chaukīचउकी
ਸੰਗ੍ਯਾ- ਚਾਰ ਪਾਵਿਆਂ ਵਾਲਾ ਆਸਨ। ੨. ਚਾਰ ਪਹਿਰੇਦਾਰਾਂ ਦੀ ਟੋਲੀ. "ਚਉਕੀ ਚਉਗਿਰਦ ਹਮਾਰੇ." (ਸੋਰ ਮਃ ੫) ੩. ਚਾਰ ਰਾਗੀਆਂ ਦੀ ਮੰਡਲੀ. "ਗਾਵਤ ਚਉਕੀ ਸਬਦ ਪ੍ਰਕਾਸ." (ਗੁਪ੍ਰਸੂ) ਦੇਖੋ, ਚਾਰ ਚੌਕੀਆਂ। ੪. ਭਜਨਮੰਡਲੀ, ਜੋ ਪਰਿਕ੍ਰਮਾ ਕਰਦੀ ਹੋਈ ਸ਼ਬਦ ਗਾਵੇ.
संग्या- चार पाविआं वाला आसन। २. चार पहिरेदारां दी टोली. "चउकी चउगिरद हमारे." (सोर मः ५) ३. चार रागीआं दी मंडली. "गावत चउकी सबद प्रकास." (गुप्रसू) देखो, चार चौकीआं। ४. भजनमंडली, जो परिक्रमा करदी होई शबद गावे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ....
ਸੰਗ੍ਯਾ- ਚਾਰ ਪਾਵਿਆਂ ਵਾਲਾ ਆਸਨ। ੨. ਚਾਰ ਪਹਿਰੇਦਾਰਾਂ ਦੀ ਟੋਲੀ. "ਚਉਕੀ ਚਉਗਿਰਦ ਹਮਾਰੇ." (ਸੋਰ ਮਃ ੫) ੩. ਚਾਰ ਰਾਗੀਆਂ ਦੀ ਮੰਡਲੀ. "ਗਾਵਤ ਚਉਕੀ ਸਬਦ ਪ੍ਰਕਾਸ." (ਗੁਪ੍ਰਸੂ) ਦੇਖੋ, ਚਾਰ ਚੌਕੀਆਂ। ੪. ਭਜਨਮੰਡਲੀ, ਜੋ ਪਰਿਕ੍ਰਮਾ ਕਰਦੀ ਹੋਈ ਸ਼ਬਦ ਗਾਵੇ....
ਕ੍ਰਿ. ਵਿ- ਚਾਰੋਂ ਓਰ. ਚਾਰੇ ਪਾਸੇ. ਚੁਫੇਰੇ. "ਚਉਕੀ ਚਉਗਿਰਦ ਹਮਾਰੇ." (ਸੋਰ ਮਃ ੫) "ਚਉਗਿਰਦ ਹਮਾਰੈ ਰਾਮਕਾਰ." (ਬਿਲਾ ਮਃ ੫) ੨. ਸੰਗ੍ਯਾ- ਲੋਕਾਲੋਕ ਪਰਬਤ. ਦੇਖੋ, ਲੋਕਾਲੋਕ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੰਗ੍ਯਾ- ਟੋਲੀ. ਜਮਾਤ. "ਸੁਨਤ ਮੁਨਿ ਜਨਾ ਮਿਲਿ ਸੰਤਮੰਡਲੀ." (ਕਲਿ ਮਃ ੫) ੨. ਸੰ. मण्डलिन्. ਵਿ- ਕੁੰਡਲ ਵਾਲਾ। ੩. ਸੰਗ੍ਯਾ- ਸੱਪ। ੪. ਬਿੱਲਾ। ੫. ਵਟ. ਬਰੋਟਾ....
ਕ੍ਰਿ. ਵਿ- ਗਾਉਂਦਾ ਹੋਇਆ. "ਗਾਵਤ ਸੁਣਤ ਸਭੇ ਹੀ ਮੁਕਤੇ." (ਮਾਝ ਮਃ ੫)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਸੰ. ਸੰਗ੍ਯਾ- ਚਾਰੇ ਪਾਸੇ ਫਿਰਨ ਦੀ ਕ੍ਰਿਯਾ. ਕਿਸੇ ਪੂਜ੍ਯ ਦੇਵਤਾ ਦੇ ਚੁਫੇਰੇ ਚੱਕਰ ਦੇਣਾ. "ਦੇਵਕੀਲਾਲ ਪਰਿਕ੍ਰਮ ਦੀਨੀ." (ਕ੍ਰਿਸਨਾਵ) ੨. ਮੰਦਿਰ ਦੇ ਚਾਰੇ ਪਾਸੇ ਪਰਿਕ੍ਰਮਾ ਲਈ ਬਣਿਆ ਮਾਰਗ. ਦੇਖੋ, ਪ੍ਰਦਕ੍ਸ਼ਿਣ....
ਫ਼ਾ. [کردی] ਤੈਂ ਕੀਤਾ. ਇਸ ਦਾ ਮੂਲ ਕਰਦਨ ਹੈ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....