chahabachāचहबॱचा
ਫ਼ਾ. [چہبّچہ] ਸੰਗ੍ਯਾ- ਚਾਹਬੱਚਾ. ਹ਼ੌਜ. ਕੁੰਡ. "ਚਹਬੱਚਾ ਮੇ ਨ੍ਹਾਨ ਸਿਧਾਰੇ." (ਚਰਿਤ੍ਰ ੨੬੬)
फ़ा. [چہبّچہ] संग्या- चाहबॱचा. ह़ौज. कुंड. "चहबॱचा मे न्हान सिधारे." (चरित्र २६६)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कुण्डू ਧਾ- ਰਖ੍ਯਾ ਕਰਨਾ. ਸੰਭਾਲਨਾ। ੨. ਸੰਗ੍ਯਾ- ਜੋ ਜਲ ਦੀ ਰਖ੍ਯਾ ਕਰੇ, ਟੋਆ. ਗਢਾ। ੩. ਹ਼ੌਜ. ਚਬੱਚਾ. "ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿਜਾਹਾ." (ਆਸਾ ਮਃ ੫)#੪. ਅੱਗ ਦੇ ਰੱਖਣ ਦਾ ਟੋਆ. (ਕੁਡਿ ਦਾਹੇ) ਹੋਮ ਲਈ ਸ਼ਾਸਤ੍ਰ ਦੀ ਵਿਧੀ ਨਾਲ ਪੁੱਟਿਆ ਹੋਇਆ ਟੋਆ. ਦੇਖੋ, ਹਵਨਕੁੰਡ। ੫. ਖਾਸ ਕਰਕੇ ਨਰਕ ਦੇ ੮੬ ਗਰਤ, ਜੋ ਕੁਕਰਮੀਆਂ ਨੂੰ ਸਜ਼ਾ ਦੇਣ ਲਈ ਬਣਾਏ ਹਨ. ਦੇਖੋ, ਦੇਵੀਭਾਗਵਤ ਸਕੰਧ ੯. ਅਃ ੩੭। ੬. ਹਿੰਦੂਧਰਮਸ਼ਾਸਤ੍ਰ ਅਨੁਸਾਰ ਪਤੀ ਦੇ ਜਿਉਂਦੇ ਜਾਰ ਤੋਂ ਪੈਦਾ ਹੋਇਆ ਪੁਤ੍ਰ.¹ ਦੇਖੋ, ਪਾਰਾਸ਼ਰ ਸਿਮ੍ਰਿਤਿ ਅਃ ੪, ਸ਼. ੨੩। ੭. ਕੂਟ (ਦਿਸ਼ਾ) ਲਈ ਭੀ ਕੁੰਡ ਸ਼ਬਦ ਆਇਆ ਹੈ. "ਤਿਂਹ ਚਤੁਰ ਕੁੰਡ ਜਿਤ੍ਯੋ ਦੁਬਾਰ." (ਗ੍ਯਾਨ) "ਸੋ ਚਹੁ ਕੁੰਡੀ ਜਾਣੀਐ." (ਵਾਰ ਮਾਝ ਮਃ ੨) ੮. ਪੰਜਾਬੀ ਵਿੱਚ ਫ਼ਾਰਸੀ 'ਕੁੰਦ' ਦੀ ਥਾਂ ਭੀ ਕੁੰਡ ਵਰਤਦੇ ਹਨ....
ਫ਼ਾ. [چہبّچہ] ਸੰਗ੍ਯਾ- ਚਾਹਬੱਚਾ. ਹ਼ੌਜ. ਕੁੰਡ. "ਚਹਬੱਚਾ ਮੇ ਨ੍ਹਾਨ ਸਿਧਾਰੇ." (ਚਰਿਤ੍ਰ ੨੬੬)...
ਸੰਗ੍ਯਾ- ਸ੍ਨਾਨ. "ਹਜਰਤ ਕੀਨਸ ਨ੍ਹਾਨ ਹਮਾਮ." (ਗੁਪ੍ਰਸੂ)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....