charakaचरक
ਸੰ. ਸੰਗ੍ਯਾ- ਦੂਤ. ਜਾਸੂਸ। ੨. ਭਿਖ੍ਯਾ ਮੰਗਣਵਾਲਾ। ੩. ਰਾਹੀ. ਬਟੋਹੀ. ਪਥਿਕ। ੪. ਇੱਕ ਪ੍ਰਾਚੀਨ ਰਿਖੀ, ਜਿਸ ਨੇ "ਚਰਕਸੰਹਿਤਾ" ਵੈਦ੍ਯਵਿਦ੍ਯਾ ਦਾ ਗ੍ਰੰਥ ਲਿਖਿਆ ਹੈ. ਸੰਸਕ੍ਰਿਤ ਦੇ ਵਿਦ੍ਵਾਨ ਆਖਦੇ ਹਨ ਕਿ ਸ਼ੇਸਨਾਗ ਨੇ, ਪ੍ਰਿਥਿਵੀ ਤੇ ਚਰ (ਦੂਤ) ਰੂਪ ਹੋ ਕੇ, ਲੋਕਾਂ ਦੇ ਦੁੱਖਾਂ ਨੂੰ ਦੇਖਕੇ ਰਿਖੀਵੇਸ ਧਾਰਕੇ, ਵੈਦ੍ਯਵਿਦ੍ਯਾ ਦਾ ਪ੍ਰਚਾਰ ਕੀਤਾ ਹੈ। ੫. ਚਰਕਸੰਹਿਤਾ ਦਾ ਸੰਖੇਪ ਨਾਮ। ੬. ਦੇਖੋ, ਚਰਗ ੨.
सं. संग्या- दूत. जासूस। २. भिख्या मंगणवाला। ३. राही. बटोही. पथिक। ४. इॱक प्राचीन रिखी, जिस ने "चरकसंहिता" वैद्यविद्या दा ग्रंथ लिखिआ है. संसक्रित दे विद्वान आखदे हन कि शेसनाग ने, प्रिथिवी ते चर (दूत) रूप हो के, लोकां दे दुॱखां नूं देखकेरिखीवेस धारके, वैद्यविद्या दा प्रचार कीता है। ५. चरकसंहिता दा संखेप नाम। ६. देखो, चरग २.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਵਕੀਲ. ਬਸੀਠ। ੨. ਹਰਕਾਰਾ. ਚਿੱਠੀਰਸਾਂ। ੩- ੪- ੫ ਪੰਜਾਬੀ ਵਿੱਚ ਦੂਤ ਦਾ ਅਰਥ ਗਣ (ਦਾਸ), ਚੁਗਲ ਅਤੇ ਵੈਰੀ ਭੀ ਹੋਗਿਆ ਹੈ, ਯਥਾ- "ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ." (ਆਸਾ ਅਃ ਮਃ ੧) ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਬਾਲ ਬੱਚੇ ਫੜ ਲਓ. ਦੇਖੋ, ਜਮਦੂਤ. "ਦੁਸਟ ਦੂਤ ਕੀ ਚੂਕੀ ਕਾਨ." (ਆਸਾ ਮਃ ੫) ਚੁਗਲ ਦੀ ਕਾਣ ਚੂਕੀ. "ਦੂਤ ਲਗੇ ਫਿਰਿ ਚਾਕਰੀ." (ਸ੍ਰੀ ਮਃ ੧) ਅਰ- "ਦੂਤਨ ਕੇ ਦਲ ਆਨ ਮਿਲੇ ਜਬ." (ਗੁਵਿ ੧੦) ਇਸ ਥਾਂ ਵੈਰੀ ਅਰਥ ਹੈ। ੬. ਦੇਖੋ, ਦ੍ਯੂਤ....
ਅ਼. [جسوُس] ਸੰਗ੍ਯਾ- ਜਸ (ਤਲਾਸ਼) ਕਰਨ ਵਾਲਾ. ਭੇਤ ਲੈਣ ਵਾਲਾ। ੨. ਮੁਖ਼ਬਰ. ਖ਼ਬਰ ਲੈਣ ਅਤੇ ਦੇਣ ਵਾਲਾ....
ਭਿਕ੍ਸ਼ਾ. ਭੀਖ. ਦੇਖੋ, ਭਿਖ ਅਤੇ ਭਿਖਿਆ. "ਇਆ ਸੁਖ ਤੇ ਭਿਖ੍ਯਾ ਭਲੀ." (ਸ. ਕਬੀਰ)...
ਰਾਹ (ਮਾਰਗ) ਜਾਣ ਵਾਲਾ. ਰਾਹਗੀਰ. ਮੁਸਾਫਿਰ. ਪਾਂਸ਼....
ਸੰਗ੍ਯਾ- ਵਾਟ (ਮਾਰਗ) ਜਾਣ ਵਾਲਾ, ਰਾਹੀ. ਪਾਂਧੀ....
ਸੰ. ਸੰਗ੍ਯਾ- ਰਾਹੀ, ਮੁਸਾਫ਼ਿਰ. "ਪਥਿਕ ਪਿਆਸ ਚਿਤ ਸਰੋਵਰ ਆਤਮਜਲ ਲੈਨ." (ਮਲਾ ਪੜਤਾਲ ਮਃ ੫) ਇੱਥੇ ਪਥਿਕ ਤੋਂ ਭਾਵ ਜਿਗ੍ਯਾਸੂ ਹੈ....
ਵਿ- ਪੂਰਵ ਦਿਸ਼ਾ ਦਾ. ਪੂਰਬੀਆ। ੨. ਪੁਰਾਣਾ....
ਦੇਖੋ, ਰਿਖਿ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)...
ਵਿ- ਵਿਦ੍ਯਾ (ਇ਼ਲਮ) ਵਾਲਾ. ਪੰਡਿਤ. ਆ਼ਲਿਮ। ੨. ਸੰਗ੍ਯਾ- ਪੰਜਾਬੀ ਦਾ ਇੱਕ ਇਮਤਹ਼ਾਨ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸੰਗ੍ਯਾ- ਕਿਸੇ ਕਾਰਜ ਦੇ ਚਲਾਉਣ ਅਤੇ ਫੈਲਾਉਣ ਦੀ ਕ੍ਰਿਯਾ। ੨. ਚਲਨ. ਰਿਵਾਜ। ੩. ਪ੍ਰਸਿੱਧਿ. ਸ਼ੁਹਰਤ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰਗ੍ਯਾ- ਚਰ (ਵਿਚਰਣਾ) ਗ (ਆਕਾਸ਼). ਆਕਾਸ਼ ਵਿੱਚ ਵਿਚਰਣ ਵਾਲਾ ਇੱਕ ਪੰਛੀ, ਜਿਸ ਦਾ ਨਾਮ ਫ਼ਾ. [چرغ] ਚਰਗ਼ ਅਤੇ ਅ਼. [صقر] ਸਕ਼ਰ ਹੈ. ਇਹ ਸ੍ਯਾਹਚਸ਼ਮ ਸ਼ਿਕਾਰੀ ਪੰਛੀ ਹੈ. ਚਰਗ ਕੱਦ ਵਿੱਚ ਇੱਲ ਨਾਲੋਂ ਕੁਝ ਛੋਟਾ ਹੁੰਦਾ ਹੈ. ਇਸ ਦੇ ਪੰਜੇ ਭਾਰੀ ਅਤੇ ਬਹੁਤ ਫੁਰਤੀਲਾ ਹੁੰਦਾ ਹੈ. ਅੱਖ ਇੱਲ ਨਾਲੋਂ ਵੱਡੀ ਹੁੰਦੀ ਹੈ. ਇਹ ਪੰਜਾਬ ਦਾ ਵਸਨੀਕ ਨਹੀਂ, ਠੰਢੇ ਪਹਾੜਾਂ ਤੋਂ ਸਰਦੀ ਦੇ ਸ਼ੁਰੂ ਵਿੱਚ ਆਉਂਦਾ ਹੈ ਅਤੇ ਗਰਮੀਆਂ ਵਿੱਚ ਮੁੜ ਜਾਂਦਾ ਹੈ ਅਰ ਪਹਾੜ ਦੀਆਂ ਖੁੱਡਾਂ ਵਿੱਚ ਆਂਡੇ ਦਿੰਦਾ ਹੈ. ਚੂਹੇ ਕਿਰਲੇ ਖਾਕੇ ਗੁਜਾਰਾ ਕਰਦਾ ਹੈ, ਕਦੇ ਕਦੇ ਪੰਛੀਆਂ ਨੂੰ ਭੀ ਮਾਰ ਲੈਂਦਾ ਹੈ. ਪਾਲਿਆ ਹੋਇਆ ਚਰਗ ਸਹੇ ਦਾ ਚੰਗਾ ਸ਼ਿਕਾਰ ਕਰਦਾ ਹੈ ਅਤੇ ਕੂੰਜ ਨੂੰ ਭੀ ਫੜ ਲੈਂਦਾ ਹੈ. ਸ਼ਿਕਾਰੀ ਇਸ ਨੂੰ ਛੀ ਮਹੀਨੇ ਆਪਣੇ ਪਾਸ ਰੱਖਦੇ ਹਨ, ਵੱਧ ਤੋਂ ਵੱਧ ਇੱਕ ਵਰ੍ਹਾ, ਇਸ ਪਿੱਛੋਂ ਇਹ ਨਿਕੰਮਾ ਹੋ ਜਾਂਦਾ ਹੈ. ਮਾਸ ਖਾਣ ਵੇਲੇ ਇਹ ਬਹੁਤ ਸਿਰ ਹਿਲਾਇਆ ਕਰਦਾ ਹੈ. ਚਰਗ ਮਦੀਨ ਹੈ, ਇਸ ਦਾ ਨਰ ਚਰਗੇਲਾ ਕਹਾਉਂਦਾ ਹੈ, ਜੋ ਕੱਦ ਵਿੱਚ ਛੋਟਾ ਹੁੰਦਾ ਹੈ ਅਤੇ ਸ਼ਿਕਾਰ ਲਈ ਨਿਕੰਮਾ ਪੰਛੀ ਹੈ. ਦੇਖੋ, ਸ਼ਿਕਾਰੀ ਪੰਛੀਆਂ ਦਾ ਚਿਤ੍ਰ. "ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ." (ਵਾਰ ਮਾਝ ਮਃ ੧) ੨. ਤਰਕ (ਤਰਕ੍ਸ਼ੁ hyena) ਨੂੰ ਭੀ ਲੋਕ ਚਰਕ ਅਤੇ ਚਰਗ ਆਖਦੇ ਹਨ....