charanāचरणा
ਕ੍ਰਿ- ਫਿਰਣਾ. ਵਿਚਰਣਾ. "ਗਗਨੁ ਰਹਾਇਆ ਹੁਕਮੇ ਚਰਣਾ." (ਮਾਰੂ ਸੋਲਹੇ ਮਃ ੫) ਆਕਾਸ਼ ਦਾ ਫਿਰਣਾ (ਗਰਦਿਸ਼) ਹੁਕਮ ਵਿੱਚ ਰੱਖੀ ਹੋਈ ਹੈ। ੨. ਪਸ਼ੂਆਂ ਦੇ ਚਰਣ ਲਈ ਵਸਤ੍ਰ ਅਥਵਾ ਚਿਣਾਈ ਦਾ ਬਣਾਇਆ ਥਾਂ. ਖੁਰਲੀ। ੩. ਦੇਖੋ, ਚਰਣ. "ਬਲਿ ਬਲਿ ਜਾਈ ਸਤਿਗੁਰੂ ਚਰਣਾ." (ਭੈਰ ਮਃ ੫) ੪. ਖਾਣਾ. ਭਕ੍ਸ਼੍ਣ ਕਰਨਾ. ਦੇਖੋ, ਚਰ ਧਾ. ਦੇਖੋ, ਚਰੀਦਨ.
क्रि- फिरणा. विचरणा. "गगनु रहाइआ हुकमे चरणा." (मारू सोलहे मः ५) आकाश दा फिरणा (गरदिश) हुकम विॱच रॱखी होई है। २. पशूआं दे चरण लई वसत्र अथवा चिणाई दा बणाइआ थां. खुरली। ३. देखो, चरण. "बलि बलि जाई सतिगुरू चरणा." (भैर मः ५) ४. खाणा. भक्श्ण करना. देखो, चर धा. देखो, चरीदन.
ਕ੍ਰਿ- ਵਿਚਰਨਾ. ਫੇਰਾ ਪਾਉਣਾ. "ਹਉ ਫਿਰਉ ਦਿਵਾਨੀ ਆਵਲ ਬਾਵਲ." (ਦੇਵ ਮਃ ੪) ੨. ਮੁੜਨਾ. ਹਟਣਾ। ੩. ਚੌਰਾਸੀ ਦੇ ਚਕ੍ਰ ਵਿੱਚ ਭ੍ਰਮਣਾ। ੪. ਸੰਗ੍ਯਾ- ਖਹਰਾ ਗੋਤ ਦਾ ਜੱਟ, ਜੋ ਸ਼੍ਰੀ ਗੁਰੂ ਨਾਨਕਦੇਵ ਦਾ ਸਿੱਖ ਹੋਕੇ ਆਤਮਗ੍ਯਾਨੀ ਅਤੇ ਵਡਾ ਪਰਉਪਕਾਰੀ ਹੋਇਆ। ੫. ਸੂਦ ਜਾਤਿ ਦਾ ਗੁਰੂ ਅਰਜਨਦੇਵ ਦਾ ਸਿੱਖ। ੬. ਬਹਲ ਗੋਤ ਦਾ ਗੁਰੂ ਅਰਜਨਦੇਵ ਦਾ ਸਿੱਖ....
ਦੇਖੋ, ਬਿਚਰਣਾ...
ਦੇਖੋ, ਗਗਨ. "ਗਗਨੁ ਰਹਾਇਆ ਹੁਕਮੇ." (ਮਾਰੂ ਸੋਲਹੇ ਮਃ ੫)...
ਰੱਖਿਆ. ਠਹਿਰਾਇਆ. ਥਾਪਿਆ। ੨. ਵਰਜਿਆ. ਰੋਕਿਆ....
ਕ੍ਰਿ- ਫਿਰਣਾ. ਵਿਚਰਣਾ. "ਗਗਨੁ ਰਹਾਇਆ ਹੁਕਮੇ ਚਰਣਾ." (ਮਾਰੂ ਸੋਲਹੇ ਮਃ ੫) ਆਕਾਸ਼ ਦਾ ਫਿਰਣਾ (ਗਰਦਿਸ਼) ਹੁਕਮ ਵਿੱਚ ਰੱਖੀ ਹੋਈ ਹੈ। ੨. ਪਸ਼ੂਆਂ ਦੇ ਚਰਣ ਲਈ ਵਸਤ੍ਰ ਅਥਵਾ ਚਿਣਾਈ ਦਾ ਬਣਾਇਆ ਥਾਂ. ਖੁਰਲੀ। ੩. ਦੇਖੋ, ਚਰਣ. "ਬਲਿ ਬਲਿ ਜਾਈ ਸਤਿਗੁਰੂ ਚਰਣਾ." (ਭੈਰ ਮਃ ੫) ੪. ਖਾਣਾ. ਭਕ੍ਸ਼੍ਣ ਕਰਨਾ. ਦੇਖੋ, ਚਰ ਧਾ. ਦੇਖੋ, ਚਰੀਦਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਫ਼ਾ. [گردش] ਸੰਗ੍ਯਾ- ਚੱਕਰ. ਘੁਮਾਉ. ਗੇੜਾ। ੨. ਸਮੇਂ ਦਾ ਫੇਰ....
ਅ਼. [حُکم] ਹ਼ੁਕਮ. ਸੰਗ੍ਯਾ- ਆਗ੍ਯਾ....
ਹਿੰਦੂਮਤ ਅਨੁਸਾਰ ਰਖ੍ਯਾ ਕਰਨ ਵਾਲਾ ਡੌਰਾ. ਰਕ੍ਸ਼ਾਬੰਧਨ. ਰਕ੍ਸ਼ਾਸੂਤ੍ਰ. ਇਹ ਸਾਵਣ ਸੁਦੀ ੧੫. ਨੂੰ ਬੰਨ੍ਹਿਆ ਜਾਂਦਾ ਹੈ. ਭੈਣ ਭਾਈ ਦੇ ਹੱਥ, ਅਤੇ ਪ੍ਰਰੋਹਿਤ ਯਜਮਾਨ ਦੇ ਹੱਥ ਬੰਨ੍ਹਕੇ ਧਨ ਪ੍ਰਾਪਤ ਕਰਦੇ ਹਨ. ਦੇਖੋ, ਸੜੁੱਨੋ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰ. ਧਾ- ਜਾਣਾ, ਫਿਰਨਾ, ਵਿਚਰਨਾ। ੨. ਸੰਗ੍ਯਾ- ਪੈਰ. ਪਾਦ. "ਚਰਣ ਠਾਕੁਰ ਕੇ ਰਿਦੈ ਸਮਾਣੇ." (ਮਾਝ ਮਃ ੫) ੩. ਛੰਦ ਦੀ ਤੁਕ. "ਤਿਥਿ ਹੋਂਇ ਕਲਾ ਪ੍ਰਥਮੇ ਚਰਣ." (ਰੂਪਦੀਪ) ੪. ਭੱਛਨ ਕਰਨਾ. ਖਾਣਾ। ੫. ਆਚਰਣ. ਸੁਭਾਵ. ਆਚਾਰ. "ਜਿਨ ਸਾਧੂ ਚਰਣ ਸਾਧਪਗ ਸੇਵੇ." (ਜੈਤ ਮਃ ੪)...
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਵ੍ਯ- ਯਾ. ਵਾ. ਕਿੰਵਾ. ਜਾਂ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰਗ੍ਯਾ- ਪਸ਼ੁ ਦੇ ਚਾਰੇ ਦਾ ਪਾਤ੍ਰ। ੨. ਖਤ੍ਰੀ ਆਦਿਕਾਂ ਦੇ ਵਿਆਹ ਦੀ ਇੱਕ ਭੋਜਨਰੀਤਿ. ਇੱਕਠੀ ਮਿਠਾਈ ਸਭ ਅੱਗੇ ਢੇਰ ਲਗਾਕੇ ਰੱਖਣੀ. ਹੁਣ ਲੋਕ ਇਸ ਤਰਾਂ ਖਾਣ ਵਿੱਚ ਲੱਜਾ ਕਰਦੇ ਹਨ। ੩. ਸੰ. ਫੌਜੀ ਕਵਾਇਦ ਦੀ ਥਾਂ। ੪. ਸ਼ਸਤ੍ਰਵਿਦਯਾ ਦਾ ਅਭ੍ਯਾਸ....
ਸੰ. ਸੰਗ੍ਯਾ- ਰਾਜਕਰ. ਮਹਿਸੂਲ (ਮੁਆਮਲਾ), ਜੋ ਜ਼ਮੀਨ ਪੁਰ ਲਗਾਇਆ ਜਾਂਦਾ ਹੈ। ੨. ਭੇਟਾ. ਉਪਹਾਰ. "ਤੇ ਭੀ ਬਲਿ ਪੂਜਾ ਉਰਝਾਏ." (ਵਿਚਿਤ੍ਰ) ੩. ਦੇਵਤਾ ਨੂੰ ਅਰਪਨ ਕੀਤਾ ਪਸ਼ੂ ਅਥਵਾ ਅੰਨ। ੪. ਕੁਰਬਾਨ. ਬਲਿਹਾਰ. "ਬਲਿਜਾਇ ਨਾਨਕ ਸਦਾ ਕਰਤੇ." (ਰਾਮ ਛੰਤ ਮਃ ੫) ਦੇਖੋ, ਬਲਿਦਾਨ। ੫. ਪ੍ਰਹਲਾਦ ਦਾ ਪੋਤਾ ਵਿਰੋਚਨ ਦਾ ਪੁਤ੍ਰ, ਜੋ ਵਿੰਧ੍ਯਾ ਵਲੀ ਦੇ ਉਦਰ ਤੋਂ ਪੈਦਾ ਹੋਇਆ. ਇਹ ਐਸਾ ਪ੍ਰਤਾਪੀ ਸੀ ਕਿ ਇੰਦ੍ਰ ਨੂੰ ਜਿੱਤਕੇ ਤਿੰਨ ਲੋਕਾਂ ਵਿੱਚ ਇਸ ਨੇ ਆਪਣਾ ਰਾਜਾ ਥਾਪਿਆ. ਦੇਵਤਿਆਂ ਦੇ ਆਖੇ ਵਿਸਨੁ ਨੇ ਬਲਿ ਨੂੰ ਛਲਣ ਲਈ ਵਾਮਨ ਅਵਤਾਰ ਧਾਰਿਆ ਅਰ ਬਲਿ ਤੋਂ ਢਾਈ ਅਤਵਾ ਤਿੰਨ ਕਦਮ ਜ਼ਮੀਨ ਮੰਗੀ. ਬਲਿ ਨੇ ਦੈਤਗੁਰੁ ਸ਼ੁਕ੍ਰ ਦੇ ਵਰਜਣ ਪੁਰ ਭੀ ਜ਼ਮੀਨ ਦਾ ਸੰਕਲਪ ਵਾਮਨ ਨੂੰ ਦੇ ਦਿੱਤਾ. ਵਾਮਨ ਨੇ ਆਪਣਾ ਸ਼ਰੀਰ ਵਧਾਕੇ ਦੋ ਕਦਮ ਨਾਲ ਪ੍ਰਿਥਿਵੀ ਅਤੇ ਆਕਾਸ਼ ਮਿਣ ਲਏ, ਤੀਜੇ ਕਦਮ ਵਿੱਚ ਬਲਿ ਦਾ ਸ਼ਰੀਰ ਲੈ ਲਿਆ. ਵਿਸਨੁ ਨੇ ਇਸ ਦੀ ਭਗਤੀ ਦੇਖਕੇ ਬਲਿ ਨੂੰ ਪਾਤਾਲ ਦਾ ਰਾਜਾ ਥਾਪਿਆ ਅਤੇ ਉਸ ਦੀ ਬੇਨਤੀ ਅਨੁਸਾਰ ਉਸ ਦਾ ਦ੍ਵਾਰਪਾਲ ਹੋਕੇ ਰਹਿਣਾ ਅੰਗੀਕਾਰ ਕੀਤਾ. "ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ." (ਮਾਰੂ) ੬. ਦੇਖੋ, ਬਲੀ। ੭. ਸ਼ਸਤ੍ਰਨਾਮਮਾਲਾ ਵਿੱਚ ਹਾਥੀ ਦਾ ਨਾਮ ਭੀ ਬਲਿ ਹੈ. ਦੇਖੋ, ਬਲਿਅਰਿ। ੮. ਦੇਖੋ, ਵਲਿ। ੯. ਕ੍ਰਿ. ਵਿ- ਬਲ ਕਰਕੇ. ਸ਼ਕਤਿ ਨਾਮ. "ਤਿਤੁ ਬਲਿ ਰੋਗੁ ਨ ਬਿਆਪੈ ਕੋਈ." (ਗਉ ਮਃ ੫)...
ਜਾਂਦਾ. "ਇਹ ਬਿਧਿ ਮਿਲਣ ਨ ਜਾਈ." (ਸੋਰ ਅਃ ਮਃ ੫) ੨. ਜਾਯ (ਥਾਂ) ਦਾ ਬਹੁਵਚਨ. ਥਾਵਾਂ. "ਸਭ ਤਿਸੈ ਕੀਆ ਜਾਈ ਜੀਉ." (ਮਾਝ ਮਃ ੫) ੩. ਪੈਦਾ ਕੀਤੀ. ਜਣੀ। ੪. ਬੇਟੀ. ਪੁਤ੍ਰੀ। ੫. ਜਾਇਅ਼. ਵ੍ਯਰਥ....
ਕ੍ਰਿ- ਖਾਦਨ. ਭੋਜਨ ਕਰਨਾ. ਭਕ੍ਸ਼ਣ. ਜੇਮਨਾ. "ਖਾਣਾ ਪੀਣਾ ਪਵਿਤ੍ਰ ਹੈ." (ਵਾਰ ਆਸਾ) ੨. ਸੰਗ੍ਯਾ- ਭੋਜਨ. ਖਾਣ ਯੋਗ੍ਯ ਪਦਾਰਥ. ਖਾਦ੍ਯ....
ਖਾਣਾ. ਚੱਬਣਾ. ਭੋਜਨ ਕਰਨਾ. ਅਦਨ. ਜੇਂਵਣਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਫ਼ਾ. [چریِدن] ਕ੍ਰਿ- ਚਰਨਾ. ਪਸ਼ੂਆਂ ਦੇ ਘਾਹ ਚਰਨ ਦੀ ਕ੍ਰਿਯਾ. ਦੇਖੋ, ਸੰ. ਚਰ ਧਾ....