chākarīचाकरी
ਸੰਗ੍ਯਾ- ਚਾਕਰ ਦਾ ਕਰਮ. ਨੌਕਰੀ. ਸੇਵਕੀ. "ਜਿਨਿ ਗੁਰ ਕੀ ਕੀਤੀ ਚਾਕਰੀ ਤਿਨਿ ਸਦ ਬਲਿਹਾਰੀ." (ਤਿਲੰ ਮਃ ੪)
संग्या- चाकर दा करम. नौकरी. सेवकी. "जिनि गुर की कीती चाकरी तिनि सद बलिहारी." (तिलं मः ४)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [چاکر] ਸੰਗ੍ਯਾ- ਨੌਕਰ. ਸੇਵਕ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਸੰਗ੍ਯਾ- ਨੌਕਰ ਦਾ ਕੰਮ। ੨. ਨੌਕਰ ਦੀ ਤਨਖ਼੍ਵਾਹ....
ਸੰਗ੍ਯਾ- ਸੇਵਕਪੁਣਾ. ਦਾਸਭਾਵ। ੨. ਸੇਵਾ. "ਕਰੈ ਸੇਵਕੀ ਸਭ ਹੀ ਗ੍ਰਾਮੂ." (ਗੁਪ੍ਰਸੂ) ੩. ਸੇਵੀ. ਮੈਦੇ ਦੀ ਬਣਾਈ ਹੋਈ ਇੱਕ ਵਸਤੁ ਜੋ ਚਾਵਲਾਂ ਦੀ ਤਰਾਂ ਪਕਾਕੇ ਖਾਈਦੀ ਹੈ। ੪. ਇੱਕ ਮਿਠਾਈ, ਜੋ ਮੈਦੇ ਅਰ ਬੇਸਣ ਦੋਹਾਂ ਦੀ ਬਣਦੀ ਹੈ. ਇਹ ਖੰਡ ਦੀ ਚਾਸ਼ਨੀ ਵਿੱਚ ਪਾਗੀ ਜਾਂਦੀ ਹੈ. "ਸੇਵਕੀਆਂ ਚਿਰਵੇ ਲਡੂਆ." (ਕ੍ਰਿਸਨਾਵ)...
ਸਰਵ- ਜਿਸ ਨੇ. "ਜਿਨਿ ਏਹੁ ਜਗਤੁ ਉਪਾਇਆ." (ਸ੍ਰੀ ਮਃ ੧) ੨. ਜਿਨ੍ਹਾਂ ਨੇ. "ਜਿਨਿ ਜਿਨਿ ਨਾਮੁ ਧਿਆਇਆ." (ਮਾਝ ਬਾਰਹਮਾਹਾ) ੩. ਵ੍ਯ- ਨਿਸੇਧ. ਮਤ. ਜਨਿ. ਜਿਨ. "ਉਨਕੀ ਗੈਲਿ ਤੋਹਿ ਜਿਨਿ ਲਾਗੈ." (ਆਸਾ ਕਬੀਰ) "ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ." (ਸਃ ਮਃ ੯)...
ਸੰਗ੍ਯਾ- ਗੁੜ. ਸਿਆਹਕੰਦ. "ਜੈਸੇ ਭਾਂਤ ਮਾਖਿਕਾ ਗੁਰ ਸੋਂ." (ਚਰਿਤ੍ਰ ੧੦੮) ੨. ਸੰ. गुर ਧਾ- ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼ਸਾਨ ਕਰਨਾ, ਉਭਾਰਨਾ, ਉੱਚਾ ਕਰਨਾ। ੩. ਸੰ. गुरू ਗੁਰੂ. ਸੰਗ੍ਯਾ- ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੂ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੁ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ- "ਗੁਰੁ ਅਪਨੇ ਬਲਿਹਾਰੀ." (ਸੋਰ ਮਃ ੫) "ਸੁਖਸਾਗਰੁ ਗੁਰੁ ਪਾਇਆ." (ਸੋਰ ਮਃ ੫) "ਅਪਨਾ ਗੁਰੂ ਧਿਆਏ." (ਸੋਰ ਮਃ ੫) ੪. ਧਰਮਉਪਦੇਸ੍ਟਾ. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫. ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਛਿਅ ਉਪਦੇਸ। ੬. ਪਤਿ. ਭਰਤਾ. "ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ." (ਸ੍ਰੀ ਮਃ ੩) ੭. ਵ੍ਰਿਹਸਪਤਿ. ਦੇਵਗੁਰੁ. "ਕਹੁ ਗੁਰ ਗਜ ਸਿਵ ਸਭਕੋ ਜਾਨੈ." (ਗਉ ਕਬੀਰ) ੮. ਅੰਤਹਕਰਣ. ਮਨ. "ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ." (ਵਾਰ ਆਸਾ) ੯. ਵਿ- ਪੂਜ੍ਯ. "ਨਾਨਕ ਗੁਰ ਤੇ ਗੁਰ ਹੋਇਆ." (ਗੂਜ ਮਃ ੩) ੧੦. ਵਡਾ. ਪ੍ਰਧਾਨ. "ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?" (ਸੋਰ ਮਃ ੯) ੧੧. ਦੇਖੋ, ਗੁਰੁ....
ਸੰਗ੍ਯਾ- ਚਾਕਰ ਦਾ ਕਰਮ. ਨੌਕਰੀ. ਸੇਵਕੀ. "ਜਿਨਿ ਗੁਰ ਕੀ ਕੀਤੀ ਚਾਕਰੀ ਤਿਨਿ ਸਦ ਬਲਿਹਾਰੀ." (ਤਿਲੰ ਮਃ ੪)...
ਸਰਵ- ਉਨ੍ਹਾਂ ਨੇ. ਤਿਨ੍ਹਾਂ ਨੇ। ੨. ਤਿਸ ਨੇ. ਉਸ ਨੇ. "ਧੁਰ ਕੀ ਬਾਣੀ ਆਈ। ਤਿਨਿ ਸਗਲੀ ਚਿੰਤ ਮਿਟਾਈ." (ਸੋਰ ਮਃ ੫) ੩. ਕ੍ਰਿ. ਵਿ- ਤਿਧਰ. ਉਸ ਪਾਸੇ. "ਹਉ ਪੰਥ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ." (ਸ੍ਰੀ ਮਃ ੪) ੪. त्रीणि- ਤ੍ਰੀਣਿ. ਤਿੰਨ. "ਤਿਨਿ ਚੇਲੇ ਪਰਵਾਣੁ." (ਜਪੁ) "ਥਾਲ ਵਿਚਿ ਤਿਨਿ ਵਸਤੂ ਪਈਓ." (ਮੁੰਦਾਵਣੀ) ੫. ਤ੍ਰਿਣ ਮੇਂ. "ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮ." (ਸੁਖਮਨੀ) ਬਣ ਵਿੱਚ, ਤ੍ਰਿਣ ਵਿੱਚ, ਪਰਬਤ ਵਿੱਚ ਪਾਰਬ੍ਰਹਮ ਵ੍ਯਾਪਕ ਹੈ....
ਸੰਗ੍ਯਾ- ਬਲਿ (ਕੁਰਬਾਨੀ) ਲੈ ਜਾਣ ਦੀ ਕ੍ਰਿਯਾ. ਨਿਛਾਵਰ ਹੋਣ ਦੀ ਕ੍ਰਿਯਾ. "ਬਲਿਹਾਰੀ ਗੁਰ ਆਪਣੇ." (ਵਾਰੀਂ ਆਸਾ)...