chaudhāचउदा
ਕਥਨ ਕਰਦਾ. ਬੋਲਦਾ. ਦੇਖੋ, ਚਉ ਅਤੇ ਚਵਣੁ. "ਜੋ ਗੁਰਬਾਣੀ ਮੁਖਿ ਚਉਦਾ ਜੀਉ." (ਮਾਝ ਮਃ ੪) ੨. ਦੇਖੋ, ਚਉਦਹ.
कथन करदा. बोलदा. देखो, चउ अते चवणु. "जो गुरबाणी मुखि चउदा जीउ." (माझ मः ४) २. देखो, चउदह.
ਸੰ. ਸੰਗ੍ਯਾ- ਕਹਿਣਾ. ਬਿਆਨ. "ਕਥਨ ਸੁਨਾਵਨ ਗੀਤ ਨੀਕੇ ਗਾਵਨ." (ਦੇਵ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸਿੰਧੀ. ਸੰਗ੍ਯਾ- ਕਥਨ. ਉੱਚਾਰਣ. "ਗੁਰਬਾਣੀ ਨਿਤ ਨਿਤ ਚਵਾ." (ਸੂਹੀ ਛੰਤ ਮਃ ੪) "ਨਾਨਕ ਧਰਮ ਐਸੇ ਚਵਹਿ." (ਸਵਾ ਮਃ ੫) "ਸਭਿ ਚਵਹੁ ਮੁਖਹੁ ਜਗੰਨਾਥ." (ਵਾਰ ਕਾਨ ਮਃ ੪) "ਸਚੁ ਚਵਾਈਐ." (ਵਾਰ ਮਾਝ ਮਃ ੧) "ਹਰਿ ਹਰਿ ਨਾਮ ਚਵਿਆ." (ਤੁਖਾ ਛੰਤ ਮਃ ੪) "ਝੂਠੇ ਬੈਣ ਚਵੇ ਕਾਮਿ ਨ ਆਵਏ ਜੀਉ." (ਧਨਾ ਛੰਤ ਮਃ ੧)...
ਸੰਗ੍ਯਾ- ਗੁਰੂ ਨਾਨਕਦੇਵ ਅਤੇ ਉਨ੍ਹਾਂ ਦੇ ਰੂਪ ਸਤਿਗੁਰਾਂ ਦੀ ਬਾਣੀ. ਅਕਾਲੀ ਬਾਣੀ, ਜੋ ਗੁਰੂ ਦ੍ਵਾਰਾ ਸਾਨੂੰ ਪ੍ਰਾਪਤ ਹੋਈ ਹੈ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) "ਗੁਰਬਾਣੀ ਹਰਿਨਾਮ ਸਮਾਇਆ." (ਗਉ ਮਃ ੪) ਦੇਖੋ, ਗੁਰੁਬਾਨੀ....
ਮੁਖ ਕਰਕੇ. ਮੁਖ ਦ੍ਵਾਰਾ. ਭਾਵ- ਕੰਠ ਤੋਂ. "ਮੁਖਿ ਬੇਦ ਚਤੁਰ ਪੜਤਾ." (ਗੌਂਡ ਨਾਮਦੇਵ) ੨. ਮੁਖ ਤੋਂ. ਮੁਖ ਸੇ. "ਮੁਖਿ ਆਵਤ ਤਾਕੈ ਦੁਰਗੰਧ." (ਸੁਖਮਨੀ) ੩. ਮਸ੍ਤਕ ਪੁਰ. ਮੱਥੇ ਉੱਤੇ. "ਮੋਹਣੀ ਮੁਖਿ ਮਣੀ ਸੋਹੈ." (ਸ੍ਰੀ ਮਃ ੧) "ਤਿਨ ਮੁਖਿ ਟਿਕੇ ਨਿਕਲਹਿ." (ਸ੍ਰੀ ਮਃ ੧) ੪. ਮੁਖ ਮੇਂ. ਮੂੰਹ ਵਿੱਚ. "ਮੁਖਿ ਝੂਠ ਬਿਭੂਖਨ ਸਾਰੰ." (ਵਾਰ ਆਸਾ) ੫. ਮੂੰਹ ਦੇ ਸੁਆਦਾਂ (ਜੁਬਾਨ ਦੇ ਰਸਾਂ) ਵਿੱਚ. "ਭਗ ਮੁਖਿ ਜਨਮ ਵਿਗੋਇਆ." (ਸ੍ਰੀ ਬੇਣੀ) ੬. ਕਾਰਣ ਕਰਕੇ. ਹੇਤੁ ਦ੍ਵਾਰਾ. "ਕਵਨ ਮੁਖਿ ਕਾਲੁ ਜੋਹਤ ਨਿਤ ਰਹੈ." (ਸਿਧਗੋਸਟਿ) ੭. ਵਿ- ਮੁਖ੍ਯ. ਪ੍ਰਧਾਨ. ਸ਼੍ਰੇਸ੍ਟ. ਉੱਤਮ. "ਮੇਲ ਗੁਰੂ ਮੁਖਿ." (ਆਸਾ ਛੰਤ ਮਃ ੪) "ਚੰਦ ਸੂਰਜ ਮੁਖਿ ਦੀਏ." (ਰਾਮ ਮਃ ੧)...
ਕਥਨ ਕਰਦਾ. ਬੋਲਦਾ. ਦੇਖੋ, ਚਉ ਅਤੇ ਚਵਣੁ. "ਜੋ ਗੁਰਬਾਣੀ ਮੁਖਿ ਚਉਦਾ ਜੀਉ." (ਮਾਝ ਮਃ ੪) ੨. ਦੇਖੋ, ਚਉਦਹ....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਚਤੁਰ੍ਦਸ਼. ਚੌਦਾਂ. "ਚਉਦਹ ਭਵਨ ਤੇਰੇ ਹਟਨਾਲੇ." (ਮਾਰੂ ਸੋਲਹੇ ਮਃ ੩)...