charanakamala, charanakavalaचरणकमल, चरणकवल
ਵਿ- ਕਮਲ ਜੇਹੇ ਚਰਣ. ਕਮਲਰੂਪ ਚਰਣ. "ਚਰਣਕਮਲ ਮਨ ਪ੍ਰਾਣ ਅਧਾਰੀ." (ਸੂਹੀ ਮਃ ੫) ੨. ਸੰਗ੍ਯਾ- ਦੇਖੋ, ਚਾਰ ਚੌਕੀਆ। ੩. ਦੇਖੋ, ਚਰਣਕੌਲ.
वि- कमल जेहे चरण. कमलरूप चरण. "चरणकमल मन प्राण अधारी." (सूही मः ५) २. संग्या- देखो, चार चौकीआ। ३. देखो, चरणकौल.
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਸੰ. ਧਾ- ਜਾਣਾ, ਫਿਰਨਾ, ਵਿਚਰਨਾ। ੨. ਸੰਗ੍ਯਾ- ਪੈਰ. ਪਾਦ. "ਚਰਣ ਠਾਕੁਰ ਕੇ ਰਿਦੈ ਸਮਾਣੇ." (ਮਾਝ ਮਃ ੫) ੩. ਛੰਦ ਦੀ ਤੁਕ. "ਤਿਥਿ ਹੋਂਇ ਕਲਾ ਪ੍ਰਥਮੇ ਚਰਣ." (ਰੂਪਦੀਪ) ੪. ਭੱਛਨ ਕਰਨਾ. ਖਾਣਾ। ੫. ਆਚਰਣ. ਸੁਭਾਵ. ਆਚਾਰ. "ਜਿਨ ਸਾਧੂ ਚਰਣ ਸਾਧਪਗ ਸੇਵੇ." (ਜੈਤ ਮਃ ੪)...
ਵਿ- ਕਮਲ ਜੇਹੇ ਚਰਣ. ਕਮਲਰੂਪ ਚਰਣ. "ਚਰਣਕਮਲ ਮਨ ਪ੍ਰਾਣ ਅਧਾਰੀ." (ਸੂਹੀ ਮਃ ੫) ੨. ਸੰਗ੍ਯਾ- ਦੇਖੋ, ਚਾਰ ਚੌਕੀਆ। ੩. ਦੇਖੋ, ਚਰਣਕੌਲ....
ਸੰ. ਸੰਗ੍ਯਾ- ਸ੍ਵਾਸ. ਦਮ. "ਪ੍ਰਾਣ ਮਨ ਤਨ ਜੀਅ ਦਾਤਾ." (ਗਉ ਛੰਤ ਮਃ ੫) ੨. ਵਿਦ੍ਵਾਨਾਂ ਨੇ ਪ੍ਰਾਣ ਦੇ ਦਸ ਭੇਦ ਮੰਨੇ ਹਨ. ਦੇਖੋ, ਦਸ ਪ੍ਰਾਣ। ੩. ਜੀਵਨ। ੪. ਮਨ. ਚਿੱਤ. "ਜਿਸ ਸੰਗਿ ਲਾਗੇ ਪ੍ਰਾਣ." (ਫੁਨਹੇ ਮਃ ੫) ੫. ਬਲ. ਸ਼ਕਤਿ। ੬. ਬ੍ਰਹਮ. ਪਰਮਾਤਮਾ....
ਸੰ. आधारिन- ਆਧਾਰੀ. ਵਿ- ਆਸਰਾ ਰੱਖਣ ਵਾਲਾ। ੨. ਸੰਗ੍ਯਾ- ਝੋਲੀ. ਥੈਲੀ। ੩. ਬੈਰਾਗਨ T ਇਸ ਆਕਾਰ ਦੀ ਟਿਕਟਿਕੀ, ਜਿਸ ਉੱਪਰ ਬਾਹਾਂ ਰੱਖਕੇ ਸਾਧੂ ਬੈਠਦੇ ਹਨ। ੪. ਗ਼ਿਜਾ. "ਸਭਨਾਂ ਦੇਇ ਅਧਾਰੀ." (ਟੋਡੀ ਮਃ ੫)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਦੇਖੋ, ਚਰਣਕਵਲ। ੨. ਜਿਲਾ ਜਲੰਧਰ, ਤਸੀਲ ਨਵਾਂਸ਼ਹਿਰ, ਥਾਣਾ ਬੰਗੇ ਵਿੱਚ ਜੀਂਦੋਵਾਲ ਪਿੰਡ ਹੈ. ਇਸ ਪਿੰਡ ਤੋਂ ਵਾਯਵੀ ਕੋਣ ਦੋ ਫਰਲਾਂਗ ਦੇ ਕ਼ਰੀਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਗੁਰੂ ਜੀ ਨੇ ਫਗਵਾੜੇ ਤੋਂ ਕੀਰਤਪੁਰ ਜਾਂਦੇ ਇੱਥੇ ਕਈ ਦਿਨ ਨਿਵਾਸ ਕੀਤਾ, ਕਿਉਂਕਿ ਗੁਰੂ ਸਾਹਿਬ ਦਾ ਸੁਹੇਲਾ ਘੋੜਾ ਇਸ ਥਾਂ ਬੀਮਾਰ ਹੋ ਗਿਆ ਸੀ.#ਗੁਰਦ੍ਵਾਰੇ ਨਾਲ ੩੫ ਘੁਮਾਉਂ ਜ਼ਮੀਨ ਪਿੰਡ ਤਾਹਰਪੁਰ ਅਤੇ ਬੰਗੇ ਵਿੱਚ ਹੈ. ਪੁਜਾਰੀ ਉਦਾਸੀ ਸਾਧੂ ਹੈ. ਰਹਾਇਸ਼ੀ ਮਕਾਨਾਂ ਅਤੇ ਦਰਬਾਰ ਦੀ ਸੇਵਾ ਮਹਾਰਾਜਾ ਰਣਜੀਤ ਸਿੰਘ ਜੀ ਨੇ ਕਰਾਈ ਹੈ. ਦਰਬਾਰ ਦੇ ਪਾਸ ਹੀ ਇੱਕ ਵੱਡਾ ਭਾਰੀ ਤਾਲਾਬ ਹੈ, ਜੋ ਸਰਦਾਰ ਧੰਨਾ ਸਿੰਘ ਦੀ ਲੜਕੀ ਨੇ ਬਣਵਾਇਆ ਸੀ. ਚੇਤਚੌਦਸ ਨੂੰ ਮੇਲਾ ਹੁੰਦਾ ਹੈ. ਰੇਲਵੇ ਸਟੇਸ਼ਨ ਬੰਗੇ ਤੋਂ ਇੱਕ ਮੀਲ ਪੂਰਵ ਹੈ....