chahuचहु
ਦੇਖੋ, ਚਹਿ। ੨. ਚਹਾਰ. ਚਾਰ. "ਚਹੁ ਛਿਅ ਮਹਿ ਸੰਨਿਆਸੀ." (ਪ੍ਰਭਾ ਅਃ ਮਃ ੧) ਦਸ ਫ਼ਿਰਕ਼ਿਆਂ ਵਿੱਚ ਸੰਨ੍ਯਾਸੀ. ਦੇਖੋ, ਦਸ ਨਾਮ ਸੰਨ੍ਯਾਸੀ. "ਸੇਈ ਸੁਖੀਏ ਚਹੁਜਗੀ." (ਸ੍ਰੀ ਮਃ ੩) ੩. ਚਾਰ ਨੂੰ. ਚਾਰ ਨੇ. "ਅਸਟਦਸੀ ਚਹੁ ਭੇਦ ਨ ਪਾਇਆ." (ਆਸਾ ਮਃ ੧)
देखो, चहि। २. चहार. चार. "चहु छिअ महि संनिआसी." (प्रभा अः मः १) दस फ़िरक़िआं विॱच संन्यासी. देखो, दस नाम संन्यासी. "सेई सुखीए चहुजगी." (स्री मः ३) ३. चार नूं. चार ने. "असटदसी चहु भेद न पाइआ." (आसा मः १)
ਸੰਗ੍ਯਾ- ਦਾਗ਼. ਧੱਬਾ. "ਤਨ ਕੋ ਚਹਿ ਨਹਿ ਲਾਗਨ ਪਰੇ." (ਗੁਪ੍ਰਸੂ) ੨. ਕ੍ਰਿ. ਵਿ- ਚਾਹਕੇ....
ਫ਼ਾ. [چہار] ਸੰਗ੍ਯਾ- ਚਾਰ. ਸੰ. ਚਤ੍ਵਾਰ੍....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਦੇਖੋ, ਚਹਿ। ੨. ਚਹਾਰ. ਚਾਰ. "ਚਹੁ ਛਿਅ ਮਹਿ ਸੰਨਿਆਸੀ." (ਪ੍ਰਭਾ ਅਃ ਮਃ ੧) ਦਸ ਫ਼ਿਰਕ਼ਿਆਂ ਵਿੱਚ ਸੰਨ੍ਯਾਸੀ. ਦੇਖੋ, ਦਸ ਨਾਮ ਸੰਨ੍ਯਾਸੀ. "ਸੇਈ ਸੁਖੀਏ ਚਹੁਜਗੀ." (ਸ੍ਰੀ ਮਃ ੩) ੩. ਚਾਰ ਨੂੰ. ਚਾਰ ਨੇ. "ਅਸਟਦਸੀ ਚਹੁ ਭੇਦ ਨ ਪਾਇਆ." (ਆਸਾ ਮਃ ੧)...
ਛੇ. ਛੀ. ਸਟ੍. "ਛਿਅ ਦਰਸਨ ਕੀ ਸੋਝੀ- ਪਾਇ." (ਰਾਮ ਮਃ ੧)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਸੰ. संन्यासिन् ਸੰਨ੍ਯਾਸੀ. ਵਿ- ਤਿਆਗੀ। ੨. ਸੰਨ੍ਯਾਸ ਆਸ਼੍ਰਮ ਧਾਰਨ ਵਾਲਾ.¹ "ਸੰਨਿਆਸੀ ਹੋਇਕੈ ਤੀਰਥਿ ਭ੍ਰਮਿਓ" (ਮਾਰੂ ਮਃ ੫) ਦੇਖੋ, ਦਸ ਨਾਮ ਸੰਨ੍ਯਾਸੀ....
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....
ਦੇਖੋ, ਸੰਨਿਆਸ ਅਤੇ ਸੰਨਿਆਸੀ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸਰਵ- ਉਹੀ. ਵਹੀ. ਓਹੀ. "ਸੇਈ ਸਾਹ ਭਗਵੰਤ ਸੇ." (ਬਾਵਨ) ੨. ਸੇਵਨ ਕੀਤੀ। ੩. ਸੇਵਨ ਕਰਦਾ ਹੈ. "ਕਾਮ ਦਾਮ ਚਿਤ ਪਰਵਸਿ ਸੇਈ." (ਗਉ ਅਃ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
(ਦੇਖੋ, ਭਿਦ੍ਰ ਧਾ) ਸੰ. ਸੰਗ੍ਯਾ- ਭਿੰਨਤਾ. ਜੁਦਾਈ. "ਭੇਦ ਸਜਾਤਿ ਵਿਜਾਤੀ ਸੁਗਤ ਨ। ਸਭ ਤੇ ਨ੍ਯਾਰੋ ਬ੍ਰਹਮ ਸ ਚੇਤਨ." (ਗੁਪ੍ਰਸੂ) ਦੇਖੋ, ਤਿੰਨ ਭੇਦ. "ਗੁਰ ਕੈ ਬਚਨਿ ਕਟੇ ਭ੍ਰਮ ਭੇਦ." (ਗਉ ਮਃ ੫) ੨. ਅੰਤਰਾ. ਫਰਕ. "ਹੈ ਸਰੂਪ ਮਮ ਨਹਿ ਕਛੁ ਭੇਦ." (ਗੁਪ੍ਰਸੂ) ੩. ਵੈਰੀ ਵਿੱਚ ਫੁੱਟ ਪਾਉਣਾ ਰੂਪ ਨੀਤਿ ਦਾ ਇੱਕ ਅੰਗ. "ਜਿਹਵਾ ਭੇਦ ਨ ਦੇਈ ਚਖਣ." (ਰਤਨਮਾਲਾ ਬੰਨੋ) ਜ਼ੁਬਾਨ ਨੂੰ ਫੁੱਟ ਪਾਉਣ ਵਾਲੀ ਗੱਲ ਦਾ ਚਸਕਾ ਨਹੀਂ ਪੈਂਣ ਦਿੰਦਾ। ੪. ਗੁਪਤ ਗੱਲ. ਰਾਜ਼. "ਸਗਰੋ ਭੇਦ ਕਹੋ ਹਮ ਸੰਗ." (ਗੁਪ੍ਰਸੂ)...
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...