ghataघॱट
ਵਿ- ਕਮ. ਨ੍ਯੂਨ। ੨. ਸੰ. घट्ट् ਧਾ- ਜਾਣਾ, ਫੈਲਾਉਣਾ, ਮਾਂਜਣਾ, ਵਿਗਾੜਨਾ। ੩. ਸੰਗ੍ਯਾ- ਘਾਟ. ਪਾਣੀ ਭਰਨ ਅਤੇ ਇਸਨਾਨ ਦਾ ਅਸਥਾਨ.
वि- कम. न्यून। २. सं. घट्ट् धा- जाणा, फैलाउणा, मांजणा, विगाड़ना। ३. संग्या- घाट. पाणी भरन अते इसनान दा असथान.
ਵਿ- ਕਮ. ਘੱਟ। ੨. ਪਾਪੀ. ਨੀਚ....
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਸੰ. ਮਾਰ੍ਜਨ. ਕੂਚਣਾ. ਮਲਕੇ ਸਾਫ ਕਰਨਾ. "ਕਾਂਇਆ ਮਾਂਜਸਿ ਕਉਨ ਗੁਨਾ?" (ਸੋਰ ਕਬੀਰ) "ਮਾਂਜਨ ਕਰ ਭਾਂਜਨ ਧੋਵੀਜੈ." (ਰਹਿਤ)...
ਦੇਖੋ, ਵਿਗਾਰਨਾ। ੨. ਵਿਗ੍ਰਹ (ਲੜਾਈ) ਕਰਨਾ. ਵਿਰੋਧ ਕਰਨਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਘਾੜਤ. "ਘਾਟ ਘੜਤ ਭ੍ਯੋ ਸ੍ਵਰਨ ਕੋ." (ਚਰਿਤ੍ਰ ੭੦) ੨. ਸੰ. ਘੱਟ. ਜਲਮਾਰਗ. ਪਾਣੀ ਭਰਨ ਦਾ ਰਸਤਾ. "ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ." (ਸ. ਕਬੀਰ) ਗੰਗਾ ਜਮੁਨਾ ਤੋਂ ਭਾਵ ਇੜਾ ਪਿੰਗਲਾ ਹੈ।#੩. ਰਸਤਾ. ਮਾਰਗ. "ਆਪੇ ਗੁਰੁ, ਚੇਲਾ ਹੈ ਆਪੇ, ਆਪੇ ਦਸੇ ਘਾਟੁ." (ਵਾਰ ਗੂਜ ੧. ਮਃ ੩)#੪. ਮਨ ਦੀ ਘਾੜਤ. ਸੰਕਲਪ. ਖ਼ਯਾਲ. "ਤਾਲ ਮਦੀ ਰੇ ਘਟ ਕੇ ਘਾਟ." (ਆਸਾ ਮਃ ੧) ੫. ਅਸਥਾਨ. ਜਗਹਿ. "ਨਾਨਕ ਕੇ ਪ੍ਰਭੁ ਘਟਿ ਘਟੇ ਘਟਿ ਹਰਿ ਘਾਟ." (ਕਾਨ ਮਃ ੪. ਪੜਤਾਲ)#੬. ਵਿ- ਘੱਟ. ਕਮ. ਨ੍ਯੂਨ. "ਘਾਟ ਨ ਕਿਨ ਹੀ ਕਹਾਇਆ." (ਸ੍ਰੀ ਅਃ ਮਃ ੫) ੭. ਦੇਖੋ, ਘਾਠ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਦੇਖੋ, ਭਰਣ। ੨. ਸੰਚੇ ਵਿੱਚ ਪਾਉਣ ਯੋਗ੍ਯ ਪਘਰਿਆ ਹੋਇਆ ਪਦਾਰਥ. "ਮੈਨ ਸੁਨਾਰ ਭਰਨ ਜਨੁ ਭਰੀ." (ਚਰਿਤ੍ਰ ੨੪)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. स्नान- ਸ੍ਨਾਨ. ਸੰਗ੍ਯਾ- ਮੈਲ ਉਤਾਰਨੀ. ਸਾਫ ਕਰਨਾ। ੨. ਨ੍ਹਾਉਣਾ. ਗੁਸਲ. ਸ਼ਰੀਰ ਧੋਣਾ. ਇਸਨਾਨ ਨੂੰ ਵਿਦ੍ਵਾਨਾਂ ਨੇ ਅਰੋਗ ਦਾ ਮੂਲ ਮੰਨਿਆ ਹੈ ਅਤੇ ਸੂਖਮ ਵਿਚਾਰ ਨਾਲ ਵੇਖੀਏ ਤਾਂ ਇਸ ਦਾ ਅੰਤਹਕਰਣ ਦੀ ਪਵਿਤ੍ਰਤਾ ਅਤੇ ਸ਼ਾਂਤੀ ਤੇ ਭਾਰੀ ਅਸਰ ਹੈ. ਸਿੱਖਧਰਮ ਵਿੱਚ ਇਸਨਾਨ ਦੀ ਜੋ ਮਹਿਮਾ ਹੈ ਉਹ ਜਗਤ ਪ੍ਰਸਿੱਧ ਹੈ. ਪਰ ਗੁਰੂ ਸਾਹਿਬ ਨੇ ਮਨ ਦੀ ਨਿਰਮਲਤਾ ਬਿਨਾ, ਕੇਵਲ ਤਨ ਦਾ ਸਨਾਨ ਪਰਮਾਰਥ ਦਾ ਸਹਾਇਕ ਨਹੀਂ ਦੱਸਿਆ.#"ਕਰਿ ਇਸਨਾਨ ਸਿਮਰਿ ਪ੍ਰਭੁ ਅਪਨਾ ਤਨ ਮਨ ਭਏ ਅਰੋਗਾ." (ਸੋਰ ਮਃ ੫) ਵਿਸ਼ੇਸ ਨਿਰਣੇ ਲਈ ਦੇਖੋ, ਨਾਮ ਦਾਨ ਇਸਨਾਨ.#ਵਰਤਮਾਨ ਸਮੇਂ ਬਿਜਲੀ, ਧੁੱਪ, ਭਾਪ, ਚਿੱਕੜ ਅਤੇ ਔਖਧਾਂ ਨਾਲ ਮਿਲੇ ਜਲ ਆਦਿਕ ਦੇ ਸਨਾਨਾਂ ਤੋਂ ਕਈ ਅਸਾਧ ਰੋਗਾਂ ਦਾ ਇਲਾਜ ਕੀਤਾ ਜਾਂਦਾ ਹੈ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...