charanīचरणी
ਦੂਜੀ ਵਿਭਕ੍ਤਿ. ਚਰਣਾਂ ਨੂੰ. "ਚਰਣੀ ਲਾਗੈ ਤ ਮਹਲੁ ਪਾਵੈ." (ਗਊ ਅਃ ਮਃ ੩)#੨. ਤ੍ਰਿਤੀਯਾ. ਚਰਣਾਂ ਦ੍ਵਾਰਾ. ਪੈਰਾਂ ਨਾਲ. "ਚਰਣੀ ਚਲਉ ਮਾਰਗਿ ਠਾਕੁਰ ਕੈ" (ਸਾਰ ਮਃ ੫) ੩. ਸਪ੍ਤਮੀਂ. ਚਰਣੋਂ ਮੇਂ. ਦੇਖੋ, ਚਰਨੀ.
दूजी विभक्ति. चरणां नूं. "चरणी लागै त महलु पावै." (गऊ अः मः ३)#२. त्रितीया. चरणां द्वारा. पैरां नाल. "चरणी चलउ मारगि ठाकुर कै" (सार मः ५) ३. सप्तमीं. चरणों में. देखो, चरनी.
ਵਿ- ਦੂਸਰੀ. "ਮਨਮੁਖ ਦੂਜੀ ਤਰਫ ਹੈ." (ਵਾਰ ਮਲਾ ਮਃ ੩) ਕਰਤਾਰ ਤੋਂ ਵਿਮੁਖ ਮਾਇਆ ਦੀ ਤਰਫ ਹੈ। ੨. ਸੰਗ੍ਯਾ- ਅਵਿਦ੍ਯਾ. ਦ੍ਵੈਤ. "ਜਬ ਲਗ ਦੂਜੀ ਰਾਈ." (ਸੋਰ ਅਃ ਮਃ ੧) ਰਾਈਮਾਤ੍ਰ ਦ੍ਵੈਤ....
ਸੰ. ਵਿਭਾਗ. ਹਿੱਸਾ। ੨. ਵ੍ਯਾਕਰਣ ਅਨੁਸਾਰ ਕਾਰਕਾਂ ਦੇ ਭੇਦ. ਸੁਪ੍ ਤਿਙ੍ਹ੍ਹ ਪ੍ਰਤ੍ਯਯ. ਦੇਖੋ, ਕਾਰਕ....
ਦੂਜੀ ਵਿਭਕ੍ਤਿ. ਚਰਣਾਂ ਨੂੰ. "ਚਰਣੀ ਲਾਗੈ ਤ ਮਹਲੁ ਪਾਵੈ." (ਗਊ ਅਃ ਮਃ ੩)#੨. ਤ੍ਰਿਤੀਯਾ. ਚਰਣਾਂ ਦ੍ਵਾਰਾ. ਪੈਰਾਂ ਨਾਲ. "ਚਰਣੀ ਚਲਉ ਮਾਰਗਿ ਠਾਕੁਰ ਕੈ" (ਸਾਰ ਮਃ ੫) ੩. ਸਪ੍ਤਮੀਂ. ਚਰਣੋਂ ਮੇਂ. ਦੇਖੋ, ਚਰਨੀ....
ਅ਼. [محل] ਮਹ਼ਲ. ਸੰਗ੍ਯਾ- ਹ਼ਲੂਲ (ਉਤਰਨ) ਦੀ ਥਾਂ. ਘਰ. ਰਹਣ ਦਾ ਅਸਥਾਨ. ਪਾਸਾਦ। ੨. ਭਾਵ- ਅੰਤਹਕਰਣ. "ਮਹਲ ਮਹਿ ਬੈਠੇ ਅਗਮ ਅਪਾਰ." (ਮਲਾ ਮਃ ੧) ੩. ਮੌਕ਼ਅ. ਯੋਗ੍ਯ ਸਮਾਂ. "ਮਹਲੁ ਕੁਮਹਲੁ ਨ ਜਾਣਨੀ ਮੁਰਖ ਆਪਣੈ ਸੁਆਇ" (ਮਃ ੩. ਵਾਰ ਸੋਰ) ੪. ਅਸਥਾਨ. ਜਗਾ. ਥਾਂ. "ਏਕ ਮਹਲਿ ਤੂੰ ਪੰਡਿਤ ਵਕਤਾ ਏਕ ਮਹਲਿ ਬਲੁ ਹੋਤਾ." (ਗਉ ਮਃ ੫) ੫. ਨਿਜਪਦ. ਨਿਰਵਾਣ. "ਅੰਮ੍ਰਿਤੁ ਪੀਵਹਿ, ਤਾ ਸੁਖ ਲਹਹਿ ਮਹਲੁ." (ਸ੍ਰੀ ਮਃ ੩) ੬. ਅਧਿਕਾਰ. ਪਦਵੀ. ਰੁਤਬਾ. "ਟਹਲ ਮਹਲ ਤਾਕਉ ਮਿਲੈ ਜਾਕਉ ਸਾਧੁ ਕ੍ਰਿਪਾਲੁ." (ਬਾਵਨ) ੭. ਨਿਵਾਸ. ਇਸਥਿਤੀ. "ਹਰਿ ਮਹਲੀ ਮਹਲੁ ਪਾਇਆ." (ਮਾਰੂ ਮਃ ੫) "ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ." (ਸੋਹਿਲਾ) ੮. ਦਬਿਸ੍ਤਾਨੇ ਮਜ਼ਾਹਬ ਦਾ ਕਰਤਾ ਲਿਖਦਾ ਹੈ ਕਿ ਹ਼ਲੂਲ ( [حلوُل] ) ਦਾ ਥਾਂ ਮਹਲ ਹੈ. ਇਸੇ ਲਈ ਸ਼੍ਰੀ ਗੁਰੂ ਨਾਨਕਦੇਵ ਜੀ ਦੇ ਜਾਨਸ਼ੀਨ ਮਹਲ ਕਹੇ ਜਾਂਦੇ ਹਨ ਕਿ ਇੱਕ ਗੁਰੂ ਆਪਣੇ ਤਾਈਂ ਦੂਜੇ ਵਿੱਚ ਹ਼ਲੂਲ (ਉਤਾਰਦਾ) ਹੈ, ਭਾਵ- ਲੀਨ ਕਰਦਾ ਹੈ। ੯. ਮਹਲਾ (ਇਸਤ੍ਰੀ) ਲਈ ਭੀ ਮਹਲ ਸ਼ਬਦ ਆਇਆ ਹੈ. "ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ." (ਮਃ ੧. ਵਾਰ ਮਾਰੂ ੧)...
ਪ੍ਰਾਪ੍ਤ ਕਰਦਾ ਹੈ. ਪਾਉਂਦਾ ਹੈ। ੨. ਕ੍ਰਿ. ਵਿ- ਪੈਰੀਂ ਚਰਨੀਂ. "ਲਗਿ ਸਤਿਗੁਰਿ ਪਾਵੈ." (ਆਸਾ ਮਃ ੫)...
ਦੇਖੋ, ਤ੍ਰਿਤੀਆ ੩....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਮਾਰ੍ਗ (ਰਸ੍ਤੇ) ਮੇਂ. "ਮਾਰਗਿ ਮੋਤੀ ਬੀਥਰੇ." (ਸ. ਕਬੀਰ) "ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ." (ਗੂਜ ਮਃ ੩)...
ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸਪ੍ਤਮੀ. ਚਰਨੋ ਮੇਂ. "ਗੁਰਚਰਨੀ ਮਨ ਲਾਗਾ." (ਸੋਰ ਮਃ ੧) ੨. ਦੇਖੋ, ਚਰਣੀ ੩. ਸੰਗ੍ਯਾ- ਚਰਨਪਾਹੁਲੀ ਸਿੱਖ. ਦੇਖੋ, ਸਹਜੀ....