ਦੀ ਸ਼ਿਖਰ ਪੁਰ "ਬਿਗਬੈਨ" ਨਾਮੇ ਘੜੀ ਲੱਗੀ ਹੋਈ ਹੈ, ਇਸ ਨੂੰ ਲੱਗੇ ਕਰੀਬਨ ੫੫ ਸਾਲ ਹੋ ਚੱਲੇ ਹਨ. ਇਸ ਦੀ ਅਦਭੁਤ ਵਿਸ਼ਾਲਤਾ ਦਾ ਅੰਦਾਜ਼ਾ ਵੇਖਣ ਤੋਂ ਹੀ ਚੰਗੀ ਤਰ੍ਹਾਂ ਮਲੂਮ ਹੋ ਸਕਦਾ ਹੈ. ਇਸ ਘੜੀ ਦੇ ਚਾਰ ਮੁਖ (Dial) ਹਨ. ਪ੍ਰਤ੍ਯੇਕ ਦਾ ਕੁਤਰ ੨੩ ਫੁਟ ਹੈ. ਮਿੰਟਾਂ ਦੀਆਂ ਸੂਈਆਂ ਚੌਦਾਂ ਚੌਦਾਂ ਫੁਟ ਲੰਮੀਆਂ ਹਨ. ਇਸ ਦੇ ਲੰਗਰ (Pendulum) ਦਾ ਵਜ਼ਨ ਪੰਜ ਮਣ ਪੱਚੀ ਸੇਰ (੪੫੦ ਪੌਂਡ) ਹੈ ਹਰ ਇੱਕ ਹਿੰਦਸਾ (ਅੰਗ) ਦੋ ਫੁਟ ਲੰਮਾ ਹੈ. ਮਿੰਟਾਂ ਦੀਆਂ ਵਿੱਥਾਂ ਇੱਕ ਇੱਕ ਫੁਟ ਮੁਰੱਬਾ ਹਨ. ਇਸ ਦੇ ਘੜਿਆਲ ਦਾ ਵਜ਼ਨ ੩੭੮ ਮਣ ਪੱਕੇ (ਸਾਢੇ ੨੩ ਟਨ) ਹੈ, ਅਰ ਜਿਸ ਹਥੌੜੇ ਨਾਲ ਇਹ ਖੜਕਦੀ ਹੈ ਉਸ ਦਾ ਵਜ਼ਨ ਭੀ ਦੋ ਮਣ ਪੱਕੇ ਹੈ. ਇਸ ਨੂੰ ਹਫ਼ਤੇ ਵਿੱਚ ਤਿੰਨ ਵੇਰ ਚਾਬੀ ਲਗਾਈ ਜਾਂਦੀ ਹੈ, ਅਰ ਚਾਬੀ ਲਾਉਣ ਲਈ ਦੋ ਆਦਮੀਆਂ ਨੂੰ ਪੰਜ ਘੰਟੇ ਲਗਦੇ ਹਨ.#ਪਿਛਲੇ ਸਾਲ (੧੯੨੭ ਵਿੱਚ) ਇੱਕ ਅਤ੍ਯੰਤ ਅਦਭੁਤ ਘੜੀ, ਜਿਸ ਨੂੰ ਸੰਸਾਰ ਦਾ ਅੱਠਵਾਂ ਅਜੂਬਾ ਕਿਹਾ ਗਿਆ ਹੈ, ਆਸਟ੍ਰੀਆ ਦੀ ਰਾਜਧਾਨੀ, ਵੀਐਨਾ ਵਿਚ ਤਿਆਰ ਹੋਈ ਹੈ. ਇਹ ਸੰਗੀਤ ਘੜੀ ਹੈ, ਅਰ ਸੋਲਾਂ ਵਰ੍ਹਿਆਂ ਵਿੱਚ ਬਣੀ ਹੈ. ਇਸ ਦਾ ਹਰ ਇੱਕ ਹਿੰਦਸਾ ੬. ਫੁਟ ਉੱਚਾ ਹੈ. ਯੂਰਪ ਦੇ ਇਤਿਹਾਸ ਵਿੱਚੋਂ ਬਾਰਾਂ ਪ੍ਰਸਿੱਧ ਬਾਦਸ਼ਾਹਾਂ ਦੇ ਬੁਤ, ਇਸ ਵਿੱਚ ਅਜੇਹੇ ਢੰਗ ਨਾਲ ਗੁਪਤ ਰੱਖੇ ਹਨ ਕਿ ਜਦ ਘੰਟਾ ਪੂਰਾ ਹੁੰਦਾ ਹੈ, ਤਾਂ ਝਟ ਇੱਕ ਵਿਸ਼ੇਸ ਬੁਤ ਸਨਮੁਖ ਆ ਜਾਂਦਾ, ਅਰ ਠੀਕ ਘੰਟਾ ਭਰ ਦ੍ਰਿਸ੍ਟਿਗੋਚਰ ਰਹਿੰਦਾ ਹੈ. ਪ੍ਰਤ੍ਯੇਕ ਬੁਤ ਦੀ ਮੌਜੂਦਗੀ ਵਿੱਚ ਲਗਾਤਾਰ ਇੱਕ ਵਿਸ਼ੇਸ ਸੰਗੀਤ ਭੀ ਵਜਦਾ ਰਹਿੰਦਾ ਹੈ.#ਚਤੁਰ ਕਾਰੀਗਰਾਂ ਨੇ ਘਟਿਕਾਯੰਤ੍ਰ (ਘੜੀਆਂ) ਵਿੱਚ ਨਵੀਂ ਤੋਂ ਨਵੀਂ ਕਾਢਾਂ ਕੱਢਕੇ ਜੋ ਸਮੇਂ ਸਮੇਂ ਸਿਰ ਇਸ ਦੀ ਕਾਇਆਂ ਪਲਟੀ ਹੈ ਉਹ ਅਨੇਕ ਰੂਪਾਂ ਵਿੱਚ ਹੁਣ ਵੇਖੀ ਜਾਂਦੀ ਹੈ.


संग्या- घटिका. घटी. २४ मिनटां दा समां. देखो, कालप्रमाण. "एक घड़ी आधी घरी." (स. कबीर) देखो, चउसठ घड़ी। २. मॱघी. कलशी. "लाजु घड़ी सिउ तूटिपड़ी." (गउकबीर) देह घड़ी, रॱसी उमर। ३. घड़ी घंटा आदिक समां (वेला) मापण दा यंत्र. भारत विॱच सभ तों पहिलां धुपघड़ी (Sundial) अते जलघड़ी (Clepsydra) पुराणे विद्वानां ने बणाई, जिन्हां दा जिकर 'गोलाध्याय' आदि जोतिस दे प्राचीन संसक्रितग्रंथां विॱच पाइआ जांदा है. बालूघड़ी (Sandglass) अते पिॱतल लोहे आदिक धातां दे चक्रां ते कमाणीआं वाली कलदार घड़ी (Clock, Timepiece, Pocket watch) विदेशीआं दी काढ है. इतिहास तों जाणिआ जांदा है कि घटिकायंत्र पहिलां हैनरी डि विक (Henry de Wyck) नामे जरमन ने सन १३१९ विॱच ईजाद करके पैरिस विॱच, फरांस दे बादशाह चारलस पंजवें दी भेटा कीता, इस आदि घड़ी दीआं सुधारपूरित तबदीलीआं तद तों हुण तॱक लगातार हुंदीआं आईआं हन, पर शलाघा योग विशेस तबदीलीआं सन १६५७ विॱच हियूजनज़ (Huygens) ने, १६६६ विॱच हुक (Hooke) ने, १७१५ विॱच ग्रैहम (Graham) ने, अर १७२६ विॱच हैरीसन (Harrison) ने कीतीआं. हुण आम तौर पुर तिंन प्रकार दीआं घड़ीआं हुंदीआं हन, अरथात जेब- घड़ीआं, कंध घड़ीआं, अर मुनार घड़ीआं. सभ प्रकार दीआं घड़ीआं नूं रोज़ाना या कुझ २. दिनां मगरों इॱक कला द्वारा कोकणा पैंदा है, जिस नूं कुंजी या चाबी देणा आखदे हन. ऐसा करन नाल वल्हेटी होईकमाणी, जो चक्रां नूं हरकत देंदी रही है अर हौली हौली ढिॱली हो के बिलकुल खुल्ह चुकी अर सॱताहीन हो गई सी, मुड़के वल्हेटी जांदी है. हुण अनेक घड़ीआं बिजली दी ताकत नाल भी चलदीआं हन.#सभ तों वडीआं घड़ीआं लंडन दे पारलीमैंट घर दे मुनारे पुर, अते लंडन दे बिलौर महल (Crystal Palace) दी कंध पुर हन. कई कालगेट फैकटरी, न्यूयारक (अम्रीका) दी घड़ी नूं संसार दी सभ तों वॱडी घड़ी आखदे हन.#पारलीमैंट घर (लंडन) दे मुनारे दीआं ३६० पौड़ीआं हन, जिन्हां दी शिखर पुर "बिगबैन" नामे घड़ी लॱगी होई है, इस नूं लॱगे करीबन ५५ साल हो चॱले हन. इस दी अदभुत विशालता दा अंदाज़ा वेखण तों ही चंगी तर्हां मलूम हो सकदा है. इस घड़ी दे चार मुख (Dial) हन. प्रत्येक दा कुतर २३ फुट है. मिंटां दीआं सूईआं चौदां चौदां फुट लंमीआं हन. इस दे लंगर (Pendulum) दा वज़न पंज मण पॱची सेर (४५० पौंड) है हर इॱक हिंदसा (अंग) दो फुट लंमा है. मिंटां दीआं विॱथां इॱक इॱक फुट मुरॱबा हन. इस दे घड़िआल दा वज़न ३७८ मण पॱके (साढे २३ टन) है, अर जिस हथौड़े नाल इह खड़कदी है उस दा वज़न भी दो मण पॱके है. इस नूं हफ़ते विॱच तिंन वेर चाबी लगाई जांदी है, अर चाबी लाउण लई दो आदमीआं नूं पंज घंटे लगदे हन.#पिछलेसाल (१९२७ विॱच) इॱक अत्यंत अदभुत घड़ी, जिस नूं संसार दा अॱठवां अजूबा किहा गिआ है, आसट्रीआ दी राजधानी, वीऐना विच तिआर होई है. इह संगीत घड़ी है, अर सोलां वर्हिआं विॱच बणी है. इस दा हर इॱक हिंदसा ६. फुट उॱचा है. यूरप दे इतिहास विॱचों बारां प्रसिॱध बादशाहां दे बुत, इस विॱच अजेहे ढंग नाल गुपत रॱखे हन कि जद घंटा पूरा हुंदा है, तां झट इॱक विशेस बुत सनमुख आ जांदा, अर ठीक घंटा भर द्रिस्टिगोचर रहिंदा है. प्रत्येक बुत दी मौजूदगी विॱच लगातार इॱक विशेस संगीत भी वजदा रहिंदा है.#चतुर कारीगरां ने घटिकायंत्र (घड़ीआं) विॱच नवीं तों नवीं काढां कॱढके जो समें समें सिर इस दी काइआं पलटी है उह अनेक रूपां विॱच हुण वेखी जांदी है.