charitaचरित
ਸੰ. ਸੰਗ੍ਯਾ- ਆਚਰਣ. ਕਰਤੂਤ। ੨. ਕਰਮ. ਕ੍ਰਿਯਾ. "ਅਪਨੇ ਚਰਿਤ ਪ੍ਰਭਿ ਆਪਿ ਬਨਾਏ." (ਸੁਖਮਨੀ) ੩. ਰੀਤਿ. ਰਸਮ। ੪. ਵ੍ਰਿੱਤਾਂਤ. ਹਾਲ.
सं. संग्या- आचरण. करतूत। २. करम. क्रिया. "अपने चरित प्रभि आपि बनाए." (सुखमनी) ३. रीति. रसम। ४. व्रिॱतांत. हाल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਚਾਲਚਲਨ। ੨. ਵ੍ਯਵਹਾਰ (ਬਿਉਹਾਰ). "ਜਦਿ ਬਿਧਿ ਆਚਰਣੰ." (ਗੂਜ ਜੈਦੇਵ) ੩. ਚਿੰਨ੍ਹ. ਲੱਛਣ....
ਸੰਗ੍ਯਾ- ਕਰਤ੍ਰਿਤ੍ਵ. ਕਰਣੀ. "ਕਰਤੂਤਿ ਪਸੂ ਕੀ ਮਾਨਸ ਜਾਤਿ." (ਸੁਖਮਨੀ) ੨. ਵ੍ਯੰਗ ਨਾਲ ਬੁਰੇ ਕੰਮ ਨੂੰ ਭੀ ਕਰਤੂਤ ਆਖਦੇ ਹਨ. ਜਿਵੇਂ- "ਚੰਗੀ ਕਰਤੂਤ ਕੀਤੀ ਹੈ!" (ਲੋਕੋ)...
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. ਸੰਗ੍ਯਾ- ਆਚਰਣ. ਕਰਤੂਤ। ੨. ਕਰਮ. ਕ੍ਰਿਯਾ. "ਅਪਨੇ ਚਰਿਤ ਪ੍ਰਭਿ ਆਪਿ ਬਨਾਏ." (ਸੁਖਮਨੀ) ੩. ਰੀਤਿ. ਰਸਮ। ੪. ਵ੍ਰਿੱਤਾਂਤ. ਹਾਲ....
ਪ੍ਰਭੁ ਨੇ. ਸ੍ਵਾਮੀ ਨੇ. "ਪ੍ਰਭਿ ਆਪੇ ਪੈਜ ਰਖਾਈ." (ਸੋਰ ਮਃ ੫)...
ਦੇਖੋ, ਆਪ। ੨. ਵ੍ਯ- ਖ਼ੁਦ. ਸ੍ਵਯੰ. "ਆਪਿ ਛੁਟੇ ਨਹ ਛੁਟੀਐ." (ਵਾਰ ਮਲਾ ਮਃ ੧) ੩. ਸੰ. ਸੰਗ੍ਯਾ- ਮਿਤ੍ਰ. ਦੋਸਤ....
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਅ਼. [رسم] ਸੰਗ੍ਯਾ- ਰੀਤਿ. ਰਿਵਾਜ। ੨. ਨਿਯਮ. ਕਾਨੂਨ. ਦਸ੍ਤੂਰ....
ਅ਼. [حال] ਹ਼ਾਲ. ਸੰਗ੍ਯਾ- ਵਰਤਮਾਨ ਕਾਲ। ੨. ਪ੍ਰੇਮ. ਪਿਆਰ. "ਭਏ ਗਲਤਾਨ ਹਾਲ." (ਨਟ ਮਃ ੪. ਪੜਤਾਲ) ੩. ਹਾਲਤ. ਦਸ਼ਾ. "ਹਰਿ ਬਿਸਰਤ ਹੋਵਤ ਏਹ ਹਾਲ." (ਗਉ ਥਿਤੀ ਮਃ ੫) "ਅਨਬੋਲਤ ਹੀ ਜਾਨਹੁ ਹਾਲ." (ਬਿਲਾ ਮਃ ੫) ੪. ਪ੍ਰੇਮ ਦੀ ਮਸਤੀ, ਜਿਸ ਵਿੱਚ ਸਰੀਰ ਦੀ ਸੁਧ ਨਾ ਰਹੇ. "ਖੇਲਤ ਖੇਲਤ ਹਾਲ ਕਰਿ." (ਸ. ਕਬੀਰ) ੫. ਅਹਵਾਲ. ਵ੍ਰਿੱਤਾਂਤ. "ਬਨਾਵੈ ਗ੍ਰੰਥ ਹਾਲ ਹੈ." (ਕ੍ਰਿਸਨਾਵ) ੬. ਦਰਹਾਲ (ਛੇਤੀ) ਦਾ ਸੰਖੇਪ. ਸ਼ੀਘ੍ਰ....