chākhaiचाखै
ਚਖਦਾ ਹੈ. ਚਸਣ ਕਰਦਾ ਹੈ. ਰਸਨਾ ਨਾਲ ਸੁਆਦ ਲੈਂਦਾ ਹੈ. ਦੇਖੋ, ਚਸ। ੨. ਚਕ੍ਸ਼ੁ (ਨੇਤ੍ਰ) ਦ੍ਵਾਰਾ ਅਨੁਭਵ ਕਰਦਾ ਹੈ. ਦੇਖਦਾ ਹੈ. "ਸਬਦੁ ਦੀਪਕੁ ਵਰਤੈ ਤਿਹੁ ਲੋਇ। ਜੋ ਚਾਖੈ ਸੋ ਨਿਰਮਲੁ ਹੋਇ." (ਧਨਾ ਮਃ ੩)
चखदा है. चसण करदा है. रसना नाल सुआद लैंदा है. देखो, चस। २. चक्शु (नेत्र) द्वारा अनुभव करदा है. देखदा है. "सबदु दीपकु वरतै तिहु लोइ। जो चाखै सो निरमलु होइ." (धना मः ३)
ਸੰਗ੍ਯਾ- ਰਸ ਕਰੀਏ ਗ੍ਰਹਣ ਜਿਸ ਨਾਲ, ਜੀਭ. "ਏ ਰਸਨਾ, ਤੂੰ ਅਨਰਸਿ ਰਾਚਿਰਹੀ." (ਅਨੰਦੁ) ੨. ਸੰ. ਰਸ਼ਨਾ. ਰੱਸੀ. ਡੋਰ। ੩. ਤੜਾਗੀ. ਕਾਂਚੀ। ੪. ਘੋੜੇ ਦੀ ਬਾਗ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸ੍ਵਾਦ (ਦੇਖੋ, ਸ੍ਵਦ੍ ਧਾ) ਸੰਗ੍ਯਾ- ਰਸ. ਜਾਯਕ਼ਾ. "ਅਧਿਕ ਸੁਆਦ ਰੋਗ ਅਧਿਕਾਈ." (ਮਲਾ ਮਃ ੧)...
ਸੰ. ਨੇਤ੍ਰ. ਦੇਖੋ, ਚਖ। ੨. ਵਿਸਨੁਪੁਰਾਣ ਅਨੁਸਾਰ ਇੱਕ ਦਰਿਆ, ਜਿਸ ਦਾ ਹੁਣ ਨਾਉਂ 'ਆਮੂ' (Oxus) ਹੈ....
ਸੰਗ੍ਯਾ- ਜੋ ਪਦਾਰਥਾਂ ਵੱਲ ਮਨ ਦੀ ਵ੍ਰਿੱਤੀ ਲੈ ਜਾਵੇ. ਨਯਨ. ਅੱਖ. ਚਸ਼ਮ. ਚਕ੍ਸ਼੍ਰ. "ਨੇਤ੍ਰ ਪੁਨੀਤ ਪੇਖਤ ਹੀ ਦਰਸ." (ਗਉ ਮਃ ੫) ੨. ਮਧਾਣੀ ਨੂੰ ਲਪੇਟੀ ਰੱਸੀ। ੩. ਬਿਰਛ ਦੀ ਜੜ। ੪. ਨਾੜੀ. ਰਗ। ੫. ਰਬ। ੬. ਦੋ ਸੰਖ੍ਯਾ ਬੋਧਕ, ਕ੍ਯੋਂਕਿ ਨੇਤ੍ਰ ਦੋ ਹੁੰਦੇ ਹਨ....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰ. ਸੰਗ੍ਯਾ- ਬਿਨਾ ਸੰਸਕਾਰ ਉਤਪੰਨ ਹੋਇਆ ਗ੍ਯਾਨ। ੨. ਪ੍ਰਤੱਖ ਗ੍ਯਾਨ। ੩. ਬਿਨਾ ਸੰਸੇ ਗ੍ਯਾਨ। ੪. ਇੱਕ ਗਣਛੰਦ. ਇਸ ਦੇ ਨਾਉਂ "ਅਕਰਾ" "ਅਣਕਾ" "ਅਨਹਦ" "ਸ਼ਸ਼ਿਵਦਨਾ" "ਚੰਡਰਸਾ" ਅਤੇ "ਮਧੁਰਧੁਨਿ" ਭੀ ਹਨ. ਲੱਛਣ- ਚਾਰ ਚਰਣ. ਪ੍ਰਤਿ ਚਰਣ, ਨ, ਯ. , .#ਉਦਾਹਰਣ-#ਅਨਹਦ ਬੱਜੇ। ਧੁਨਿ ਘਨ ਲੱਜੇ,#ਘਣਹਣ ਘੋਰੰ। ਜਣੁ ਬਣ ਮੋਰੰ.#(ਸੂਰਜਾਵ)...
ਦੇਖੋ, ਸਬਦ। ੨. ਧਰਮਜੀਵਨ. "ਘੜੀਐ ਸਬਦੁ ਸਚੀ ਟਕਸਾਲ." (ਜਪੁ) ਸੱਚੀ ਟਕਸਾਲ ਦਾ ਧਰਮਜੀਵਨ ਇਉਂ ਘੜਿਆ ਜਾਂਦਾ ਹੈ....
ਦੀਵਾ. ਦੇਖੋ, ਦੀਪਕ. "ਦੀਪਕੁ ਤੇ ਦੀਪਕੁ ਪਰਗਾਸਿਆ." (ਰਾਮ ਅਃ ਮਃ ੧)...
ਵਿ- ਤਿੰਨ. "ਤਿਹੁ ਗੁਣ ਮਹਿ ਕੀਨੋ ਬਿਸਥਾਰੁ." (ਸੁਖਮਨੀ) ੨. ਦੇਖੋ, ਤਿਹ....
ਸੰਗ੍ਯਾ- ਲੋਗ. ਜਨ. "ਸਿਧ ਸਾਧਿਕ ਤਰਸਹਿ ਸਭ ਲੋਇ." (ਧਨਾ ਮਃ ੩) ੨. ਪ੍ਰਕਾਸ਼. "ਨਾਮ ਰਤਨੁ ਸਭ ਜਗ ਮਹਿ ਲੋਇ." (ਗਉ ਅਃ ਮਃ ੩) ੩. ਲੋਕ. ਦੇਸ਼. ਤ਼ਬਕ਼. "ਆਸਣੁ ਲੋਇ ਲੋਇ ਭੰਡਾਰ." (ਜਪੁ) ੪. ਅਵਲੋਕਨ ਕਰ. ਦੇਖ....
ਚਖਦਾ ਹੈ. ਚਸਣ ਕਰਦਾ ਹੈ. ਰਸਨਾ ਨਾਲ ਸੁਆਦ ਲੈਂਦਾ ਹੈ. ਦੇਖੋ, ਚਸ। ੨. ਚਕ੍ਸ਼ੁ (ਨੇਤ੍ਰ) ਦ੍ਵਾਰਾ ਅਨੁਭਵ ਕਰਦਾ ਹੈ. ਦੇਖਦਾ ਹੈ. "ਸਬਦੁ ਦੀਪਕੁ ਵਰਤੈ ਤਿਹੁ ਲੋਇ। ਜੋ ਚਾਖੈ ਸੋ ਨਿਰਮਲੁ ਹੋਇ." (ਧਨਾ ਮਃ ੩)...
ਵਿ- ਨਿਰ੍ਮਲ. ਮੈਲ ਰਹਿਤ. ਸ਼ੁੱਧ. "ਨਿਰਮਲ ਉਦਕ ਗੋਬਿੰਦ ਕਾ ਨਾਮ." (ਗਉ ਮਃ ਪ) "ਨਿਰਮਲ ਤੇ, ਜੋ ਰਾਮਹਿ ਜਾਨ." (ਭੈਰ ਕਬੀਰ) ੨. ਸੰਗ੍ਯਾ- ਪਾਰਬ੍ਰਹਮ. ਕਰਤਾਰ. "ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ." (ਮਾਝ ਅਃ ਮਃ ੩) ੩. ਪ੍ਰਕਾਸ਼. ਉਜਾਲਾ. "ਕਿਉ ਕਰਿ ਨਿਰਮਲੁ, ਕਿਉ ਕਰਿ ਅੰਧਿਆਰਾ ?" (ਸਿਧਗੋਸਟਿ) ੪. ਵਿ- ਰੌਸ਼ਨ. ਦੇਖੋ, ਚਾਖੈ ੨....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...