chachharāsura, chachharaचछरासुर, चछर
ਸੰ. चक्षुर्हिन् ਚਕ੍ਸ਼ੁਰ੍ਹਨ. ਇੱਕ ਦੈਤ ਜੋ ਦ੍ਰਿਸ੍ਟੀ ਨਾਲ ਹੀ ਵੈਰੀ ਨੂੰ ਨਾਸ਼ ਕਰ ਦਿੰਦਾ ਸੀ। ੨. ਸੰ. चिक्षुर ਚਿਕ੍ਸ਼ੁਰ ਇੱਕ ਦੈਤ ਜਿਸ ਦਾ ਯੁੱਧ ਦੁਰਗਾ ਨਾਲ ਹੋਇਆ. ਦੇਖੋ, ਦੇਵੀ ਭਾਗਵਤ, ਸਕੰਧ ੫, ਅਃ ੧੪. "ਚਛਰਾਸੁਰ ਮਾਰਣ." (ਅਕਾਲ) ਦੇਖੋ, ਚਿੱਛੁਰ.
सं. चक्षुर्हिन् चक्शुर्हन. इॱक दैत जो द्रिस्टी नाल ही वैरी नूं नाश कर दिंदा सी। २. सं. चिक्षुर चिक्शुर इॱक दैत जिस दा युॱध दुरगा नाल होइआ. देखो, देवी भागवत, सकंध ५, अः १४. "चछरासुर मारण." (अकाल) देखो, चिॱछुर.
ਦਿੰਦਾ ਹੈ. ਦੇਵਤ. "ਡਾਨ ਦੈਤ ਨਿੰਦਕ ਕਉ ਜਾਮ." (ਭੈਰ ਮਃ ੫) ੨. ਸੰ. ਦੈਤ੍ਯ. ਸੰਗ੍ਯਾ- ਦਿਤਿ ਦੇ ਗਰਭ ਤੋਂ ਕਸ਼੍ਯਪ ਦੀ ਸੰਤਾਨ. "ਦੈਤ ਸੰਘਾਰੇ ਬਿਨ ਭਗਤਿ ਅਭਿਆਸਾ." (ਗਉ ਅਃ ਮਃ ੧) ੩. ਸੰ. ਦਯਿਤ. ਵਿ- ਪ੍ਯਾਰਾ. ਪ੍ਰਿਯ। ੪. ਸੰਗ੍ਯਾ- ਪਤਿ. ਭਰਤਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੁਸ਼ਮਨ. ਦੇਖੋ, ਬੈਰੀ....
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. युद्घ. ਸੰਗ੍ਯਾ- ਜੰਗ. ਲੜਾਈ. ਦੇਖੋ, ਯੁਧ ਧਾ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਭਗਵਤ ਨਾਲ ਹੈ ਜਿਸ ਦਾ ਸੰਬੰਧ। ੨. ਪਰਮੇਸ਼ਰ ਦਾ ਭਗਤ. ਕਰਤਾਰ ਦਾ ਉਪਾਸਕ।¹ ੩. ਦੇਖੋ, ਭਾਗਉਤ ੨. "ਜਾਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ." (ਮਲਾ ਰਵਿਦਾਸ) ੪. ਦੇਖੋ, ਪੁਰਾਣ....
ਸੰ. स्कन्ध. ਸੰਗ੍ਯਾ- ਕੰਨ੍ਹਾ. ਮੋਢਾ. ਕੰਧਾ। ੨. ਡਾਹਣਾ. ਕਾਂਡ। ੩. ਗ੍ਰੰਥ ਦਾ ਭਾਗ. ਬਾਬ. ਜਿਸ ਗ੍ਰੰਥ ਨੂੰ ਬਿਰਛ ਦਾ ਰੂਪਕ ਦੇਈਏ ਖਾਸ ਕਰਕੇ ਉਸ ਦੇ ਅਧ੍ਯਾਯ ਅਥਵਾ ਭਾਗ ਸਕੰਧ ਕਹੇ ਜਾਂਦੇ ਹਨ। ੪. ਵਾਣਾਸੁਰ ਦਾ ਪੁਤ੍ਰ....
ਸੰ. चक्षुर्हिन् ਚਕ੍ਸ਼ੁਰ੍ਹਨ. ਇੱਕ ਦੈਤ ਜੋ ਦ੍ਰਿਸ੍ਟੀ ਨਾਲ ਹੀ ਵੈਰੀ ਨੂੰ ਨਾਸ਼ ਕਰ ਦਿੰਦਾ ਸੀ। ੨. ਸੰ. चिक्षुर ਚਿਕ੍ਸ਼ੁਰ ਇੱਕ ਦੈਤ ਜਿਸ ਦਾ ਯੁੱਧ ਦੁਰਗਾ ਨਾਲ ਹੋਇਆ. ਦੇਖੋ, ਦੇਵੀ ਭਾਗਵਤ, ਸਕੰਧ ੫, ਅਃ ੧੪. "ਚਛਰਾਸੁਰ ਮਾਰਣ." (ਅਕਾਲ) ਦੇਖੋ, ਚਿੱਛੁਰ....
ਸੰਗ੍ਯਾ- ਉਹ ਮਸਾਲਾ ਹੈ, ਜੋ ਪਕਾਉਣ ਵੇਲੇ ਸਖ਼ਤ ਚੀਜ਼ ਨੂੰ ਗਾਲ ਦੇਵੇ. "ਖਟਤੁਰਸੀ ਮੁਖਿ ਬੋਲਣਾ, ਮਾਚਣ ਨਾਦ ਕੀਏ." (ਸ੍ਰੀ ਮਃ ੧) "ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲ ਨ ਜਾਇ." (ਮਃ ੧. ਵਾਰ ਮਾਝ) ੨. ਧਾਤੁ ਦੇ ਪਿਘਾਰਨ ਦੀ ਭੱਠੀ। ੩. ਉਲਟਾ ਅਸਰ ਰੱਖਣ ਵਾਲੀ ਦਵਾਈ. ਤਿਰਿਯਾਕ. antidote. ੪. ਸੰ. ਵਧ (ਕਤਲ) ਕਰਨ ਦੀ ਕ੍ਰਿਯਾ. ਹਤ੍ਯਾ। ੫. ਤੰਤ੍ਰਸ਼ਾਸਤ੍ਰ ਅਨੁਸਾਰ ਇੱਕ ਮੰਤ੍ਰ ਪ੍ਰਯੋਗ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਦੇਖੋ, ਚਛਰਾਸੁਰ. "ਬਲੀ ਚਾਮਰੇਵੰ। ਹਠੀ ਚਿੱਛੁਰੇਵੰ." (ਚੰਡੀ ੨)...