chaturadhasaचतुरदस
ਸੰ. ਚਤੁਰ੍ਦਸ਼. ਸੰਗ੍ਯਾ- ਚੌਦਾਂ. ਦਸ਼ ਅਤੇ ਚਾਰ ੧੪. "ਚਤੁਰਦਸ ਹਾਟ ਦੀਵੇ ਦੁਇ ਸਾਖੀ." (ਮਾਰੂ ਸੋਲਹੇ ਮਃ ੧) ਚੌਦਾਂ ਲੋਕ, ਚੰਦ੍ਰਮਾ ਅਤੇ ਸੂਰਜ.
सं. चतुर्दश. संग्या- चौदां. दश अते चार १४. "चतुरदस हाट दीवे दुइ साखी." (मारू सोलहे मः १) चौदां लोक, चंद्रमा अते सूरज.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਚਉਦਹ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਚਤੁਰ੍ਦਸ਼. ਸੰਗ੍ਯਾ- ਚੌਦਾਂ. ਦਸ਼ ਅਤੇ ਚਾਰ ੧੪. "ਚਤੁਰਦਸ ਹਾਟ ਦੀਵੇ ਦੁਇ ਸਾਖੀ." (ਮਾਰੂ ਸੋਲਹੇ ਮਃ ੧) ਚੌਦਾਂ ਲੋਕ, ਚੰਦ੍ਰਮਾ ਅਤੇ ਸੂਰਜ....
ਸੰਗ੍ਯਾ- ਹੱਟ. ਦੁਕਾਨ. "ਆਜੁ ਮੈ ਬੈਸਿਓ ਹਰਿ ਹਾਟ." (ਮਲਾ ਮਃ ੫) ੨. ਦੇਖੋ, ਹਟਣਾ. "ਮਾਇਆ ਗਈਆ ਹਾਟ." (ਸਾਰ ਮਃ ੫)...
ਵਿ- ਦ੍ਵਿ. ਦੋ. "ਦੁਇ ਕਰ ਜੋੜਿ ਕਰਉ ਅਰਦਾਸਿ." (ਸੂਹੀ ਮਃ ੫) ੨. ਦ੍ਵੈਤ. ਦੇਖੋ, ਬਰੀ....
ਸੰਗ੍ਯਾ- ਇਤਿਹਾਸ ਅਥਵਾ ਕਥਾ, ਜੋ ਅੱਖੀਂ ਡਿੱਠੀ ਕਹੀ ਗਈ ਹੋਵੇ. "ਸੁਣਹੁ ਜਨ ਭਾਈ, ਹਰਿ ਸਤਿਗੁਰ ਕੀ ਇਕ ਸਾਖੀ." (ਵਾਰ ਸ੍ਰੀ ਮਃ ੪) "ਸੁਣਿ ਸਾਖੀ ਮਨ ਜਪਿ ਪਿਆਰ." (ਬਸੰ ਅਃ ਮਃ ੫) ੨. ਭਾਵ- ਸਿਖ੍ਯਾ. ਨਸੀਹਤ. "ਗੁਰਸਾਖੀ ਜੋਤਿ ਪਰਗਟੁ ਹੋਇ." (ਸੋਹਿਲਾ) ੩. ਸੰ. साक्षिन ਸਾਕ੍ਸ਼ੀ. ਗਵਾਹ. "ਗੁਰੁ ਥੀਆ ਸਾਖੀ ਤਾਂ ਡਿਠਮੁ ਆਖੀ." (ਆਸਾ ਛੰਤ ਮਃ ੫) "ਪਾਪ ਪੁੰਨ ਦੁਇ ਸਾਖੀ ਪਾਸਿ." (ਆਸਾ ਮਃ ੧) "ਤਬ ਸਾਖੀ ਪ੍ਰਭੁ ਅਸਟ ਬਨਾਏ." (ਵਿਚਿਤ੍ਰ) ਦੇਖੋ, ਅਸਟਸਾਖੀ। ੪. ਸਾਕ੍ਸ਼੍ਯ. ਗਵਾਹੀ. ਸ਼ਹਾਦਤ. "ਸਚ ਬਿਨ ਸਾਖੀ ਮੂਲੋ ਨ ਬਾਕੀ." (ਸਵਾ ਮਃ ੧) "ਸੰਤਨ ਕੀ ਸੁਣ ਸਾਚੀ ਸਾਖੀ। ਸੋ ਬੋਲਹਿ ਜੋ ਪੇਖਹਿ ਆਖੀ।।" (ਰਾਮ ਮਃ ੫) ੫. ਸੰ. शाखिन् ਸ਼ਾਖੀ. ਦਰਖ਼ਤ. ਬਿਰਛ. ਟਾਹਣੀਆਂ ਵਾਲਾ. "ਜ੍ਯੋਂ ਅਵਨੀ ਪਰ ਸਫਲ੍ਯੋ ਸਾਖੀ." (ਨਾਪ੍ਰ) ੬. ਵੇਦ, ਜਿਸ ਦੀਆਂ ਬਹੁਤ ਸ਼ਾਖਾ ਹਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....