ਚਰਿਤ੍ਰ

charitraचरित्र


ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ.


सं. संग्या- पिआदा. पैदल. पदाति। २. करनी. करतूत. आचार। ३. व्रिॱतांत. हाल। ४. दसमग्रंथ विॱच इसतरी पुरखां दे छल कपट भरे प्रसंग जिस भाग विॱच हन, उस दी "चरित्रोपाख्यान." संग्या है, पर प्रसिॱध नाम "चरित्र" ही है.#चरित्रां दी गिणती ४०४ है, पर सिलसिले वार लिखण विॱच ४०५ है. तिंन सौ पचीह (३२५) वां चरित्र लिखिआ नहीं गिआ, पर उस दे अंत इति स्री लिखके ३२५ नंबर दिॱता होइआ है.#इह पोथी दी भूमिका विॱच लिखिआ है कि राजा चित्रसिंघ दा सुंदर रूप वेखके इॱक अपसरा मोहित हो गईअर उस नाल संबंध जोड़के हनुवंत सिंघ मनोहर पुत्र पैदा कीता चित्रसिंघ दी नवीं विआही राणी चित्रमती, युवा हनुवंत सिंघ दा अदभुत रूप वेखके मोहित हो गई अर राजकुमार नूं कुकरम लई प्रेरिआ, पर धरमी हनुवंत सिंघ ने आपणी मतेई नूं रुॱखा जवाब दिॱता, इस पुर राणी ने आपणे पती पास झूठीआं गॱलां बणाके पुत्र दे मारे जाण दा हुकम दिवा दिॱता. राजे दे सिआणे मंत्री ने आपणे स्वामी नूं चालाक इसत्रीआं दे कपट भरे अनेक चरित्र सुणाके राजकुमार वॱलों शॱक दूर करन दा यतन कीता.#इन्हां चरित्रां विॱच पुरातन हिंदू पुसतकां तों, बहारदानिश किताब तों, मुग़लां दी ख़ानदानी कहाणीआं तों, राजपूताने दे कथा प्रसंगां तों, पंजाब दे किॱसे कहाणीआं तो, कुझ आपणे तजरबिआं तों चरित्र लिखे गए हन, अर सिॱधांत इह है कि काम दे दास हो के चालाक परइसत्रीआं दे पेचां विॱच नहीं फसणा चाहीए, अर उन्हां ते इतबार करके आपणा सरवनाश नहीं कर लैणा चाहीए.#इस तों इह सिॱटा नहीं कॱढणा चाहीए कि आपणी धरमपतनी अते योग्य इसत्रीआं ते विश्वास करना अयोग है, भाव इह है कि कामातुर हो के परइसत्रीआं दे पेच विॱच फसके लोक परलोक खो लैणा कुकरम है.