chaturanginī, chaturanginīचतुरंगिणी, चतुरंगिनी
ਵਿ- ਚਾਰ ਅੰਗਾਂ ਵਾਲੀ। ੨. ਸੰਗ੍ਯਾ- ਉਹ ਸੈਨਾ, ਜਿਸ ਦੇ ਚਾਰ ਅੰਗ ਹੋਣ. ਦੇਖੋ, ਚਤੁਰਾਂਗ.
वि- चार अंगां वाली। २. संग्या- उह सैना, जिस दे चार अंग होण. देखो, चतुरांग.
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫੌਜ. ਦੇਖੋ, ਸੇਨਾ. "ਔਰ ਸਕਲ ਸੈਨਾ ਜਰੀ ਬਚ੍ਯੋ ਸੁ ਏਕੈ ਪ੍ਰੇਤ" (ਚੰਡੀ ੧) ੨. ਵਿ- ਸਿਆਣੂ. ਮੇਲੀ. "ਨਾਮ ਜਪਹੁ ਮੇਰੇ ਸਾਜਨ ਸੈਨਾ." (ਆਸਾ ਮਃ ੪)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਸੰ. चतुरङ्ग ਚਤੁਰੰਗ. ਸੰਗ੍ਯਾ- ਫ਼ੌਜ ਦੇ ਚਾਰ ਅੰਗ- ਹਾਥੀ, ਰਥ, ਘੋੜੇ, ਪੈਦਲ. "ਹਸਤਿ ਰਥ ਅਸ੍ਵ ਪਵਨਤੇਜ ਧਣੀ ਭੂਮਨ ਚਤੁਰਾਂਗਾ." (ਜੈਤ ਮਃ ੫) ੨. ਵਿ- ਚਤੁਰੰਗਿਨੀ ਫ਼ੌਜ ਵਾਲਾ....