characharīचरचरी
ਦੇਖੋ, ਚਚਰੀਆ। ੨. ਸੰ. ਚਰ੍ਚਰੀ. ਸੰਗ੍ਯਾ- ਫਾਗ ਦਾ ਗੀਤ. ਹੋਲੀ ਦਾ ਗਾਇਨ। ੩. ਡਫ। ੪. ਨ੍ਰਿਤ੍ਯ ਅਤੇ ਗਾਇਨ ਦੀ ਧੂੰਮ. "ਕਰਤ ਕਰਤ ਚਰਚ ਚਰਚ ਚਰਚਰੀ." (ਕਾਨ ਮਃ ੫) ਪੂਜਕ ਲੋਕ ਚਰਚਨ ਅਤੇ ਨ੍ਰਿਤ੍ਯ ਕਰਦੇ ਹਨ। ੫. ਗਿੱਧਾ। ੬. ਇੱਕ ਛੰਦ. ਦੇਖੋ, ਚਾਚਰੀ। ੭. ਯੋਗ ਦੀ ਇੱਕ ਮੁਦ੍ਰਾ.
देखो, चचरीआ। २. सं. चर्चरी. संग्या- फाग दा गीत. होली दा गाइन। ३. डफ। ४. न्रित्य अते गाइन दी धूंम. "करत करत चरच चरच चरचरी." (कान मः ५) पूजक लोक चरचन अते न्रित्य करदे हन। ५. गिॱधा। ६. इॱक छंद. देखो, चाचरी। ७. योग दी इॱक मुद्रा.
ਦਸਮਗ੍ਰੰਥ ਵਿੱਚ ਇਸ ਦਾ ਉਦਾਹਰਣ ਨਹੀਂ ਮਿਲਦਾ, ਪਰ ਸ਼ਸਤ੍ਰਨਾਮਮਾਲਾ ਵਿੱਚ ਹਵਾਲਾ ਹੈ, ਯਥਾ-#"ਹੋ, ਛੰਦ ਚਚਰੀਆ ਮਾਂਹਿ ਨਿਸ਼ੰਕ ਪ੍ਰਮਾਨਿਯੈ." (ਪਿੰਗਲਗ੍ਰੰਥਾਂ ਵਿੱਚ ਇਸ ਦੇ ਨਾਮ ਚਰਚਰੀ, ਚੰਚਰੀ, ਚੰਚਲੀ ਅਤੇ ਵਿਬੁਧਪ੍ਰਿਯਾ ਆਏ ਹਨ. ਲੱਛਣ- ਚਾਰ ਚਰਣ, ਪ੍ਰਤਿ ਚਰਣ ਰ, ਸ, ਜ, ਜ, ਭ, ਰ. , , , , , .#ਉਦਾਹਰਣ-#ਆਇਓ ਤਿਂਹਕਾਲ ਬ੍ਰਾਹਮਣ ਯਗ੍ਯ ਕੋ ਬਲ ਦੇਖਕੈ,#ਤਾਹਿਂ ਪੂਛਤ ਬੋਲਕੈ ਰਿਖਿ ਭਾਂਤ ਭਾਂਤ ਵਿਸੇਖਕੈ,#ਸੰਗ ਸੁੰਦਰ ਰਾਮ ਲਕ੍ਸ਼੍ਮ੍ਣ ਦੇਖਿ ਦੇਖਿ ਸੁ ਹਰ੍ਖਈ,#ਬੈਠਕੈ ਸੁਇ ਰਾਜਮੰਡਲ ਵਰ੍ਣਈ ਸੁਖ ਵਰ੍ਖਈ.#(ਰਾਮਚੰਦ੍ਰਿਕਾ)#੨. ਮਾਤ੍ਰਿਕ ਚੰਚਰੀ ਦਾ ਸਰੂਪ ਹੈ- ਚਾਰ ਚਰਣ, ਪ੍ਰਤਿ ਚਰਣ ੪੬ ਮਾਤ੍ਰਾ, ਤਿੰਨ ਵਿਸ਼੍ਰਾਮ ੧੨- ੧੨ ਮਾਤ੍ਰਾ ਪੁਰ ਅਨੁਪ੍ਰਾਸ ਸਹਿਤ, ਚੌਥਾ ਵਿਸ਼੍ਰਾਮ ਦਸ ਮਾਤ੍ਰਾ, ਪੁਰ, ਅੰਤ ਗੁਰੁ. ਇਸ ਭੇਦ ਦਾ ਨਾਮ "ਹਰਿਪ੍ਰਿਯਾ" ਭੀ ਹੈ.#ਉਦਾਹਰਣ-#ਤ੍ਯਾਗਦੇਹੁ ਮਨੋ ਪਾਪ, ਕੀਜੈ ਸਭ ਸੇ ਮਿਲਾਪ,#ਜਾਪੋ ਕਰਤਾਰ ਜਾਪ, ਸਾਂਤਚਿਤ ਹੋਇਕੈ,#ਦੇਸ਼ ਸਾਥ ਪ੍ਰੇਮ ਧਾਰ, ਜਾਤੀਅਭਿਮਾਨ ਟਾਰ,#ਵਿਦ੍ਯਾ ਕਰਕੈ ਪ੍ਰਚਾਰ, ਅਭਿਮਾਨ ਖੋਇਕੈ. x x x#ਇਸ ਦਾ ਅਤੇ ਕਬਿੱਤ (ਮਨਹਰ) ਦਾ ਇਤਨਾ ਹੀ ਭੇਦ ਹੈ ਕਿ ਇਸ ਵਿੱਚ ਮਾਤ੍ਰਾ ਦਾ ਅਤੇ ਮਨਹਰ ਵਿੱਚ ਅੱਖਰਾਂ ਦਾ ਹ਼ਿਸਾਬ ਮੁੱਖ ਹੁੰਦਾ ਹੈ. ਜੇ ਇਸ ਦੀ ਤੁਕ ਇਉਂ ਪੜ੍ਹੀ ਜਾਵੇ- "ਤ੍ਯਾਗ ਦਿਓ ਮਨੋ ਪਾਪ, ਕੀਜੈ ਸਭੀ ਸੇ ਮਿਲਾਪ, ਜਪੋ ਕਰਤਾਰ ਜਾਪ, ਸਾਂਤਚਿੱਤ ਹੋਇਕੈ." ਤਦ ਮਨਹਰ ਤਾਂ ਰਹੇਗਾ, ਪਰ ਚੰਚਰੀ (ਹਰਿਪ੍ਰਿਯਾ) ਨਹੀਂ ਕਹਾਵੇਗਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਫਾਗੁਨ ਮਹੀਨੇ ਦਾ ਉਤਸਵ ਹੋਰੀ. ਹੋਲੀ. "ਆਜੁ ਹਮਾਰੈ ਬਨੇ ਫਾਗ." (ਬਸੰ ਮਃ ੫) ਫਲਗੂ (ਗੁਲਾਲ) ਜਿਸ ਵਿੱਚ ਵਰਤਿਆ ਜਾਵੇ. ਦੇਖੋ, ਫਲਗੂ ੩....
ਸੰ. ਸੰਗ੍ਯਾ- ਗਾਉਣ ਯੋਗ੍ਯ ਛੰਦ ਅਥਵਾ ਵਾਕ. "ਗਿਆਨ ਵਿਹੂਣਾ ਗਾਵੈ ਗੀਤ." (ਵਾਰ ਸਾਰ ਮਃ ੧) ੨. ਵਡਾਈ. ਯਸ਼। ੩. ਉਹ, ਜਿਸ ਦਾ ਯਸ਼ ਗਾਇਆ ਜਾਵੇ....
ਸੰ. ਹੋਲਾਕਾ ਅਥਵਾ ਹੋਲਿਕਾ. ਸੰਗ੍ਯਾ- ਹੋਲਿਕਾਦਹਨ. ਫੱਗੁਣ ਸੁਦੀ ੧੫. ਦਾ ਤ੍ਯੋਹਾਰ. ਦੇਖੋ, ਢੁੰਡਾ. "ਹੋਲਿ ਦਸਹਰਾ ਦਰਸਨ ਆਵਹੁ." (ਗੁਪ੍ਰਸੂ) "ਹੋਲੀ ਕੀਨੀ ਸੰਤਸੇਵ." (ਬਸੰ ਮਃ ੫)...
ਸੰ. ਗਾ੍ਯਨ. ਸ੍ਵਰ ਦਾ ਆਲਾਪ. ਗਾਉਣਾ. "ਗੁਨਗੋਬਿੰਦ ਗਾਇਓ ਨਹੀ." (ਸਃ ਮਃ ੯). ੨. ਗਾਯਕ. ਗਵੈਯਾ. "ਗਾਵਹਿ ਗਾਇਨ ਪ੍ਰਾਤ." (ਮਾ. ਸੰਗੀਤ)...
ਸੰਗ੍ਯਾ- ਲਯ ਤਾਰ ਨਾਲ ਅੰਗਾਂ ਦੀ ਹਰਕਤ, ਜਿਸ ਤੋਂ ਗੀਤ ਦੇ ਭਾਵ ਪ੍ਰਗਟ ਕੀਤੇ ਜਾਣ. ਨਾਚ. ਦੇਖੋ, ਤਾਂਡਵ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਧੂਮ ੩. "ਧੂੰਮਬਾਦਰ ਸਭਿ ਮਾਇਆਸਾਜ." (ਬਸੰ ਅਃ ਮਃ ੫)...
ਕਰਦਾ ਹੈ। ੨. ਕਰਤਵ੍ਯ. ਕਰਮ. "ਨਾਨਾ ਕਰਤ ਨ ਛੂਟੀਐ." (ਓਅੰਕਾਰ) ੩. ਕਰਤਾ. "ਹੇ ਗੋਬਿੰਦ ਕਰਤ ਮਇਆ." (ਸਹਸ ਮਃ ੫) ਹੇ ਕ੍ਰਿਪਾ ਕਰਤਾ ਗੋਬਿੰਦ। ੪. ਸੰ. कर्त्त् ਕਰ੍ਤ. ਭੇਦ. ਵਿਭਾਗ। ੫. ਟੋਆ. ਗਰਤ। ੬. ਅ਼. [کّرت] ਕੱਰਤ. ਬਾਰੀ. ਦਫ਼ਹ. ਨੌਬਤ....
ਸੰ. चर्च् ਧਾ- ਬੋਲਣਾ, ਚਰਚਾ ਕਰਨਾ, ਨਿੰਦਾ ਕਰਨਾ, ਦੁੱਖ ਦੇਣਾ, ਵਿਚਾਰਨਾ, ਪੜ੍ਹਦਾ, ੨. ਦੇਖੋ, ਚਰਚਨ। ੩. ਦੇਖੋ, ਚਰਚਾ....
ਦੇਖੋ, ਚਚਰੀਆ। ੨. ਸੰ. ਚਰ੍ਚਰੀ. ਸੰਗ੍ਯਾ- ਫਾਗ ਦਾ ਗੀਤ. ਹੋਲੀ ਦਾ ਗਾਇਨ। ੩. ਡਫ। ੪. ਨ੍ਰਿਤ੍ਯ ਅਤੇ ਗਾਇਨ ਦੀ ਧੂੰਮ. "ਕਰਤ ਕਰਤ ਚਰਚ ਚਰਚ ਚਰਚਰੀ." (ਕਾਨ ਮਃ ੫) ਪੂਜਕ ਲੋਕ ਚਰਚਨ ਅਤੇ ਨ੍ਰਿਤ੍ਯ ਕਰਦੇ ਹਨ। ੫. ਗਿੱਧਾ। ੬. ਇੱਕ ਛੰਦ. ਦੇਖੋ, ਚਾਚਰੀ। ੭. ਯੋਗ ਦੀ ਇੱਕ ਮੁਦ੍ਰਾ....
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....
ਵਿ- ਪੂਜਾ ਕਰਨ ਵਾਲਾ। ੨. ਸੰਗ੍ਯਾ- ਪੁਜਾਰੀ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਕ੍ਰਿ- ਲੇਪਨ. ਚੰਦਨ ਆਦਿ ਦਾ ਪੋਚਾ ਦੇਣਾ। ੨. ਦੇਵਤਾ ਗ੍ਰੰਥ ਆਦਿ ਨੂੰ ਚੰਦਨ ਦਾ ਤਿਲਕ ਕਰਨਾ....
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਦੇਖੋ, ਚਰਚਰੀ। ੨. ਇੱਕ ਛੰਦ. ਇਹ "ਸੁਧੀ" ਛੰਦ ਦਾ ਹੀ ਨਾਮਾਂਤਰ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਜ, ਗ, , .#ਉਦਾਹਰਣ-#ਅਲੇਖ ਹੈ। ਅਭੇਖ ਹੈ।#ਅਨਾਮ ਹੈ। ਅਕਾਮ ਹੈ।।#(ਜਾਪੁ)#(ਅ) ਚਾਚਰੀ ਦਾ ਦੂਜਾ ਰੂਪ ਹੈ "ਸ਼ਸ਼ੀ" ਛੰਦ. ਅਰਥਾਤ- ਪ੍ਰਤਿ ਚਰਣ ਇੱਕ ਯਗਣ, ਯਥਾ-#ਗੁਬਿੰਦੇ। ਮੁਕੰਦੇ। ਉਦਾਰੇ. ਅਪਾਰੇ।। (ਜਾਪੁ)#ਕਲਕੀ ਅਵਤਾਰ ਵਿੱਚ ਭੀ ਇਹੀ ਰੂਪ ਦਿੱਤਾ ਹੈ, ਯਥਾ-#ਹਕਾਰੈਂ। ਪਚਾਰੈਂ। ਪ੍ਰਹਾਰੈਂ। ਕ੍ਰਵਾਰੈਂ।#ਗੁਰੁਪ੍ਰਤਾਪ ਸੂਰਯ ਵਿੱਚ ਭੀ ਇਹੀ ਰੂਪ ਭਾਈ ਸੰਤੋਖ ਸਿੰਘ ਨੇ ਲਿਖਿਆ ਹੈ, ਯਥਾ-#ਤੁਫੰਗੈਂ। ਨਿਸੰਗੈਂ। ਉਠਾਈ। ਚਲਾਈ।। ੩. ਸੰ. ਚਾਚਲਿ. ਵਿ- ਅਤਿ ਚੰਚਲ। ੪. ਟੇਢਾ ਜਾਣ ਵਾਲਾ। ੫. ਸੰਗ੍ਯਾ- ਤਲਵਾਰ. ਖੜਗ. ਜਿਸ ਦੀ ਚਾਲ ਤਿਰਛੀ ਹੈ. "ਚਾਚਰ ਚਮਕਾਰਨ." (ਅਕਾਲ)...
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਦੇਖੋ, ਮੁੰਦਾ। ੨. ਸੰਗ੍ਯਾ- ਧਾਰਨਾ. ਮਰਯਾਦਾ. "ਗਿਆਨ ਕੀ ਮੁਦ੍ਰਾ ਕਵਨ ਅਉਧੂ?" (ਸਿਧਗੋਸਟਿ) ੩. ਕੰਨ ਵਿੱਚ ਪਹਿਰਿਆ ਯੋਗੀਆਂ ਦਾ ਕੁੰਡਲ. ਦੇਖੋ, ਮੁੰਦ੍ਰਾ ੨। ੪. ਭੇਤ. ਰਾਜ਼। ੫. ਇੱਕ ਅਰਥਾਲੰਕਾਰ. ਪ੍ਰਕਰਣ ਅਨੁਸਾਰ ਕਿਸੇ ਪ੍ਰਸੰਗ ਨੂੰ ਕਹਿਂਦੇ ਹੋਏ ਕਿਸੇ ਪਦ ਦ੍ਵਾਰਾ ਜੇ ਹੋਰ ਅਰਥ ਭੀ ਬੋਧਨ ਕਰੀਏ, ਤਦ "ਮੁਦ੍ਰਾ" ਅਲੰਕਾਰ ਹੁੰਦਾ ਹੈ.#ਮੁਦ੍ਰਾ ਪ੍ਰਸ੍ਤੂਤ ਪਦ ਵਿਖੈ ਔਰੈਂ ਅਰਥ ਪ੍ਰਕਾਸ਼#(ਕਾਵ੍ਯਪ੍ਰਭਾਕਰ)#ਉਦਾਹਰਣ-#ਜਿਸ ਨੇ ਜਾਨੀ ਚਿੱਤ ਮੇ ਹੌਮੈ ਦੁਖਦ ਮਹਾਨ,#ਰਹਿਤਾ ਹੈ ਸੁਖ ਸੇਂ ਸਦਾ ਸੋ "ਨਰ" ਨਿਸ਼ਚੈ ਜਾਨ.#ਇਸ ਦੋਹੇ ਵਿੱਚ ਸਾਧਾਰਣ ਪ੍ਰਕਰਣ ਤੋਂ ਛੁੱਟ, "ਨਰ" ਸ਼ਬਦ ਨਾਲ ਇਹ ਭੀ ਜਣਾਇਆ ਕਿ ਇਹ ਨਰ ਦੋਹਾ ਹੈ. ਜਿਸ ਵਿੱਚ ੧੫. ਗੁਰੁ ਅਤੇ ੧੮. ਲਘੁ ਹੋਣ, ਉਹ ਨਰ ਦੋਹਾ ਹੁੰਦਾ ਹੈ.#(ਅ) ਕਿਸੇ ਵਰਣਨੀਯ ਵਸ੍ਤੁ ਦਾ ਕੇਵਲ ਨਿਯਮ ਅਥਵਾ ਚਿੰਨ੍ਹ ਨਾਲ ਬੋਧ ਕਰਾਉਣਾ ਮੁਦ੍ਰਾ ਦਾ ਦੂਜਾ ਰੂਪ ਹੈ.#ਉਦਾਹਰਣ-#ਹਕੁ ਪਰਾਇਆ ਨਾਨਕਾ, ਉਸ ਸੂਅਰ ਉਸ ਗਾਇ.#(ਮਃ ੧. ਵਾਰ ਮਾਝ)#ਸੂਅਰ ਅਤੇ ਗਾਇ ਸ਼ਬਦ ਦ੍ਵਾਰਾ ਮੁਸਲਮਾਨ ਅਤੇ ਹਿੰਦੂ ਦਾ ਬੋਧ ਕਰਾਇਆ.#ਨੀਲੇ ਘੋੜੇ ਪਰ ਚਢ੍ਯੋ ਸ੍ਵੇਤ ਹਾਥ ਪਰ ਬਾਜ,#ਕਲਗੀ ਲਹਰੈ ਸੀਸ ਪੈ ਕਰੈ ਹਮਾਰੇ ਕਾਜ.#ਚਿੰਨ੍ਹਾਂ ਦ੍ਵਾਰਾ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਬੋਧ ਹੋਇਆ#(ੲ) ਕੇਵਲ ਕ੍ਰਿਯਾ ਦੱਸਕੇ ਕਰਤਾ ਦਾ ਬੋਧ ਕਰਾਉਣਾ "ਮੁਦ੍ਰਾ" ਦਾ ਤੀਜਾ ਰੂਪ ਹੈ.#ਉਦਾਹਰਣ-#ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ,#ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀ ਬਾਣੁ. (ਜਪੁ)#ਇੱਥੇ ਸੰਸਾਰ ਰਚਨਾ ਪਾਲਨ ਅਤੇ ਲੈ ਕਰਨ ਦੀ ਕ੍ਰਿਯਾ ਦੱਸਕੇ ਰਜ ਸਤ ਤਮ ਦਾ ਬੋਧ ਕਰਾਇਆ।#੬. ਵਾਮਮਾਰਗੀਆਂ ਦੇ ਸੰਕੇਤ ਅਨੁਸਾਰ ਭੁੰਨੇਹੋਏ ਜੌਂ ਅਤੇ ਚਿੜਵੇ, ਜੋ ਸ਼ਰਾਬ ਪੀਣ ਵੇਲੇ ਵਰਤੀਦੇ ਹਨ।¹ ੭. ਯੋਗਮਤ ਅਨੁਸਾਰ ਨਿਸ਼ਸ੍ਤ ਦੀ ਇੱਕ ਰੀਤਿ, ਇਸ ਦਾ ਨਾਮ ਮੁਦ੍ਰਾ ਇਸ ਲਈ ਹੈ ਕਿ ਇਹ ਕਲੇਸ਼ਾਂ ਨੂੰ ਮੁੰਦ ਦਿੰਦੀ ਹੈ। ੮. ਮੋਹਰਛਾਪ। ੯. ਰੁਪਯਾ ਅਸ਼ਰਫੀ ਆਦਿ ਜਿਨ੍ਹਾਂ ਤੇ ਰਾਜ ਦਾ ਚਿੰਨ੍ਹ ਹੈ। ੧੦. ਅਰਕ ਖਿੱਚਣ ਵੇਲੇ ਭਾਂਡੇ ਦੇ ਮੂੰਹ ਤੇ ਲਾਇਆ ਡੱਟਾ, ਜਿਸ ਤੋਂ ਭਾਪ ਨਾ ਨਿਕਲੇ. ਦੇਖੋ, ਮਦਕ ੨....